ਅੰਮ੍ਰਿਤਸਰ ''ਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਦੇ ਮਾਮਲੇ, ਇਕੋ ਪਰਿਵਾਰ ਦੇ 4 ਜੀਅ ਆਏ ਪਾਜ਼ੇਟਿਵ
Monday, May 25, 2020 - 06:42 PM (IST)

ਅੰਮ੍ਰਿਤਸਰ (ਦਲਜੀਤ ਸ਼ਰਮਾ) : ਸੋਮਵਾਰ ਦਿਨ ਚੜ੍ਹਦੇ ਹੀ ਅੰਮ੍ਰਿਤਸਰ ਵਾਸੀਆਂ ਲਈ ਇਕ ਵਾਰ ਫਿਰ ਦਹਿਸ਼ਤ ਭਰੀ ਖਬਰ ਆਈ ਹੈ। ਕਮਿਊਨਿਟੀ ਤੋਂ ਸਾਹਮਣੇ ਆਏ ਰਾਣੀ ਬਾਗ ਦੇ ਬੈਕਰੀ ਮਾਲਕ ਦੇ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਉਸ ਦੇ 4 ਪਰਿਵਾਰਕ ਮੈਂਬਰ ਵੀ ਕੋਰੋਨਾ ਦੀ ਗ੍ਰਿਫਤ ਵਿਚ ਆ ਗਏ ਹਨ। 4 ਵਿਅਕਤੀਆਂ ਦੀ ਰਿਪੋਰਟ ਆਉਣ ਤੋਂ ਬਾਅਦ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਮਰੀਜ਼ਾਂ ਦੇ ਟੈਸਟ ਸਰਕਾਰੀ ਮੈਡੀਕਲ ਕਾਲਜ ਦੀ ਲੈਬੋਰਟਰੀ ਵਿਚ ਕੀਤੇ ਗਏ ਹਨ। ਜਿਨ੍ਹਾਂ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ।
ਇਹ ਵੀ ਪੜ੍ਹੋ : ਪਠਾਨਕੋਟ 'ਚ ਮੁੜ ਕੋਰੋਨਾ ਦਾ ਧਮਾਕਾ, 6 ਪਾਜ਼ੇਟਿਵ ਕੇਸ ਆਏ ਸਾਹਮਣੇ
ਕਮਿਊਨਿਟੀ ਵਿਚ ਕੋਰੋਨਾ ਵਾਇਸ ਦੇ ਅਚਾਨਕ ਕਈ ਮਾਮਲੇ ਸਾਹਮਣੇ ਆਉਣ ਨਾਲ ਲੋਕਾਂ ਵਿਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ। ਜ਼ਿਲ੍ਹੇ ਵਿਚ ਹੁਣ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 333 ਹੋ ਗਿਆ ਹੈ, ਜਿਨ੍ਹਾਂ ਵਿਚੋਂ 6 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ 301 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਅਤੇ 26 ਮਰੀਜ਼ ਸਰਕਾਰੀ ਹਸਪਤਾਲਾਂ ਵਿਚ ਇਲਾਜ ਅਧੀਨ ਹਨ।
ਇਹ ਵੀ ਪੜ੍ਹੋ : ਦੁਨੀਆ ਲਈ ਮਿਸਾਲ ਬਣੀਆਂ ਇਹ ਦੋ ਭੈਣਾਂ, ਅਸਲੀਅਤ ਜਾਣ ਕਰੋ ਸਿਫਤਾਂ