ਜਲੰਧਰ ''ਚ ਬੇਕਾਬੂ ਹੋਇਆ ''ਕੋਰੋਨਾ'', ਇਕ ਹੋਰ ਮਰੀਜ਼ ਦੀ ਗਈ ਜਾਨ (ਵੀਡੀਓ)

Thursday, Jun 18, 2020 - 08:13 PM (IST)

ਭੋਗਪੁਰ/ਜਲੰਧਰ (ਰਾਜੇਸ਼ ਸੂਰੀ, ਰੱਤਾ)— ਜਲੰਧਰ 'ਚ ਕੋਰੋਨਾ ਵਾਇਰਸ ਬੇਕਾਬੂ ਹੁੰਦਾ ਜਾ ਰਿਹਾ ਹੈ। ਕੋਰੋਨਾ ਵਾਇਰਸ ਨੇ ਜਲੰਧਰ ਜ਼ਿਲ੍ਹੇ 'ਚ ਇਕ ਹੋਰ ਕੋਰੋਨਾ ਪੀੜਤਾ ਦੀ ਜਾਨ ਲੈ ਲਈ ਹੈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਪਚਰੰਗਾ ਵਾਸੀ ਕੋਰੋਨਾ ਪੀੜਤਾ ਰੀਟਾ ਦੇਵੀ ਨੇ ਬੀਤੀ ਦੇਰ ਰਾਤ ਜਲੰਧਰ ਦੇ ਸਿਵਲ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਮੰਗਲਵਾਰ ਸਿਹਤ ਵਿਭਾਗ ਵੱਲੋਂ ਬੱਤੀ ਮਰੀਜ਼ਾਂ ਦੇ ਕੋਰੋਨਾ ਪੀੜਤ ਹੋਣ ਦੀ ਪੁਸ਼ਟੀ ਕੀਤੇ ਜਾਣ ਦੌਰਾਨ ਇਨ੍ਹਾਂ ਮਰੀਜ਼ਾਂ 'ਚ ਸ਼ਾਮਲ ਬਲਾਕ ਭੋਗਪਰ ਦੇ ਪਿੰਡ ਪਚਰੰਗਾ ਦੀ ਰਹਿਣ ਵਾਲੀ ਪ੍ਰਵਾਸੀ ਔਰਤ ਰੀਟਾ ਰਾਣੀ ਦੀ ਬੀਤੀ ਰਾਤ ਸਿਵਲ ਹਸਪਤਾਲ ਜਲੰਧਰ 'ਚ ਮੌਤ ਹੋ ਗਈ। 

ਇਸ ਦੀ ਪੁਸ਼ਟੀ ਐੱਸ. ਐੱਮ. ਓ. ਪਬਲਿਕ ਸਿਹਤ ਕੇਂਦਰ ਕਾਲਾ ਬੱਕਰਾ ਡਾ. ਕਮਲਪਾਲ ਵੱਲੋਂ ਕੀਤੀ ਗਈ ਹੈ, ਉਨ੍ਹਾਂ ਦੱਸਿਆ ਹੈ ਕਿ ਰੀਟਾ ਦੇਵੀ ਨੂੰ ਬੀਤੀ 12 ਜੂਨ ਨੂੰ ਇਲਾਕੇ ਦੀ ਏ. ਐੱਨ. ਐੱਮ ਵੱਲੋਂ ਪੀਲੀਆ ਦੇ ਚੱਲਦਿਆਂ ਜ਼ਿਆਦਾ ਬੀਮਾਰ ਹੋਣ ਕਾਰਨ ਕਾਲਾ ਬੱਕਰਾ ਹਸਪਤਾਲ ਲਿਜਾਇਆ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ਨੂੰ ਦੇਖਦਿਆਂ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਗਿਆ ਸੀ, ਜਿੱਥੇ ਉਸ ਦੇ ਕੋਰੋਨਾ ਟੈਸਟ ਲਈ ਨਮੂਨੇ ਲਏ ਗਏ ਸਨ ਅਤੇ  ਬੀਤੇ ਮੰਗਲਵਾਰ ਨੂੰ ਵੀ ਉਕਤ ਮਰੀਜ਼ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਸੀ। ਇਥੇ ਦੱਸ ਦੇਈਏ ਕਿ ਇਸ ਦੇ ਨਾਲ ਹੀ ਜਲੰਧਰ 'ਚ ਹੁਣ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ ਅੰਕੜਾ 14 ਤੱਕ ਪਹੁੰਚ ਗਿਆ ਹੈ। 

ਇਸ ਮਾਮਲੇ ਸਬੰਧੀ ਜਦੋਂ ਡੀ. ਐੱਸ. ਪੀ. ਆਦਮਪੁਰ ਹਰਿੰਦਰ ਸਿੰਘ ਮਾਨ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਰੀਟਾ ਦੇਵੀ ਦੀ ਮੌਤ ਦੀ ਪੁਸ਼ਟੀ ਕਰਦਿਆਂ ਦੱਸਿਆ ਹੈ ਕਿ ਹਸਪਤਾਲ ਪ੍ਰਸ਼ਾਸਨ ਵੱਲੋਂ ਮ੍ਰਿਤਕਾ ਦੇ ਅੰਤਿਮ ਸਸਕਾਰ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਸਬੰਧੀ ਸਿਹਤ ਮਹਿਕਮੇ ਵੱਲੋਂ ਉਨ੍ਹਾਂ ਨੂੰ ਜਾਣਕਾਰੀ ਦੇਣ 'ਤੇ ਪੁਲਸ ਦੇ ਲੋੜੀਂਦੇ ਇੰਤਜ਼ਾਮ ਕਰ ਦਿੱਤੇ ਜਾਣਗੇ। ਇਸ ਸਬੰਧੀ ਸਿਹਤ ਮਹਿਕਮੇ ਵੱਲੋਂ ਐੱਸ. ਐੱਸ. ਪੀ. ਜਲੰਧਰ ਦਿਹਾਤੀ ਨੂੰ ਸੂਚਿਤ ਕੀਤਾ ਗਿਆ ਹੈ।


shivani attri

Content Editor

Related News