ਮੋਹਾਲੀ ''ਚ ''ਕੋਰੋਨਾ ਵਾਇਰਸ'' ਦੇ 3 ਨਵੇਂ ਕੇਸ ਆਏ ਸਾਹਮਣੇ, ਲੋਕਾਂ ''ਚ ਫੈਲੀ ਦਹਿਸ਼ਤ

03/21/2020 9:51:33 AM

ਮੋਹਾਲੀ (ਰਾਣਾ) : ਮੋਹਾਲੀ 'ਚ ਬੀਤੇ ਦਿਨ ਇਕ ਬਜ਼ੁਰਗ ਔਰਤ ਕੋਰੋਨਾ ਵਾਇਰਸ ਤੋਂ ਪੀੜਤ ਪਾਈ ਗਈ ਸੀ, ਜਿਸ ਤੋਂ ਬਾਅਦ ਸ਼ਨੀਵਾਰ ਨੂੰ ਇੱਥੇ ਕੋਰੋਨਾ ਵਾਇਰਸ ਦੇ 3 ਨਵੇਂ ਕੇਸ ਸਾਹਮਣੇ ਆਏ ਹਨ। ਪਹਿਲਾ ਕੇਸ ਸੈਕਟਰ-69 ਦੇ ਰਹਿਣ ਵਾਲੇ ਇਕ 44 ਸਾਲਾ ਵਿਅਕਤੀ ਦਾ ਸਾਹਮਣੇ ਆਇਆ ਹੈ, ਜੋ ਕਿ ਹਾਲ 'ਚ ਹੀ ਯੂ. ਕੇ. ਤੋਂ ਪਰਤਿਆ ਹੈ ਅਤੇ ਉਸ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਦੂਜਾ ਕੇਸ ਬੀਤੇ ਦਿਨ ਪਾਜ਼ੀਟਿਵ ਪਾਈ ਗਈ ਬਜ਼ੁਰਗ ਔਰਤ ਨਾਲ ਸਬੰਧਿਤ ਹੈ, ਜਿਸ ਦੀ 74 ਸਾਲਾ ਭੈਣ 'ਚ ਵੀ ਕੋਰੋਨਾ ਵਾਇਰਸ ਦੀ ਪੁਸ਼ਟੀ ਹੋ ਗਈ ਹੈ। ਤੀਜਾ ਕੇਸ ਚੰਡੀਗੜ੍ਹ ਦੀ ਇੰਗਲੈਂਡ ਤੋਂ ਪਰਤੀ ਕੋਰੋਨਾ ਪੀੜਤਾ ਕੁੜੀ ਨਾਲ ਜੁੜਿਆ ਹੈ। ਇਸ ਕੁੜੀ ਦੀ ਮੋਹਾਲੀ 'ਚ ਰਹਿੰਦੀ ਸਹੇਲੀ ਵੀ ਇਸ ਦੇ ਸੰਪਰਕ 'ਚ ਆਈ ਸੀ, ਜਿਸ ਤੋਂ ਬਾਅਦ ਉਸ ਦੀ ਰਿਪੋਰਟ ਵੀ ਪਾਜ਼ੀਟਿਵ ਪਾਈ ਗਈ ਹੈ। ਇਸ ਤਰ੍ਹਾਂ ਮੋਹਾਲੀ 'ਚ ਕੋਰੋਨਾ ਵਾਇਰਸ ਦੇ ਕੁੱਲ 4 ਕੇਸ ਸਾਹਮਣੇ ਆ ਚੁੱਕੇ ਹਨ, ਜਿਸ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਨ੍ਹਾਂ ਸਾਰੇ ਕੇਸਾਂ ਦੀ ਪੁਸ਼ਟੀ ਸਿਵਲ ਹਸਪਤਾਲ, ਮੋਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਵਲੋਂ ਕੀਤੀ ਗਈ ਹੈ।

ਇਹ ਵੀ ਪੜ੍ਹੋ : 'ਕੋਰੋਨਾ ਵਾਇਰਸ' ਨਾਲ ਨਜਿੱਠਣ ਲਈ ਕੈਪਟਨ ਨੇ ਮੋਦੀ ਅੱਗੇ ਰੱਖੀਆਂ ਇਹ ਮੰਗਾਂ

PunjabKesari
ਮੋਹਾਲੀ ਦਾ ਵੱਡਾ ਏਰੀਆ ਕੀਤਾ ਸੀਲ
ਮੋਹਾਲੀ ਸ਼ਹਿਰ 'ਚ ਕੋਰੋਨਾ ਵਾਇਰਸ ਦੇ 4 ਕੇਸ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਅਤੇ ਪੁਲਸ ਦੀ ਟੀਮ ਨੇ ਸ਼ਹਿਰ ਦਾ ਕਾਫੀ ਏਰੀਆ ਸੀਲ ਕਰ ਦਿੱਤਾ ਹੈ। ਜਿਹੜੇ ਲੋਕ ਪਾਜ਼ੀਟਿਵ ਪਾਏ ਗਏ ਹਨ, ਉਨ੍ਹਾਂ ਦੇ ਗੁਆਂਢੀਆਂ ਦੀ ਵੀ ਜਾਂਚ ਕੀਤੀ ਜਾਵੇਗੀ ਅਤੇ ਇਹ ਸਾਰੇ ਲੋਕ ਕਿੱਥੇ-ਕਿੱਥੇ ਗਏ ਸਨ ਅਤੇ ਕਿਸ-ਕਿਸ ਨੂੰ ਮਿਲੇ ਸਨ, ਉਨ੍ਹਾਂ ਸਾਰਿਆਂ ਦੀ ਪਛਾਣ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਕੋਰੋਨਾ ਦਾ ਵੱਧ ਰਿਹੈ ਖਤਰਾ, ਭਾਰਤ 'ਚ 'ਕੋਵਿਡ-19' ਦੇ ਮਾਮਲੇ 250 ਹੋਏ

'ਕੋਵਿਡ-19' ਨਾਲ ਨਜਿੱਠਣ ਲਈ ਕੈਪਟਨ ਨੇ ਮੋਦੀ ਅੱਗੇ ਰੱਖੀਆਂ ਇਹ ਮੰਗਾਂ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਕੋਵਿਡ-19' ਦੇ ਵਧ ਰਹੇ ਖਤਰੇ 'ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਇਸ ਸੰਕਟ ਨਾਲ ਨਜਿੱਠਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਿੱਤੀ ਪੈਕੇਜ ਦੇਣ ਅਤੇ ਸੂਬੇ ਦੇ ਪ੍ਰਾਈਵੇਟ ਹਸਪਤਾਲਾਂ ਅਤੇ ਲੈਬਾਰਟਰੀਆਂ 'ਚ ਟੈਸਟ ਕਰਨ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦੇ ਨਵੇਂ ਲੱਛਣ ਆਏ ਸਾਹਮਣੇ, ਵਿਗਿਆਨੀ ਵੀ ਹੋਏ ਪਰੇਸ਼ਾਨ

ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ-19 ਨਾਲ ਮੁਲਕ ਭਰ 'ਚ ਮੌਜੂਦਾ ਹਾਲਾਤ ਦਾ ਜਾਇਜ਼ਾ ਲੈਣ ਲਈ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੁੱਖ ਮੰਤਰੀਆਂ ਦੀ ਮੀਟਿੰਗ 'ਚ ਹਿੱਸਾ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰੋਨਾ ਵਾਇਰਸ ਲਈ ਟੈਸਟ ਵਧਾਉਣ ਦੀ ਫੌਰੀ ਲੋੜ ਹੈ, ਜਿਸ ਲਈ ਕੇਂਦਰ ਸਰਕਾਰ ਨੂੰ ਨਾਮੀਂ ਮੈਡੀਕਲ ਕਾਲਜਾਂ ਅਤੇ ਸੁਪਰ ਸਪੈਸ਼ਲਿਟੀ ਹਸਪਤਾਲਾਂ ਨੂੰ ਫੌਰੀ ਇਜਾਜ਼ਤ ਦੇਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਕੋਰੋਨਾ : ਦੁਨੀਆ 'ਚ 11000 ਤੋਂ ਵਧੇਰੇ ਮੌਤਾਂ, ਚੰਗੀ ਸਿਹਤ ਸਹੂਲਤ ਵਾਲੇ ਦੇਸ਼ ਦੀ ਵਿਗੜੀ ਹਾਲਤ


Babita

Content Editor

Related News