ਪੰਜਾਬ ''ਚ ਕਰਫਿਊ, ਪਿੰਡ ਮਾਂਗੇਵਾਲ ਦੀ ਪੰਚਾਇਤ ਨੇ ਖੁਦ ਹੀ ਸੀਲ ਕੀਤੇ ਰਸਤੇ

Sunday, Mar 29, 2020 - 03:09 PM (IST)

ਪੰਜਾਬ ''ਚ ਕਰਫਿਊ, ਪਿੰਡ ਮਾਂਗੇਵਾਲ ਦੀ ਪੰਚਾਇਤ ਨੇ ਖੁਦ ਹੀ ਸੀਲ ਕੀਤੇ ਰਸਤੇ

ਪਟਿਆਲਾ (ਪਰਮੀਤ) : ਕੋਰੋਨਾਵਾਇਰਸ ਦੇ ਸੰਭਾਵਿਕ ਖਤਰੇ ਤੋਂ ਪਿੰਡ ਵਾਸੀਆ ਨੂੰ ਬਚਾਉਣ ਅਤੇ ਪਿੰਡ ਦੀ ਸ਼ਵੱਛਤਾ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਪਿੰਡ ਮਾਂਗੇਵਾਲ ਦੀ ਪੰਚਾਇਤ ਅਤੇ ਸਮੁੱਚੇ ਨੌਜਵਾਨਾਂ ਨੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ। 22 ਮਾਰਚ ਤੋਂ ਜਿਥੇ ਪਿੰਡ ਦੇ ਸਾਰੇ ਰਸਤੇ ਬੰਦ ਕਰਕੇ ਬਾਹਰੀ ਲੋਕਾਂ ਦਾ ਸੰਪਰਕ ਤੋੜਿਆ ਗਿਆ ਹੈ, ਉਥੇ ਹੀ ਪਿੰਡ ਵਿਚ ਸੈਨੇਟਾਇਜ਼ਰ ਦੀ ਸਪਰੇਅ ਵੀ ਕੀਤੀ ਜਾ ਰਹੀ ਹੈ। ਲੋੜਵਦਾ ਦੀ ਘਰ-ਘਰ ਜਾ ਕੇ ਮੱਦਦ ਕੀਤੀ ਜਾ ਰਹੀ ਹੈ ਅਤੇ ਲੋਕ ਪੂਰੀ ਤਰ੍ਹਾਂ ਆਪਣੇ ਘਰਾਂ ਅੰਦਰ ਰੁਕੇ ਹੋਏ ਹਨ। 

ਇਹ ਵੀ ਪੜ੍ਹੋ : ਬਰਨਾਲਾ 'ਚ ਕੋਰੋਨਾ ਵਾਇਰਸ ਦੀ ਸ਼ੱਕੀ ਮਰੀਜ਼ ਔਰਤ ਦੀ ਸੈਂਪਲ ਲੈਣ ਤੋਂ ਬਾਅਦ ਮੌਤ    

ਇਸ ਮੌਕੇ ਦਰਸ਼ਨ ਸਿੰਘ ਸਰਪੰਚ, ਛੱਜੂ ਸਿੰਘ ਸਾਬਕਾ ਸਰਪੰਚ, ਦਰਸ਼ਨ ਸਿੰਘ ਜੀ. ਓ. ਜੀ., ਪ੍ਰਗਟ ਸਿੰਘ, ਬਿੱਟੂ ਸਿੰਘ, ਸੁਰਿੰਦਰ ਸਿੰਘ, ਗੋਬਿੰਦ ਸਿੰਘ ਮਨਦੀਪ ਸਿੰਘ ਸਾਰੇ ਪੰਚਾਇਤ ਮੈਂਬਰ, ਨਿਰਮਲਜੀਤ ਸਿੰਘ ਰੈਹਿਲ, ਜਸਵਿੰਦਰ ਸਿੰਘ ਜਤਿੰਦਰ ਸਿੰਘ ਮਾਗੇਵਾਲ, ਅਮ੍ਰਿਤ ਸਿੰਘ ਸੁਸਾਇਟੀ ਮੈਬਰ ਪਿੰਡ ਵਾਸੀ ਹਜਰ ਸਨ। ਪਿੰਡ ਦੇ ਮੋਹਤਵਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਿੰਡ ਅਤੇ ਪਿੰਡ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਖਤਰੇ ਨੂੰ ਬਚਾਉਣ ਲਈ ਇਹ ਕਦਮ ਚੁੱਕਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਪਹਿਲੇ ਕੋਰੋਨਾ ਪਾਜ਼ੇਟਿਵ ਮਰੀਜ਼ ਦੇ ਠੀਕ ਹੋਣ ਉਪਰੰਤ ਘਰ ਪਰਤਣ ''ਤੇ ਪਿੰਡ ''ਚ ਦਹਿਸ਼ਤ    

ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਭਰ ਵਿਚ ਜਿੱਥੇ ਕੋਰੋਨਾ ਦੇ 38 ਮਾਮਲੇ ਸਾਹਮਣੇ ਆ ਚੁੱਕੇ ਹਨ, ਉਥੇ ਹੀ ਸ਼ਨੀਵਾਰ ਨੂੰ ਪਟਿਆਲਾ ਜ਼ਿਲੇ ਵਿਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਘਨੌਰ ਹਲਕੇ ਦੇ ਪਿੰਡ ਰਾਮਪੁਰ ਸ਼ੈਣੀਆ ਦਾ 21 ਸਾਲਾ ਨੌਜਵਾਨ ਦੇ ਟੈਸਟ ਪਾਜ਼ੇਟਿਵ ਪਾਏ ਗਏ ਹਨ। ਇਸ ਤੋਂ ਬਾਅਦ ਪ੍ਰਸ਼ਾਸਨ ਵਲੋਂ ਪਿੰਡ ਰਾਮਪੁਰ ਸ਼ੈਣੀਆਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਪਿੰਡ ਦੇ ਲੋਕਾਂ ਦੇ ਟੈਸਟ ਕੀਤੇ ਜਾ ਰਹੇ ਹਨ। 

ਇਹ ਵੀ ਪੜ੍ਹੋ : ਖੰਨਾ ਦੇ 5 ਵਿਅਕਤੀਆਂ ਦਾ ਮ੍ਰਿਤਕ ਬਲਦੇਵ ਸਿੰਘ ਦੇ ਸੰਪਰਕ ''ਚ ਆਉਣ ਕਰਕੇ ਮਚਿਆ ਹੜਕੰਪ    

ਇਸ ਤੋਂ ਇਲਾਵਾ ਪੂਰੀ ਦੁਨੀਆ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਦੁਨੀਆ ਭਰ ਵਿਚ ਕੋਰੋਨਾ ਕਾਰਨ ਲਗਭਗ 30000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਇਸ ਤੋਂ ਇਲਾਵਾ ਭਾਰਤ ਵਿਚ ਹੁਣ ਤਕ 22 ਮੌਤਾਂ ਕੋਰੋਨਾ ਕਾਰਨ ਹੋ ਚੁੱਕੀਆਂ ਹਨ ਜੇਕਰ ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਪੰਜਾਬ ਵਿਚ ਹੁਣ ਤਕ 1 ਮੌਤ ਕੋਰੋਨਾ ਕਾਰਨ ਹੋ ਚੁੱਕੀ ਹੈ ਅਤੇ 38 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਪੰਜਾਬ ਵਿਚ ਕੋਰੋਨਾ ਦੇ ਜ਼ਿਆਦਾਤਰ ਪਾਜ਼ੇਟਿਵ ਮਰੀਜ਼ ਉਹੀ ਹਨ ਜਿਹੜੇ ਇਟਲੀ ਤੋਂ ਪਰਤੇ ਬਜ਼ੁਰਗ ਬਲਦੇਵ ਸਿੰਘ ਦੇ ਸੰਪਰਕ ਵਿਚ ਆਏ ਸਨ। ਪੰਜਾਬ ਸਰਕਾਰ ਨੇ ਕੋਰੋਨਾ ਦੇ ਮਾਰੂ ਪ੍ਰਭਾਵ ਨੂੰ ਰੋਕਣ ਲਈ ਸੂਬੇ ਵਿਚ ਅਣਮਿੱਥੇ ਸਮੇਂ ਲਈ ਕਰਫਿਊ ਦਾ ਐਲਾਨ ਕੀਤਾ ਹੋਇਆ ਹੈ। ਕਰਫਿਊ ਨੂੰ ਪੂਰੀ ਤਰ੍ਹਾਂ ਸਫਲ ਬਣਾਉਣ ਲਈ ਪੁਲਸ ਨੂੰ ਸਖਤ ਹੁਕਮ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਕਰਫਿਊ ਦੌਰਾਨ ਨਵਾਂਸ਼ਹਿਰ ਵਾਸੀਆਂ ਨੂੰ ਰਾਹਤ, ਸਵੇਰੇ ਇੰਨੇ ਵਜੇ ਖੁੱਲ੍ਹਣਗੀਆਂ ਆਟਾ ਚੱਕੀਆਂ       


author

Gurminder Singh

Content Editor

Related News