ਕੋਰੋਨਾ ਸੰਕਟ: ਤਰਨਤਾਰਨ ਦੇ ਕਈ ਪਿੰਡਾਂ ਦੇ ਲੋਕ ਦੋ ਵਕਤ ਦੀ ਰੋਟੀ ਲਈ ਹੋਏ ਮੁਥਾਜ

03/27/2020 10:14:37 AM

ਤਰਨਤਾਰਨ (ਰਮਨ,ਵਿਜੇ ): ਜ਼ਿਲਾ ਤਰਨਤਾਰਨ ਦੇ ਅਧੀਨ ਆਉਂਦੇ ਕਈ ਅਜਿਹੇ ਪਿੰਡ ਹਨ ਜਿੱਥੇ ਲੋਕਾਂ ਕੋਲ ਖਾਣ ਪੀਣ ਦੀਆਂ ਵਸਤੂਆਂ ਨਹੀਂ ਪੁੱਜ ਰਹੀਆਂ, ਜਿਸ ਕਾਰਨ ਲੋਕ ਦੋ ਵਕਤ ਦੀ ਰੋਟੀ ਤੋਂ ਮੋਹਤਾਜ ਹੋਏ ਬੈਠੇ ਹਨ ਅਤੇ ਘਰਾਂ ਦੇ ਦਰਵਾਜ਼ਿਆਂ 'ਤੇ ਖੜ੍ਹ ਰਾਸ਼ਨ ਅਤੇ ਹੋਰ ਜ਼ਰੂਰੀ ਵਸਤੂਆਂ ਦੀਆਂ ਉਡੀਕਾਂ ਕਰ ਰਹੇ ਹਨ।ਜ਼ਿਲੇ ਦੇ ਪਿੰਡ ਨੂਰਦੀ ਕਿਲਾ ਕਵੀ ਸੰਤੋਖ ਸਿੰਘ, ਰੈਸ਼ੀਆਣਾ,ਕੋਟ ਧਰਮਚੰਦ, ਲਾਲੂ ਘੁੰਮਣ ਤੋਂ ਇਲਾਵਾ ਤਹਿਸੀਲ ਪੱਟੀ ਅਧੀਨ ਆਉਂਦੇ ਪਿੰਡ, ਖੇਮਕਰਨ ਸਰਹੱਦੀ ਇਲਾਕਿਆਂ 'ਚ ਜ਼ਿਆਦਾਤਰ ਪਿੰਡ ਵਾਸੀ ਪਿਛਲੇ ਚਾਰ ਦਿਨਾਂ ਤੋਂ ਰਾਸ਼ਨ ਨੂੰ ਤਰਸ ਰਹੇ ਹਨ, ਜਿੱਥੇ ਪ੍ਰਸ਼ਾਸਨ ਵੱਲੋਂ ਸਪਲਾਈ ਨਹੀਂ ਕੀਤੀ ਜਾ ਰਹੀ।ਪਿੰਡ ਨੂਰਦੀ ਦੇ ਕਿਸਾਨ ਆਗੂ ਜਰਨੈਲ ਸਿੰਘ ਨੇ ਜ਼ਿਲਾ ਪ੍ਰਸ਼ਾਸਨ ਤੋਂ ਮੰਗ ਕਰਦੇ ਹੋਏ ਕਿਹਾ ਹੈ ਕਿ ਉਨ੍ਹਾਂ ਦੇ ਪਿੰਡ 'ਚ ਰਾਸ਼ਨ ਤੁਰੰਤ ਜਾਰੀ ਕੀਤਾ ਜਾਵੇ ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਜ਼ਿਲਾ ਤਰਨਤਾਰਨ ਨੂੰ ਇਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਇਸ ਦੇ ਨਾਂ ਲਈ ਵੱਖ-ਵੱਖ ਸੰਸਥਾਵਾਂ ਵਲੋਂ ਅੱਗੇ ਆਉਣ ਦੇ ਬਾਵਜੂਦ ਲੋਕਾਂ ਨੂੰ ਰਾਸ਼ਨ ਦੀ ਸਪਲਾਈ ਨਹੀਂ ਪੁੱਜਦੀ ਨਜ਼ਰ ਆ ਰਹੀ।

ਇਹ ਵੀ ਪੜ੍ਹੋ: ਚੰਡੀਗੜ੍ਹ: ਕਰਫਿਊ ਹੈਲਪਲਾਈਨ 'ਚ ਤਬਦੀਲ ਹੋਇਆ '112 ਹੈਲਪਲਾਈਨ ਨੰਬਰ'

ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ 33 ਮਰੀਜ਼ ਪਾਜ਼ੇਟਿਵ ਸਾਹਮਣੇ ਆ ਚੁੱਕੇ ਹਨ। ਇਨ੍ਹਾਂ 'ਚੋਂ ਜ਼ਿਆਦਾਤਰ ਮਰੀਜ਼ ਉਹੀ ਹਨ, ਜਿਹੜੇ ਮ੍ਰਿਤਕ ਬਲਦੇਵ ਸਿੰਘ ਨਾਲ ਸੰਪਰਕ 'ਚ ਰਹੇ ਹਨ। ਇਸ ਤੋਂ ਇਲਾਵਾ ਦੁਨੀਆ ਭਰ 'ਚ ਕੋਰੋਨਾ ਵਾਇਰਸ ਨਾਲ ਲਗਭਗ 16000 ਤੋਂ ਵਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਇਸ ਤੋਂ ਇਲਾਵਾ ਭਾਰਤ 'ਚ ਹੁਣ ਤੱਕ 10 ਮੌਤਾਂ ਕੋਰੋਨਾ ਕਾਰਨ ਹੋ ਚੁੱਕੀਆਂ ਹਨ। ਪੰਜਾਬ 'ਚ ਕੋਰੋਨਾ ਦਾ ਪ੍ਰਭਾਵ ਵਧਣ ਤੋਂ ਰੋਕਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਅਣਮਿੱਥੇ ਸਮੇਂ ਲਈ ਕਰਫਿਊ ਲਗਾ ਦਿੱਤਾ ਗਿਆ ਹੈ। ਇਸ ਕਰਫਿਊ ਦੌਰਾਨ ਕਿਸੇ ਨੂੰ ਕਿਸੇ ਵੀ ਕਿਸਮ ਦੀ ਛੋਟ  ਨਹੀਂ ਦਿੱਤੀ ਜਾ ਰਹੀ ਹੈ।


Shyna

Content Editor

Related News