''ਛੱਪੜ ''ਚ ਨਹਾਓ ਕੋਰੋਨਾ ਤੋਂ ਬਚੋ ਸੋਸ਼ਲ ਮੀਡੀਆ ''ਤੇ ਵੀਡੀਓ ਵਾਇਰਲ''

03/23/2020 7:19:08 PM

ਮੋਗਾ (ਅਜ਼ਾਦ): ਕੋਰੋਨਾ ਵਾਇਰਸ ਪ੍ਰਤੀ ਗਲਤ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਗਾ ਪੁਲਸ ਨੇ ਤਲਵੰਡੀ ਭੰਗੇਰੀਆ ਨਿਵਾਸੀ ਹਰਦੇਵ ਸਿੰਘ ਨੂੰ ਸੋਸ਼ਲ ਮੀਡੀਆ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਵਾਲੀ ਵੀਡੀਓ ਵਾਇਰਲ ਕਰਨ 'ਤੇ ਗ੍ਰਿਫਤਾਰ ਕੀਤਾ ਹੈ। ਇਸ ਸਬੰਧ ਵਿਚ ਦੋਸ਼ੀ ਦੇ ਖਿਲਾਫ ਥਾਣਾ ਮਹਿਣਾ ਵਿਚ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਸੀ ਕਿ ਹਰਦੇਵ ਸਿੰਘ ਨਿਵਾਸੀ ਪਿੰਡ ਤਲਵੰਡੀ ਭੰਗੇਰੀਆ ਨੇ ਸੋਸ਼ਲ ਮੀਡੀਆ 'ਤੇ ਇਹ ਵੀਡੀਓ ਵਾਇਰਲ ਕੀਤੀ ਕਿ ਸਾਡੇ ਪਿੰਡ ਦਾ ਛੱਪੜ ਪਾਣੀ ਨਾਲ ਭਰਿਆ ਹੋਇਆ ਹੈ, ਜੇਕਰ ਕੋਈ ਵਿਅਕਤੀ ਇਸ ਛੱਪੜ ਵਿਚ ਨਹਾ ਲਵੇਗਾ ਉਹ ਕੋਰੋਨਾ ਵਾਇਰਸ ਤੋਂ ਪੂਰੀ ਤਰਾਂ ਨਾਲ ਠੀਕ ਹੋ ਜਾਵੇਗਾ। ਅਜਿਹਾ ਕਰ ਕੇ ਉਸਨੇ ਸਰਕਾਰੀ ਆਦੇਸ਼ਾਂ ਦੀ ਉਲੰਘਣਾ ਕੀਤੀ ਹੈ। ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਕਿਹਾ ਕਿ ਕਥਿਤ ਦੋਸ਼ੀ ਨੂੰ ਪੁੱਛਗਿੱਛ ਕਰਨ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਕੋਰੋਨਾ ਦੀ ਦਵਾਈ ਦੇ ਨਿਜ਼ਾਤ ਲਈ ਸਿੱਖਿਆ ਵਿਭਾਗ ਦੇ ਸੁਪਰਡੈੱਟ ਵਲੋਂ ਆਪਣੇ ਸਰੀਰ ਦੀ ਪੇਸ਼ਕਸ਼

ਇਥੇ ਦੱਸ ਦੇਈਏ ਕਿ ਪੰਜਾਬ 'ਚ ਵੀ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਹੁਣ ਤੱਕ ਇਥੇ 21 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ 'ਚੋਂ 1 ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: ਐੱਮ.ਐੱਲ.ਏ. ਲੱਖਾ ਪਾਇਲ ਨੇ ਕੀਤਾ ਵੱਡਾ ਐਲਾਨ, ਘਰਾਂ 'ਚ ਦੇਣਗੇ ਜ਼ਰੂਰਤਮੰਦਾਂ ਨੂੰ ਰਾਸ਼ਨ


Shyna

Content Editor

Related News