ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਤਾਜਪੋਸ਼ੀ ਵਿਵਾਦਾਂ ''ਚ ਘਿਰੀ, ਬੁੱਢਾ ਦਲ ਦੇ ਮੁਖੀ ਵੱਲੋਂ ਵੱਡਾ ਐਲਾਨ
Sunday, Mar 09, 2025 - 06:36 PM (IST)

ਸ਼੍ਰੀ ਅਨੰਦਪੁਰ ਸਾਹਿਬ-(ਦਲਜੀਤ ਸਿੰਘ)- ਸ਼੍ਰੋਮਣੀ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਥਾਪੇ ਜਥੇਦਾਰ ਦਾ ਭਲਕੇ ਹੋਣ ਵਾਲਾ ਤਾਜਪੋਸ਼ੀ ਸਮਾਗਮ ਵਿਵਾਦਾਂ ਵਿਚ ਘਿਰਦਾ ਨਜ਼ਰ ਆ ਰਿਹਾ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੂੰ ਸੇਵਾ ਮੁਕਤ ਕਰ ਦਿਤਾ ਗਿਆ ਸੀ ਅਤੇ ਉਨ੍ਹਾਂ ਦੀ ਜਗ੍ਹਾ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੇਵਾ ਸੌਂਪੀ ਗਈ ਸੀ।
ਇਹ ਵੀ ਪੜ੍ਹੋ : ਜਲੰਧਰ ਦੇ ਇਸ ਇਲਾਕੇ 'ਚ ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਮਿੰਟਾਂ 'ਚ ਪਈਆਂ ਭਾਜੜਾਂ
ਸ਼੍ਰੋਮਣੀ ਕਮੇਟੀ ਵੱਲੋਂ ਸੋਮਵਾਰ ਨੂੰ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਉਨ੍ਹਾਂ ਦਾ ਤਾਜਪੋਸ਼ੀ ਸਮਾਗਮ ਰਖਿਆ ਗਿਆ ਸੀ, ਜਿਸ ਵਿਚ ਸਮੂਹ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੂੰ ਸੱਦਾ ਦਿਤਾ ਗਿਆ ਸੀ ਤਾਂ ਜੋ ਨਵਨਿਯੁਕਤ ਸਿੰਘ ਸਾਹਿਬ ਨੂੰ ਦਸਤਾਰਬੰਦੀ ਕਰਕੇ ਉਨ੍ਹਾਂ ਨੂੰ ਤਖ਼ਤ ਸਾਹਿਬ ਦੀ ਸੇਵਾ ਸੰਭਾਲਣ ਦੀ ਆਰੰਭਤਾ ਕੀਤੀ ਜਾਵੇ। ਇਸ ਤਾਜਪੋਸ਼ੀ ਸਮਾਗਮ ਦੇ ਇਕ ਦਿਨ ਪਹਿਲਾਂ ਹੀ ਨਿਹੰਗ ਸਿੰਘਾਂ ਦੀ ਵੱਡੀ ਜਥੇਬੰਦੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਵੱਲੋਂ ਇਹ ਐਲਾਨ ਕਰ ਦਿਤਾ ਗਿਆ ਕਿ ਉਹ ਤਾਜਪੋਸ਼ੀ ਸਮਾਗਮ ਨਹੀਂ ਹੋਣ ਦੇਣਗੇ ਅਤੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਕਿਹਾ ਕਿ ਉਹ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਮੁੜ ਬਹਾਲ ਕਰਨ।
ਇਹ ਵੀ ਪੜ੍ਹੋ : ਵੱਡੇ ਐਕਸ਼ਨ ਦੀ ਤਿਆਰੀ 'ਚ ਅਕਾਲੀ ਦਲ, ਮਜੀਠੀਆ ਸਣੇ ਕਈ ਸੀਨੀਅਰ ਆਗੂਆਂ 'ਤੇ ਡਿੱਗੇਗੀ ਗਾਜ
ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਨੂੰ ਰੋਕਿਆ ਜਾਵੇਗਾ ਅਤੇ ਇਸ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਨਿਹੰਗ ਸਿੰਘ ਫ਼ੌਜਾਂ ਵਹੀਰਾਂ ਘਤ ਕੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੀਆਂ ਅਤੇ ਕਿਸੇ ਵੀ ਹਾਲ ਇਹ ਸਮਾਗਮ ਨਹੀ ਹੋਣ ਦਿਤਾ ਜਾਵੇਗਾ। ਇਥੇ ਇਹ ਵੀ ਜਿਕਰੇਖਾਸ ਹੈ ਕਿ ਸਮੁੱਚਾ ਪ੍ਰਸਾਸ਼ਨ ਹੋਲੇ-ਮਹੱਲੇ ਮੌਕੇ ਲੱਖਾਂ ਦੀ ਗਿਣਤੀ ਵਿਚ ਆਉਣ ਵਾਲੀਆਂ ਸੰਗਤਾਂ ਦੇ ਪ੍ਰਬੰਧਾਂ ਵਿਚ ਮਸ਼ਰੂਫ਼ ਹਨ ਪਰ ਇਕਦਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਵਿਵਾਦਾਂ ਵਿਚ ਘਿਰ ਜਾਣ ਕਾਰਨ ਪ੍ਰਸਾਸ਼ਨ ਨੂੰ ਵੀ ਹੱਥਾਂ ਪੈਰਾਂ ਦੀ ਪੈ ਗਈ ਹੈ।
ਇਹ ਵੀ ਪੜ੍ਹੋ : ਜਲੰਧਰ 'ਚ ਗੁੰਡਾਗਰਦੀ, ਗੁਰਦੁਆਰੇ ਦੇ ਪ੍ਰਧਾਨ ਦੇ ਘਰ ’ਤੇ ਵਰ੍ਹਾਈਆਂ ਇੱਟਾਂ, ਗੱਡੀਆਂ ਦੇ ਭੰਨੇ ਸ਼ੀਸ਼ੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e