ਸਾਵਧਾਨ! ਬਿਨਾਂ ਮਾਸਕ ਤੋਂ ਸੜਕਾਂ ’ਤੇ ਘੁੰਮਣ ਵਾਲੇ ਲੋਕਾਂ ’ਤੇ ਕੱਸਿਆ ਜਾਵੇਗਾ ਹੁਣ ਸ਼ਿਕੰਜਾ

Thursday, Jan 20, 2022 - 10:53 AM (IST)

ਸਾਵਧਾਨ! ਬਿਨਾਂ ਮਾਸਕ ਤੋਂ ਸੜਕਾਂ ’ਤੇ ਘੁੰਮਣ ਵਾਲੇ ਲੋਕਾਂ ’ਤੇ ਕੱਸਿਆ ਜਾਵੇਗਾ ਹੁਣ ਸ਼ਿਕੰਜਾ

ਅੰਮ੍ਰਿਤਸਰ (ਦਲਜੀਤ) - ਬਿਨਾਂ ਮਾਸਕ ਦੇ ਸੜਕਾਂ ’ਤੇ ਘੁੰਮਣ-ਫਿਰਨ ਵਾਲੇ ਲੋਕਾਂ ਖ਼ਿਲਾਫ਼ ਪ੍ਰਸ਼ਾਸਨ ਵੱਲੋਂ ਸਖ਼ਤੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਸਿਹਤ ਵਿਭਾਗ ਵੱਲੋਂ ਪੁਲਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਹੁਣ ਹਰੇਕ ਚੌਕ, ਚੁਰਾਹੇ ’ਤੇ ਬਿਨਾਂ ਮਾਸਕ ਦੇ ਘੁੰਮਣ ਵਾਲਿਆਂ ਦੇ ਆਰ. ਟੀ. ਪੀ. ਸੀ. ਆਰ.ਟੈਸਟ ਮੌਕੇ ’ਤੇ ਕਰਨ ਦਾ ਫ਼ੈਸਲਾ ਕੀਤਾ ਹੈ। ਵੀਰਵਾਰ ਤੋਂ ਵਿਭਾਗ ਦੀਆਂ ਟੀਮਾਂ ਹਰੇਕ ਚੌਕ-ਚੋਰਾਹੇ ’ਤੇ ਵਿਸ਼ੇਸ਼ ਨਾਕਾਬੰਦੀ ਕਰ ਕੇ ਲੋਕਾਂ ਦੇ ਟੈਸਟ ਕਰਨਗੀਆਂ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵਾਰਦਾਤ: ਉਪ ਮੁੱਖ ਮੰਤਰੀ ਦੇ ਘਰ ਨੇੜੇ ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, ਫੈਲੀ ਸਨਸਨੀ

ਸਿਵਲ ਸਰਜਨ ਡਾ. ਚਰਨਜੀਤ ਸਿੰਘ ਵੱਲੋਂ ਇਸ ਸਬੰਧ ਵਿਚ 3 ਮੋਬਾਈਲ ਵੈਨਾਂ ਅਤੇ 6 ਟੀਮਾਂ ਦਾ ਗਠਨ ਕਰ ਦਿੱਤਾ ਹੈ। ਪ੍ਰਸ਼ਾਸਨ ਨੇ ਬਿਨਾਂ ਮਾਸਕ ਤੋਂ ਸਡ਼ਕਾਂ ’ਤੇ ਘੁੰਮਣ ਵਾਲਿਆਂ ਖ਼ਿਲਾਫ਼ ਸਖ਼ਤੀ ਕਰਨ ਦਾ ਫ਼ੈਸਲਾ ਕੀਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਦੇ ਮਾਮਲੇ ਲਗਾਤਾਰ ਤੇਜ਼ੀ ਨਾਲ ਜ਼ਿਲ੍ਹੇ ’ਚ ਵੱਧ ਰਹੇ ਹਨ। ਕਮਿਊੁਨਿਟੀ ਨਾਲ ਕੇਸ ਸਾਹਮਣੇ ਆਉਣ ਦੇ ਬਾਵਜੂਦ ਲੋਕ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੇ ਹਨ। ਸੜਕਾਂ ’ਤੇ ਆਮ ਜਨਤਾ ਬਿਨਾਂ ਮਾਸਕ ਦੇ ਘੁੰਮਦੀ ਰਹਿੰਦੀ ਹੈ ਅਤੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ। 

ਪੜ੍ਹੋ ਇਹ ਵੀ ਖ਼ਬਰ - ED ਦੀ ਰੇਡ ਅਤੇ ਰੇਤ ਮਾਈਨਿੰਗ ਨੂੰ ਲੈ ਕੇ ਤਰੁਣ ਚੁੱਘ ਦਾ CM ਚੰਨੀ ’ਤੇ ਤਿੱਖਾ ਹਮਲਾ, ਮੰਗਿਆ ਅਹੁਦੇ ਤੋਂ ਅਸਤੀਫ਼ਾ

ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੁਲਸ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ’ਚ ਫ਼ੈਸਲਾ ਕੀਤਾ ਕਿ ਵੀਰਵਾਰ ਨੂੰ ਸ਼ਹਿਰੀ ਇਲਾਕਿਆਂ ’ਚ ਚੌਕ-ਚੁਰਾਹਿਆਂ ’ਤੇ ਵਿਸ਼ੇਸ਼ ਨਾਕਾਬੰਦੀ ਕਰ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਮੌਕੇ ’ਤੇ ਆਰ.ਪੀ.ਸੀ.ਆਰ. ਟੈਸਟ ਕੀਤੇ ਜਾਣਗੇ। ਇਸ ਦੇ ਨਾਲ ਹੀ ਰੈਪਿਡ ਟੀਮਾਂ ਨੂੰ ਵੀ ਮੌਕੇ ’ਤੇ ਲਗਾਇਆ ਜਾਵੇਗਾ। ਹਾਲਾਤ ਨੂੰ ਮੱਦੇਨਜ਼ਰ ਰੱਖਦੇ ਹੋਏ ਇਨਫੈਕਟਿਡ ਮਰੀਜ਼ ਨੂੰ ਹਸਪਤਾਲ ਵਿਚ ਜਾਂ ਘਰ ਵਿਚ ਹੀ ਏਕਾਂਤਵਾਸ ਕੀਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਕਾਂਗਰਸੀ ਵਿਧਾਇਕ ਸੁਨੀਲ ਦੱਤੀ ਨੇ ਕੁੰਵਰ ਵਿਜੈ ਪ੍ਰਤਾਪ ਤੇ ਅਨਿਲ ਜੋਸ਼ੀ ਨੂੰ ਦਿੱਤੀ ਖੁੱਲ੍ਹੀ ਬਹਿਸ ਦੀ ਚੁਣੌਤੀ (ਵੀਡੀਓ)

ਸਿਵਲ ਸਰਜਨ ਨੇ ਦੱਸਿਆ ਕਿ ਪੁਲਸ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ’ਤੇ ਮੌਜੂਦ ਰਹਿਣਗੀਆਂ, ਜੋ ਲੋਕ ਸੈਂਪਲ ਦੇਣ ਤੋਂ ਆਨਾ-ਕਾਨੀ ਕਰਨਗੇ। ਉਨ੍ਹਾਂ ਖ਼ਿਲਾਫ਼ ਐਪੀਡੈਮਿਕ ਐਕਟ ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ। ਸਿਵਲ ਸਰਜਨ ਨੇ ਦੱਸਿਆ ਕਿ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਸਾਰਿਆਂ ਨੂੰ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਮਾਸਕ ਲਗਾਉਣਾ ਸਭ ਦੇ ਲਈ ਬੇਹੱਦ ਜ਼ਰੂਰੀ ਹੈ ਅਤੇ ਸੋਸ਼ਲ ਡਿਸਟੇਂਸਿੰਗ ਦਾ ਧਿਆਨ ਰੱਖੋ। ਸਿਵਲ ਸਰਜਨ ਨੇ ਦੱਸਿਆ ਕਿ ਸ਼ਹਿਰੀ ਇਲਾਕਿਆਂ ਦੇ ਬਾਅਦ ਦਿਹਾਤੀ ਖੇਤਰਾਂ ’ਚ ਨਾਕਾਬੰਦੀ ਕਰਕੇ ਸੈਂਪਲ ਲਏ ਜਾਣਗੇ। ਉਨ੍ਹਾਂ ਕਿਹਾ ਕਿ ਜਿੰਨੀ ਸੈਂਪਲਿੰਗ ਜ਼ਿਆਦਾ ਹੋਵੇਗੀ, ਓਨਾ ਕੋਰੋਨਾ ਦੇ ਮਾਮਲਿਆਂ ’ਤੇ ਕਾਬੂ ਪਾਇਆ ਜਾ ਸਕਦਾ ਹੈ। ਕਮਿਊਨਿਟੀ ’ਚ ਫੈਲੇ ਵਾਇਰਸ ’ਤੇ ਰੋਕ ਲਾਉਣ ਲਈ ਇਹ ਫ਼ੈਸਲਾ ਲਿਆ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ED ਦੀ ਰੇਡ 'ਤੇ ਰਾਘਵ ਚੱਢਾ ਦਾ ਵੱਡਾ ਬਿਆਨ, ਨਿਸ਼ਾਨੇ 'ਤੇ ਮੁੱਖ ਮੰਤਰੀ ਚੰਨੀ (ਵੀਡੀਓ)

ਜ਼ਿਲ੍ਹੇ ’ਚ ਹਰੇਕ ਘਰ ’ਚ ਦਸਤਕ ਦੇ ਰਹੀਆਂ ਟੀਮਾਂ
ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਵੱਧ ਰਹੀ ਠੰਡ ਕਾਰਨ ਖੰਘ, ਜ਼ੁਕਾਮ, ਬੁਖ਼ਾਰ ਦੇ ਮਾਮਲੇ ਜ਼ਿਆਦਾ ਸਾਹਮਣੇ ਆ ਰਹੇ ਹਨ, ਇਨ੍ਹਾਂ ’ਚੋਂ ਜ਼ਿਆਦਾਤਰ ਮਰੀਜ਼ਾਂ ਨੂੰ ਕੋਰੋਨਾ ਹੋ ਸਕਦਾ ਹੈ। ਸਿਹਤ ਵਿਭਾਗ ਵੱਲੋਂ ਕੋਰੋਨਾ ਦੀ ਚੇਨ ਨੂੰ ਤੋੜਨ ਲਈ ਹੁਣ ਹਰੇਕ ਘਰ ਤੱਕ ਦਸਤਕ ਦਿੱਤੀ ਜਾ ਰਹੀ ਹੈ। ਜਿਹੜੇ ਬਜ਼ੁਰਗ ਹਸਪਤਾਲਾਂ ’ਚ ਟੈਸਟ ਲਈ ਨਹੀਂ ਆਉਂਦੇ, ਉਨ੍ਹਾਂ ਦੇ ਘਰਾਂ ’ਚ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ। ਸਿਵਲ ਸਰਜਨ ਨੇ ਦੱਸਿਆ ਕਿ ਕੋਰੋਨਾ ਦਾ ਟੈਸਟ ਸਰਕਾਰੀ ਹਸਪਤਾਲਾਂ ’ਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।ਇਸ ਤੋਂ ਇਲਾਵਾ ਜੇਕਰ ਕੋਈ ਪਾਜ਼ੇਟਿਵ ਵੀ ਆ ਜਾਂਦਾ ਹੈ ਤਾਂ ਉਸ ਦਾ ਇਲਾਜ ਵੀ ਬਿਲਕੁਲ ਮੁਫ਼ਤ ਹੈ। ਲੋਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਜਿਨ੍ਹਾਂ ਲੋਕਾਂ ’ਚ ਮਾਮੂਲੀ ਲੱਛਣ ਹੁੰਦੇ ਹਨ, ਉਨ੍ਹਾਂ ਨੂੰ ਘਰਾਂ ’ਚ ਖੁਦ ਨੂੰ ਏਕਾਂਤਵਾਸ ਕਰ ਲੈਣਾ ਚਾਹੀਦਾ ਹੈ।

ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ: 2 ਮਹੀਨੇ ਪਹਿਲਾਂ ਵਿਆਹੀ ਕੁੜੀ ਦਾ ਸਹੁਰੇ ਪਰਿਵਾਰ ਵਲੋਂ ਕਤਲ, ਵਜ੍ਹਾ ਜਾਣ ਹੋ ਜਾਵੋਗੇ ਹੈਰਾਨ

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


author

rajwinder kaur

Content Editor

Related News