ਕੋਰੋਨਾ : ਸਟੈਂਪ ਲੱਗਣ ਦੇ ਬਾਵਜੂਦ ''ਕਰਫਿਊ'' ''ਚ ਘੁੰਮ ਰਿਹਾ ਆਸਟਰੇਲੀਆ ਤੋਂ ਆਇਆ ਪਰਿਵਾਰ ਕਾਬੂ

03/22/2020 6:20:40 PM

ਖੰਨਾ (ਬਿਪਨ ਬੀਜਾ) : ਖੰਨਾ ਦੇ ਪਿੰਡ ਜਰਗ 'ਚ ਸਿਹਤ ਵਿਭਾਗ ਅਤੇ ਪੁਲਸ ਦੀ ਟੀਮ ਨੇ ਇਟਲੀ ਤੋਂ ਆਏ ਚਾਰ ਕੋਰੋਨਾ ਦਾ ਸ਼ੱਕੀ ਮਰੀਜ਼ਾਂ ਨੂੰ ਨਿਯਮਾਂ ਦੀਆਂ ਧੱਜੀਆਂ ਉਡਾ ਆਮ ਘੁੰਮਦੇ ਹੋਏ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਚਾਰੇ ਲੋਕ ਇਕੋ ਪਰਿਵਾਰ ਦੇ ਹਨ ਅਤੇ ਬੀਤੇ 21 ਤਾਰੀਕ ਨੂੰ ਹੀ ਆਸਟਰੇਲੀਆ ਤੋਂ ਆਏ ਸਨ, ਜਿਸ ਦੇ ਚੱਲਦੇ ਇਨ੍ਹਾਂ ਦੇ ਹੱਥਾਂ 'ਤੇ ਏਅਰਪੋਰਟ ਤੋਂ ਹੀ ਸਟੈਂਪ ਲਗਾ ਦਿੱਤੀ ਗਈ ਸੀ ਅਤੇ ਇਨ੍ਹਾਂ ਨੂੰ ਅਗਲੇ 15 ਦਿਨਾਂ ਤਕ ਘਰ ਵਿਚ ਹੀ ਆਈਸੋਲੇਟ ਰਹਿਣ ਦੇ ਹੁਕਮ ਦਿੱਤੇ ਗਏ ਸਨ। ਜਦਕਿ ਇਸ ਦੇ ਉਲਟ 'ਜਨਤਾ ਕਰਫਿਊ' ਵਾਲੇ ਦਿਨ ਇਹ ਲੋਕ ਨਿਯਮਾਂ ਦੇ ਉਲਟ ਘਰੋਂ ਬਾਹਰ ਨਿਕਲੇ ਅਤੇ ਕਾਰ ਵਿਚ ਘੁੰਮਦੇ ਦੇਖੇ ਗਏ। ਜਿਨ੍ਹਾਂ ਨੂੰ ਸਿਹਤ ਵਿਭਾਗ ਦੀ ਟੀਮ ਅਤੇ ਪੁਲਸ ਨੇ ਕਾਬੂ ਕਰ ਲਿਆ। ਪੁਲਸ ਨੇ ਜਦੋਂ ਇਨ੍ਹਾਂ ਦੀ ਰੋਕ ਕੇ ਚੈਕਿੰਗ ਕੀਤੀ ਤਾਂ ਇਨ੍ਹਾਂ ਦੇ ਹੱਥਾਂ 'ਤੇ ਸਟੈਂਪ ਵੀ ਲੱਗੀ ਦੇਖੀ ਗਈ। 

ਇਹ ਵੀ ਪੜ੍ਹੋ : ਪੰਜਾਬ ''ਚ ਕੋਰੋਨਾ ਦਾ ਕਹਿਰ : ਨਵਾਂਸ਼ਹਿਰ ਦੇ 7 ਹੋਰ ਮਰੀਜ਼ ਆਏ ਪਾਜ਼ੇਟਿਵ    

ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਐਤਵਾਰ ਨੂੰ ਨਵਾਂਸ਼ਹਿਰ ਵਿਚ ਕੋਰੋਨਾ ਦੇ 7 ਹੋਰ ਮਰੀਜ਼ ਪਾਜ਼ੀਟਿਵ ਪਾਏ ਗਏ ਹਨ। ਇਹ ਉਹੀ ਲੋਕ ਹਨ ਜਿਹੜੇ 72 ਸਾਲਾ ਮ੍ਰਿਤਕ ਬਲਦੇਵ ਸਿੰਘ ਦੇ ਸੰਪਰਕ ਵਿਚ ਆਏ ਸਨ। ਇਸ ਦੇ ਨਾਲ ਹੀ ਪੰਜਾਬ ਵਿਚ ਕੋਰੋਨਾ ਦੇ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 14 ਤੋਂ ਵੱਧ ਕੇ 21 ਹੋ ਗਈ ਹੈ। ਨਵਾਂਸ਼ਹਿਰ ਦਾ ਬਜ਼ੁਰਗ ਬਲਦੇਵ ਸਿੰਘ ਕੁਝ ਦਿਨ ਪਹਿਲਾਂ ਹੀ ਇਟਲੀ ਤੋਂ ਪਰਤਿਆ ਸੀ। ਜਿਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਹੋਲੇ ਮਹੱਲੇ ਅਤੇ ਬਾਅਦ ਵਿਚ ਪਿੰਡ ਪਠਾਲਾ 'ਚ ਹੋਏ ਧਾਰਮਿਕ ਸਮਾਗਮ ਵਿਚ ਵੀ ਸ਼ਿਰਕਤ ਕੀਤੀ ਸੀ। 

ਇਹ ਵੀ ਪੜ੍ਹੋ : ਮੁੱਖ ਮੰਤਰੀ ਵਲੋਂ ਪੰਜਾਬ 31 ਮਾਰਚ ਤਕ ''ਲੌਕ ਡਾਊਨ'', ਇਹ ਸਹੂਲਤਾਂ ਰਹਿਣਗੀਆਂ ਜਾਰੀ    

ਇਸ ਤੋਂ ਬਾਅਦ ਸਿਹਤ ਵਿਭਾਗ ਵਲੋਂ ਮ੍ਰਿਤਕ ਬਲਦੇਵ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਟੈਸਟ ਕੀਤੇ ਗਏ ਸਨ ਜਿਨ੍ਹਾਂ ਵਿਚ ਪਰਿਵਾਰ ਦੇ 6 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਹੁਣ ਬਲਦੇਵ ਦੇ ਸੰਪਰਕ ਆਏ 7 ਹੋਰ ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। 

ਇਹ ਵੀ ਪੜ੍ਹੋ : ਪੰਜਾਬ ਤੋਂ ਬਾਅਦ ਚੰਡੀਗੜ੍ਹ ਵੀ 31 ਮਾਰਚ ਤੱਕ ਲੌਕ ਡਾਊਨ      

Gurminder Singh

This news is Content Editor Gurminder Singh