ਚਿਤਾਵਨੀ! ਕੋਰੋਨਾ ਮਹਾਮਾਰੀ ਦਰਮਿਆਨ ਹੋਰ ਵੀ ਘਾਤਕ ਸਾਬਤ ਹੋ ਸਕਦੈ ਨਾੜ ਸਾੜਨਾ

04/28/2020 8:50:54 PM

ਚੰਡੀਗੜ੍ਹ (ਸ਼ਰਮਾ) : ਕਿਸਾਨਾਂ ਨੂੰ ਕਣਕ ਦੀ ਨਾੜ ਸਾੜਨ ਤੋਂ ਪ੍ਰਹੇਜ਼ ਕਰਨ ਦੀ ਸਲਾਹ ਦਿੰਦਿਆਂ 'ਤੰਦਰੁਸਤ ਪੰਜਾਬ' ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪੰਨੂੰ ਨੇ ਕਿਹਾ ਕਿ ਵਿਗਿਆਨ, ਤਕਨਾਲੌਜੀ ਅਤੇ ਵਾਤਾਵਰਣ ਵਿਭਾਗ, ਪੰਜਾਬ ਵਲੋਂ ਸੂਬੇ 'ਚ ਪਰਾਲੀ ਸਾੜਨ 'ਤੇ ਪੂਰੀ ਤਰ੍ਹਾਂ ਪਾਬੰਦੀ ਲਾਈ ਗਈ ਹੈ ਅਤੇ ਇਸ ਸਬੰਧੀ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਹੁਕਮ ਵੀ ਦਿੱਤੇ ਗਏ ਹਨ ਪਰ ਫਿਰ ਵੀ ਨਾੜ ਸਾੜਨ ਦੇ ਨਤੀਜਿਆਂ ਨੂੰ ਨਜ਼ਰਅੰਦਾਜ਼ ਕਰਦਿਆਂ ਕੁਝ ਕਿਸਾਨ ਨਾੜ ਸਾੜਦੇ ਹਨ।

ਇਹ ਵੀ ਪੜ੍ਹੋ : ਵੱਡੀ ਖਬਰ : ਮਰਹੂਮ ਏ. ਸੀ. ਪੀ. ਦੇ ਗੰਨਮੈਨ ਨੇ ਦਿੱਤੀ ਕੋਰੋਨਾ ਨੂੰ ਮਾਤ, ਰਿਪੋਰਟ ਆਈ ਨੈਗੇਟਿਵ

ਇਸ ਸਬੰਧੀ ਚਿਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਫੈਲਣ ਨਾਲ, ਜੋ ਮਨੁੱਖੀ ਸਾਹ ਪ੍ਰਣਾਲੀ 'ਤੇ ਮਾੜਾ ਪ੍ਰਭਾਵ ਪਾਉਂਦਾ ਹੈ, ਅਜਿਹੇ ਹਾਲਾਤ 'ਚ ਨਾੜ ਸਾੜਨ ਨਾਲ ਲੋਕਾਂ ਦੀ ਸਿਹਤ 'ਤੇ ਹੋਰ ਬੁਰਾ ਅਸਰ ਪੈ ਸਕਦਾ ਹੈ। ਇਸ ਲਈ ਅਜਿਹੇ ਹਾਲਾਤ 'ਚ ਪੰਜਾਬ ਦੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਲਈ ਇਹ ਲਾਜ਼ਮੀ ਹੈ ਕਿ ਹਵਾ ਪ੍ਰਦੂਸ਼ਣ ਨੂੰ ਪੂਰੀ ਤਰ੍ਹਾਂ ਕੰਟਰੋਲ ਕੀਤਾ ਜਾਵੇ ਤਾਂ ਜੋ ਇਸ ਬਿਮਾਰੀ ਦੇ ਪ੍ਰਭਾਵ ਨੂੰ ਘੱਟ ਕੀਤਾ ਜਾ ਸਕੇ। ਇਸ ਤੋਂ ਇਲਾਵਾ ਵਾਤਾਵਰਣ ਨੂੰ ਸਾਫ਼ ਰੱਖਣਾ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ ਤਾਂ ਜੋ ਲੋਕ ਸਾਫ਼ ਹਵਾ 'ਚ ਸਾਹ ਲੈ ਕੇ ਤੰਦਰੁਸਤ ਰਹਿ ਸਕਣ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੂਬੇ 'ਚ ਕੋਰੋਨਾ ਵਾਇਰਸ ਵਿਰੁੱਧ ਮੁਹਿੰਮ ਦੌਰਾਨ ਕਣਕ ਦੀ ਨਾੜ ਨੂੰ ਸਾੜਨ ਤੋਂ ਗੁਰੇਜ਼ ਕੀਤਾ ਜਾਵੇ।

ਇਹ ਵੀ ਪੜ੍ਹੋ : ਬਰਨਾਲਾ : ਕੋਰੋਨਾ ਵਾਇਰਸ ਦੀ ਸ਼ੱਕੀ ਮਰੀਜ਼ ਔਰਤ ਦੀ ਅਚਾਨਕ ਮੌਤ


Gurminder Singh

Content Editor

Related News