ਕੋਰੋਨਾ ਵਾਇਰਸ ਨੇ ਘੇਰਿਆ ਪੰਜਾਬ, ਇਕੋ ਦਿਨ ''ਚ 6 ਮਾਮਲੇ ਪਾਜ਼ੇਟਿਵ

03/24/2020 6:33:56 PM

ਨਵਾਂਸ਼ਹਿਰ (ਤ੍ਰਿਪਾਠੀ) :  ਪੰਜਾਬ ਦੇ ਪਹਿਲੇ ਕੋਰੋਨਾ ਪਾਜ਼ੇਟਿਵ ਮ੍ਰਿਤਕ ਬਲਦੇਵ ਸਿੰਘ ਦੇ ਸੰਪਰਕ ਵਿਚ ਆਏ ਤਿੰਨ ਨਵੇਂ ਮਾਮਲੇ ਮੰਗਲਵਾਰ ਨੂੰ ਕੋਰਾਨਾ ਪਾਜ਼ੇਟਿਵ ਪਾਏ ਗਏ ਹਨ। ਤਿੰਨੇ ਨਵੇਂ ਕੇਸ ਬੱਚਿਆ ਦੇ ਹਨ। ਜਿੰਨ੍ਹਾਂ ਦੀ ਉਮਰ ਪੰਜ ਤੋਂ ਦਸ ਸਾਲ ਦੀ ਹੈ। ਇਨ੍ਹਾਂ ਵਿਚੋਂ ਦੋ ਮ੍ਰਿਤਕ ਬਜ਼ੁਰਗ ਦੇ ਪੋਤੇ ਅਤੇ ਇਕ ਦੋਹਤੀ ਹੈ। ਇਸ ਦੇ ਨਾਲ ਪੰਜਾਬ ਵਿਚ ਕੋਰੋਨਾ ਨਾਲ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 29 ਹੋ ਗਈ ਹੈ। ਇਸ ਤੋਂ ਪਹਿਲਾਂ ਮ੍ਰਿਤਕ ਦੇ ਸੰਪਰਕ ਵਿਚ ਆਏ 14 ਲੋਕ ਪਾਜ਼ੇਟਿਵ ਪਾਏ ਗਏ ਸਨ। ਇਸ ਸਮੇਂ ਸਿਵਲ ਹਸਪਤਾਲ ਨਵਾਂਸ਼ਹਿਰ ਵਿਚ ਕੋਰੋਨਾ ਪਾਜ਼ੇਟਿਵ 17 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਜ਼ਿਲਾ ਜਲੰਧਰ ਦੇ ਤਿੰਨ ਮਰੀਜ਼ ਪਾਜ਼ੇਟਿਵ ਆਉਣ ਤੋਂ ਬਾਅਦ ਪਿੰਡ ਵਿਰਕ ਪੂਰੀ ਤਰ੍ਹਾਂ ਸੀਲ      

ਪਿੰਡ ਪਠਲਾਵਾ ਨਿਵਾਸੀ ਬਜ਼ੁਰਗ 6 ਮਾਰਚ ਨੂੰ ਆਪਣੇ ਦੋ ਹੋਰ ਸਾਥੀਆਂ ਨਾਲ ਜਰਮਨ ਤੋਂ ਵਾਇਆਂ ਇਟਲੀ ਹੁੰਦੇ ਹੋਏ ਨਵਾਂਸ਼ਹਿਰ ਪਹੁੰਚਿਆ ਸੀ। ਬੁੱਧਵਾਰ 18 ਮਾਰਚ ਨੂੰ ਬਜ਼ੁਰਗ ਦੀ ਮੌਤ ਹੋ ਗਈ ਸੀ। ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਵੱਲੋਂ ਪਿੰਡ ਪਠਲਾਵਾਂ ਅਤੇ ਉਸਦੇ ਨਾਲ ਲੱਗਦੇ ਪਿੰਡ ਸੁਜੋ ਵਿਚ ਕਈ ਲੋਕਾਂ ਦੇ ਸੈਂਪਲ ਲੈ ਕੇ ਟੈਸਟ ਲਈ ਭੇਜੇ ਗਏ ਸਨ। ਇਨ੍ਹਾਂ ਵਿਚੋਂ 14 ਲੋਕਾਂ ਦੇ ਸੈਂਪਲ ਪਾਜ਼ੇਟਿਵ ਆਏ। ਪ੍ਰਸ਼ਾਸਨ ਵੱਲੋਂ ਸੰਭਾਵਿਤ ਖਤਰਿਆਂ ਨੂੰ ਦੇਖਦੇ ਹੋਏ ਨਵਾਂਸ਼ਹਿਰ ਵਿਚ ਕੁੱਲ 6 ਜਗ੍ਹਾ 'ਤੇ ਸੈਂਕੜੇ ਲੋਕਾਂ ਨੂੰ ਕਵਰੇਨਟਾਈਨ ਕਰਨੇ ਦੀ ਵਿਵਸਥਾ ਵੀ ਕਰ ਲਈ ਗਈ ਹੈ। ਦੂਸਰੇ ਪਾਸੇ ਮੰਗਲਵਾਰ ਨੂੰ ਪਏ ਮੀਂਹ ਨੇ ਵੀ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਸਿਹਤ ਵਿਭਾਗ ਵੀ ਮੀਂਹ ਕਾਰਨ ਚਿੰਤਾ ਵਿਚ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਤਾਪਮਾਨ ਵਿਚ ਵਾਧਾ ਕੁਝ ਰਾਹਤ ਲਿਆ ਸਕਦਾ ਹੈ। ਐਤਵਾਰ ਨੂੰ ਜੋ ਸੱਤ ਕੇਸ ਪਾਜ਼ੇਟਿਵ ਪਾਏ ਗਏ ਹਨ। ਉਹ ਦੋ ਲੋਕ ਵੀ ਸ਼ਾਮਲ ਹਨ ਜੋ ਬਜ਼ੁਰਗ ਦੇ ਨਾਲ ਜਰਮਨ ਤੋਂ ਇਟਲੀ ਹੁੰਦੇ ਹੋਏ ਨਵਾਂਸ਼ਹਿਰ ਪਹੁੰਚੇ ਸਨ। ਇਸ ਗੱਲ ਦੀ ਪੁਸ਼ਟੀ ਕਰਦੇ ਹੋਏ ਸਿਵਲ ਸਰਜਨ ਡਾ. ਆਰਪੀ ਭਾਟੀਆ ਨੇ ਦੱਸਿਆ ਕਿ ਸਿਵਲ ਹਸਪਤਾਲ ਵਿਚ ਕੁੱਲ 17 ਪਾਜ਼ੇਟਿਵ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੀ ਸਥਿਤੀ ਅਜੇ ਸਥਿਰ ਹੈ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦਾ ਖੌਫ : ਸੰਨੀ ਦਿਓਲ ਵਲੋਂ ਲੋਕਾਂ ਨੂੰ ਅਪੀਲ (ਵੀਡੀਓ)    

ਪੰਜਾਬ 'ਚ ਵਧੇ ਕੋਰੋਨਾ ਦੇ ਮਰੀਜ਼
ਇਸ ਤੋਂ ਪਹਿਲਾਂ ਜਲੰਧਰ ਜ਼ਿਲੇ ਦੇ ਪਿੰਡ ਵਿਰਕ 'ਚ ਵੀ ਕੋਰੋਨਾ ਦੇ 3 ਹੋਰ ਮਾਮਲੇ ਸਾਹਮਣੇ ਆਏ ਸਨ। ਇਸ ਤੋਂ ਬਾਅਦ ਪ੍ਰਸ਼ਾਸਨ ਵਲੋਂ ਪਿੰਡ ਵਿਰਕ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਇਹ ਤਿੰਨੇ ਮਰੀਜ਼ ਫਿਲੌਰ ਦੇ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਹਨ, ਜਿਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਮਗਰੋਂ ਹੜਕੰਪ ਮਚ ਗਿਆ ਹੈ। ਰਿਪੋਰਟ ਆਉਣ ਮਗਰੋਂ ਪ੍ਰਸ਼ਾਸਨ ਵਲੋਂ ਪਿੰਡ ਵਿਰਕ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ। ਇਕੇ ਦਿਨ ਵਿਚ ਕੋਰੋਨਾ ਪਾਜ਼ੇਟਿਵ ਦੇ 6 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 29 ਹੋ ਗਈ ਹੈ ਜਦਿਕ ਇਹ ਵਾਇਰਸ ਕਾਰਨ ਪੰਜਾਬ ਵਿਚ ਹੁਣ ਤਕ ਇਕ ਮਰੀਜ਼ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਵੱਡੀ ਖਬਰ : ਅੰਮ੍ਰਿਤਸਰ 'ਚ ਕਰਫਿਊ ਤੋੜਨ 'ਤੇ 18 ਖਿਲਾਫ ਐੱਫ. ਆਈ. ਆਰ. ਦਰਜ      


Gurminder Singh

Content Editor

Related News