ਕੋਰੋਨਾ ਵਾਇਰਸ ਨੂੰ ਲੈ ਕੇ ਜ਼ਿਲਾ ਪ੍ਰਸ਼ਾਸਨ ਦੀ ਮਦਦ ਲਈ ਅੱਗੇ ਆਏ ਸੰਤ ਸੀਚੇਵਾਲ

Thursday, Mar 26, 2020 - 05:57 PM (IST)

ਕੋਰੋਨਾ ਵਾਇਰਸ ਨੂੰ ਲੈ ਕੇ ਜ਼ਿਲਾ ਪ੍ਰਸ਼ਾਸਨ ਦੀ ਮਦਦ ਲਈ ਅੱਗੇ ਆਏ ਸੰਤ ਸੀਚੇਵਾਲ

ਸੁਲਤਾਨਪੁਰ ਲੋਧੀ— ਕੋਰੋਨਾ ਵਾਇਰਸ 'ਚ ਜ਼ਿਲਾ ਪ੍ਰਸ਼ਾਸਨ ਦੀ ਮਦਦ ਕਰਨ ਲਈ ਵਾਤਾਵਰਣ ਪ੍ਰੇਮੀ ਪਦਮਸ੍ਰੀ ਬਲਬੀਰ ਸਿੰਘ ਸੀਚੇਵਾਲ ਨੇ ਹੱਥ ਵਧਾਇਆ ਹੈ। ਉਨ੍ਹਾਂ ਨੇ ਸੀਚੇਵਾਲ 'ਚ ਸੀਨੀਅਰ ਸੈਕੰਡਰੀ ਸਕੂਲ ਅਤੇ ਕਾਲਜ ਦੇ 70 ਦੇ ਕਰੀਬ ਕਮਰਿਆਂ ਨੂੰ ਇਕਾਂਤਵਾਸ ਲਈ ਦੇਣ ਦੀ ਪੇਸ਼ਕਸ਼ ਕੀਤੀ ਹੈ।

ਇਹ ਵੀ ਪੜ੍ਹੋ: ਇਟਲੀ ਤੋਂ ਪੰਜਾਬ ਤੱਕ ਦੇਖੋ ਕਿਵੇਂ ਪੁੱਜਾ ਕੋਰੋਨਾ, ਬਲਦੇਵ ਸਿੰਘ ਦੀਆਂ ਵੀਡੀਓਜ਼ ਆਈਆਂ ਸਾਹਮਣੇ

ਸੰਤ ਸੀਚੇਵਾਲ ਨੇ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਮੁੱਚੀ ਸੰਗਤ ਨੂੰ ਇਹ ਆਦੇਸ਼ ਵੀ ਕੀਤੇ ਗਏ ਹਨ ਕਿ ਉਹ ਗੁਰੂਘਰਾਂ ਦੀਆਂ ਸਰਾਵਾਂ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਮਦਦ ਲਈ ਖੋਲ੍ਹਣ। ਸ੍ਰੀ ਅਕਾਲ ਤਖਤ ਸਾਹਿਬ ਦੇ ਇਸੇ ਆਦੇਸ਼ ਨੂੰ ਉਨ੍ਹਾਂ ਨੇ ਮੁੱਖ ਰੱਖਿਆ ਹੈ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨਾਲ ਹੋਈ ਗੱਲਬਾਤ ਦੌਰਾਨ ਸੰਤ ਸੀਚੇਵਾਲ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਜਿਵੇਂ ਹੜ੍ਹਾਂ ਦੌਰਾਨ ਉਨ੍ਹਾਂ ਨੇ ਲੋਕਾਂ ਦੀ ਸੇਵਾ ਕੀਤੀ ਸੀ ਉਸੇ ਤਰ੍ਹਾਂ ਇਸ ਵਿਸ਼ਵ ਵਿਆਪੀ ਸੰਕਟ ਨਾਲ ਨਜਿੱਠਣ 'ਚ ਵੀ ਉਹ ਜ਼ਿਲਾ ਪ੍ਰਸ਼ਾਸਨ ਨੇ ਨਾਲ ਖੜ੍ਹੇ ਹਨ।

ਇਹ ਵੀ ਪੜ੍ਹੋ: ਕਰਫਿਊ ਦੌਰਾਨ ਦੇਖੋ ਤਸਵੀਰਾਂ ਦੀ ਜ਼ੁਬਾਨੀ ਜਲੰਧਰ ਸ਼ਹਿਰ ਦਾ ਹਾਲ

PunjabKesari

ਸੰਤ ਸੀਚੇਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਜਿਸ ਪਾਸੇ ਵੀ ਉਨ੍ਹਾਂ ਦੀਆਂ ਸੇਵਾਵਾਂ ਲਾਈਆਂ ਜਾਣਗੀਆਂ, ਉਹ ਤਿਆਰ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਹੀ ਨੌਜਵਾਨ ਵੱਖ-ਵੱਖ ਪਿੰਡਾਂ 'ਚ ਕਿਟਾਣੂ ਮਾਰਨ ਵਾਲੀ ਸਪਰੇਅ ਕਰ ਰਹੇ ਹਨ ਤਾਂ ਜੋ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਘਟਾਇਆ ਜਾ ਸਕੇ।

ਇਹ ਵੀ ਪੜ੍ਹੋ​​​​​​​: ਜਲੰਧਰ ਪੁੱਜਿਆ ਕੋਰੋਨਾ ਵਾਇਰਸ, 70 ਸਾਲਾ ਔਰਤ ਦਾ ਟੈਸਟ ਪਾਜ਼ੇਟਿਵ

ਨਿਰਮਲ ਕੁਟੀਆ ਦੇ ਸੇਵਾਦਾਰ ਵੱਖ-ਵੱਖ ਪਿੰਡਾਂ ਅਤੇ ਸੁਲਤਾਨਪੁਰ ਲੋਧੀ ਦੇ ਇਲਾਕੇ 'ਚ ਪ੍ਰਸ਼ਾਦਾ ਪਹੁੰਚਾ ਰਹੇ ਹਨ। ਉਨ੍ਹਾਂ ਨੇ ਇਸ ਮੌਕੇ ਦੱਸਿਆ ਕਿ ਦੁਨੀਆ 'ਚ ਫੈਲੀ ਮਹਾਂਮਾਰੀ ਕਾਰਨ ਕੁਝ ਲਾਲਚੀ ਲੋਕਾਂ ਵੱਲੋਂ ਮਾਸਕ ਅਤੇ ਸੈਨੀਟਾਈਜ਼ਰ ਦੀਆਂ ਵਧਾਈਆਂ ਗਈਆਂ ਕੀਮਤਾਂ ਕਾਰਨ ਗਰੀਬ ਲੋਕ ਇਸ ਨੂੰ ਲੈਣ ਲਈ ਅਸਮਰਥ ਹੋ ਗਏ ਸਨ, ਜਿਸ ਨੂੰ ਦੇਖਦੇ ਉਨ੍ਹਾਂ ਆਪਣੇ ਪਿੰਡ ਸੀਚੇਵਾਲ ਦੇ ਲੋਕਾਂ ਨੂੰ ਅਪੀਲ ਕੀਤੀ ਉਹ ਘਰ 'ਚ ਮਾਸਕ ਤਿਆਰ ਕਰਨ ਤਾਂ ਜੋ ਹਰ ਲੋੜਵੰਦਾਂ ਨੂੰ ਮਾਸਕ ਦਿੱਤਾ ਜਾ ਸਕੇ। 

ਉਨ੍ਹਾਂ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੂੰ ਅਪੀਲ ਕੀਤੀ ਕਿ ਪੈਸਾ ਨਾਲ ਨਹੀਂ ਜਾਣਾ, ਇਸ ਲਈ ਉਹ ਖਾਣ-ਪੀਣ ਅਤੇ ਦਵਾਈਆਂ ਵਰਗੀਆਂ ਜ਼ਰੂਰੀ ਵਸਤਾਂ ਦੇ ਲਾਲਚ 'ਚ ਕੀਮਤਾਂ ਨਾ ਵਧਾਉਣ ਕਿਉਂਕਿ ਇਸ ਪੈਸੇ ਨਾਲ ਅਸੀਂ ਆਪਣਾ ਸਾਹ ਮੁੱਲ ਨਹੀਂ ਖਰੀਦ ਸਕਦੇ। ਸੰਤ ਸੀਚੇਵਾਲ ਜੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਸੀਬਤ ਦੇ ਸਮੇਂ 'ਚ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਨ ਅਤੇ ਆਪਣੇ ਘਰਾਂ 'ਚ ਰਹਿਣ।

ਇਹ ਵੀ ਪੜ੍ਹੋ​​​​​​​:​​​​​​​ ਕੋਰੋਨਾ ਕਾਰਨ ਮਰੇ ਬਲਦੇਵ ਸਿੰਘ ਦੇ ਸੰਪਰਕ ’ਚ ਆਏ 200 ਲੋਕ, ਲਏ ਸੈਂਪਲ


author

shivani attri

Content Editor

Related News