ਤਰਨਤਾਰਨ 'ਚ 57 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤੇ

5/16/2020 7:13:29 PM

ਤਰਨਤਾਰਨ (ਰਮਨ) : ਸਰਹੱਦੀ ਜ਼ਿਲਾ ਤਰਨ ਤਾਰਨ ਅੰਦਰ ਕੋਰੋਨਾ ਮੁਕਤ ਹੋਏ ਕੁੱਲ 57 ਵਿਅਕਤੀਆਂ ਨੂੰ ਘਰਾਂ ਅੰਦਰ ਇਕਾਂਤਵਾਸ ਰਹਿਣ ਲਈ ਰਵਾਨਾ ਕਰ ਦਿੱਤਾ ਗਿਆ ਹੈ। ਜਿਨ੍ਹਾਂ ਵਿਚ 6 ਮਹੀਨੇ ਦੀ ਬੱਚੀ ਤੋਂ ਲੈ ਕੇ 100 ਸਾਲ ਦਾ ਬਜ਼ੁਰਗ ਸ਼ਾਮਲ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਮਲਟੀ ਸਪੈਸ਼ਲਿਟੀ ਹਸਪਤਾਲ ਵਿਚ ਦਾਖ਼ਲ ਅਤੇ ਸਰਕਾਰੀ ਹਸਪਤਾਲ ਦੀ ਆਈਸੋਲੇਸ਼ਨ ਵਾਰਡ ਅੰਦਰ ਦਾਖਲ 20 ਕੋਰੋਨਾ ਪੀੜਤ ਦੀਆਂ ਰਿਪੋਰਟਾਂ ਨੈਗੇਟਿਵ ਆਉਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਘਰਾਂ 'ਚ ਇਕਾਂਤਵਾਸ ਰਹਿਣ ਦੀ ਲਈ ਰਵਾਨਾ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਤਰਨਤਾਰਨ ਵੀ ਕੋਰੋਨਾ ਮੁਕਤ

ਇਹ ਵੀ ਪੜ੍ਹੋ : ਕੋਰੋਨਾ ਡਿਸਚਾਰਜ ਪਾਲਿਸੀ ਲਾਗੂ ਹੁੰਦੇ ਹੀ ਸਿਹਤ ਵਿਭਾਗ ਦੇ ਤੇਵਰ ਸਖਤ, ਜਾਰੀ ਕੀਤਾ ਨਵਾਂ ਫਰਮਾਨ

ਇੱਥੇ ਇਹ ਦੱਸਣਯੋਗ ਹੈ ਕਿ ਜ਼ਿਲਾ ਤਰਨ ਤਾਰਨ ਅੰਦਰ ਕੁੱਲ 162 ਕੋਰੋਨਾ ਪੀੜਤ ਮਰੀਜ਼ਾਂ ਦੀ ਪੁਸ਼ਟੀ ਹੋਈ ਸੀ ਜਿਨ੍ਹਾਂ ਵਿਚੋਂ 135 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ ਜਦਕਿ 27 ਪੀੜਤ ਮਰੀਜ਼ਾਂ ਦੇ ਸੈਂਪਲ ਦੁਬਾਰਾ ਜਾਂਚ ਲਈ ਭੇਜੇ ਗਏ ਹਨ। ਸਿਹਤ ਵਿਭਾਗ ਦਾ ਕਹਿਣਾ ਹੈ ਕਿ ਬਾਕੀ ਰਹਿੰਦੇ ਮਰੀਜ਼ ਵੀ ਜਲਦ ਸਿਹਤਯਾਬ ਹੋ ਕੇ ਘਰਾਂ ਨੂੰ ਚਾਲੇ ਪਾਉਣਗੇ। ਵਿਭਾਗ ਨੇ ਲੋਕਾਂ ਨੂੰ ਘਰਾਂ ਵਿਚ ਰਹਿਣ ਅਤੇ ਸੋਸ਼ਲ ਡਿਸਟੈਂਸ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ : ਵੱਡੀ ਖਬਰ, ਕੋਰੋਨਾ ਮੁਕਤ ਹੋਇਆ ਫਿਰੋਜ਼ਪੁਰ ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Gurminder Singh

Content Editor Gurminder Singh