ਸ੍ਰੀ ਮੁਕਤਸਰ ਸਾਹਿਬ ’ਚ ਡਿਪਟੀ ਸਪੀਕਰ ਅਤੇ ਵਿਧਾਇਕ ਰਾਜਾ ਵੜਿੰਗ ਨੇ ਕੋਰੋਨਾ ਵੈਕਸੀਨ ਦੀ ਕਰਵਾਈ ਸ਼ੁਰੂਆਤ

01/16/2021 4:40:58 PM

ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ): ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਸਰਕਾਰ ਵਲੋਂ ਅੱਜ ਸਾਰੇ ਪੰਜਾਬ ਵਿੱਚ ਕੋਵਿਡ-19 ਵੈਕਸੀਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਤਾਂ ਜੋ ਇਸ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਇਸ ਮੁਹਿੰਮ ਦੀ ਸ਼ੁਰੂਆਤ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਅਤੇ ਗਿੱਦੜਬਾਹਾ ਵਿਖੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਰਵਾਈ।

ਇਹ ਵੀ ਪੜ੍ਹੋ: ਟਿਕਰੀ ਸਰਹੱਦ ਤੋਂ ਆਈ ਬੁਰੀ ਖ਼ਬਰ, ਪਿੰਡ ਭੀਟੀਵਾਲਾ ਦੇ ਕਿਸਾਨ ਬੋਹੜ ਸਿੰਘ ਦੀ ਮੌਤ

ਵਰਨਣਯੋਗ ਹੈ ਕਿ ਜਿ਼ਲ੍ਹੇ ਵਿੱਚ 5420 ਕੋਵਿਡ-19 ਵੈਕਸੀਨ ਦੀ ਡੋਜ ਪਹੁੰਚ ਚੁੱਕੀ ਹੈ। ਅੱਜ ਸਿਵਿਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਕੋਵਿਡ 19 ਵੈਕਸੀਨ ਦੀ ਸ਼ੁਰੂਆਤ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ, ਕਰਨ ਕੌਰ ਬਰਾੜ ਸਾਬਕਾ ਵਿਧਾਇਕ, ਹਰਚਰਨ ਸਿੰਘ ਸੋਥਾ ਜਿਲ੍ਹਾ ਕਾਂਗਰਸ ਪ੍ਰਧਾਨ, ਪ੍ਰਭਜੋਤ ਸਿੰਘ ਜਿ਼ਲ੍ਹਾ ਯੂਥ ਕਾਂਗਰਸ ਪ੍ਰਧਾਨ, ਡਾ. ਰੰਜੂ ਸਿੰਗਲਾ ਸਿਵਿਲ ਸਰਜਨ, ਦੀਵਾਨ ਚੰਦ ਜਿ਼ਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਬਰਨਾਲਾ ਦੀ ਧੀ ਗਰਿਮਾ ਵਰਮਾ ਬਣੀ ਅਮਰੀਕਾ ਦੇ ਰਾਸ਼ਟਰਪਤੀ ਦੀ ਪਤਨੀ ਦੀ ਡਿਜੀਟਲ ਡਾਇਰੈਕਟਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Shyna

This news is Content Editor Shyna