ਜਲੰਧਰ: ਹਸਪਤਾਲ ''ਚ ਚੈੱਕਅਪ ਕਰਵਾਉਣ ਆਈ ਔਰਤ ਕੋਰੋਨਾ ਦਾ ਨਾਂ ਸੁਣ ਕੇ ਭੱਜੀ

Wednesday, Mar 18, 2020 - 07:03 PM (IST)

ਜਲੰਧਰ (ਰੱਤਾ)— ਕਈ ਦੇਸ਼ਾਂ 'ਚ ਲੱਖਾਂ ਲੋਕਾਂ ਨੂੰ ਆਪਣੀ ਲਪੇਟ 'ਚ ਲੈ ਚੁੱਕੇ ਕੋਰੋਨਾ ਵਾਇਰਸ ਦਾ ਹਰ ਕਿਸੇ ਨੂੰ ਇੰਨਾ ਖੌਫ ਹੈ ਕਿ ਮੰਗਲਵਾਰ ਨੂੰ ਆਰਥੋਨੋਵਾ ਹਸਪਤਾਲ 'ਚ ਚੈੱਕਅਪ ਕਰਵਾਉਣ ਆਈ ਔਰਤ ਕੋਰੋਨਾ ਵਾਇਰਸ ਦਾ ਨਾਂ ਸੁਣ ਕੇ ਹਸਪਤਾਲ 'ਚੋਂ ਭੱਜ ਗਈ।

ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਇਟਲੀ ਤੋਂ ਆਈ ਔਰਤ ਮੰਗਲਵਾਰ ਨੂੰ ਜਦੋਂ ਆਰਥੋਨੋਵਾ ਹਸਪਤਾਲ, ਨਕੋਦਰ ਰੋਡ 'ਚ ਚੈੱਕਅਪ ਕਰਵਾਉਣ ਆਈ ਤਾਂ ਡਾਕਟਕਾਂ ਨੇ ਉਸ ਦੀ ਹਿਸਟਰੀ ਲੈਣ ਤੋਂ ਬਾਅਦ ਉਸ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦਾ ਸ਼ੱਕ ਜ਼ਾਹਰ ਕੀਤਾ। ਇਸ ਕਾਰਨ ਉਨ੍ਹਾਂ ਨੇ ਸਿਵਲ ਸਰਜਨ ਦਫਤਰ 'ਚ ਸੂਚਨਾ ਦੇ ਦਿੱਤੀ। ਔਰਤ ਨੇ ਜਦੋਂ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੇ ਸ਼ੱਕ ਦੀ ਗੱਲ ਸੁਣੀ ਤਾਂ ਉਹ ਹਸਪਤਾਲ 'ਚੋਂ ਭੱਜ ਆਈ।

ਹਸਪਤਾਲ ਪ੍ਰਬੰਧਕਾਂ ਅਤੇ ਸਿਹਤ ਵਿਭਾਗ ਦੇ ਅਧਿਕਾਰਿਆਂ ਨੇ ਜਦੋਂ ਇਸ ਸਬੰਧੀ ਪੁਲਸ ਨੂੰ ਸੂਚਨਾ ਦਿੱਤੀ ਤਾਂ ਪੁਲਸ ਨੇ ਹਸਪਤਾਲ ਵੱਲੋਂ ਦਿੱਤੇ ਗਏ ਮੋਬਾਇਲ ਨੰਬਰ ਤੋਂ ਔਰਤ ਨੂੰ ਟ੍ਰੇਸ ਕਰ ਲਿਆ ਅਤੇ ਸੁਲਤਾਨਪੁਰ ਲੋਧੀ ਸਥਿਤ ਸਰਕਾਰੀ ਹਸਪਤਾਲ 'ਚ ਜਾਂਚ ਕਰਵਾਉਣ ਭੇਜਿਆ।

ਇਹ ਵੀ ਪੜ੍ਹੋਪੰਜਾਬ ਸਰਕਾਰ ਵਲੋਂ 'ਕੋਰੋਨਾ ਵਾਇਰਸ' 'ਤੇ ਰਿਪੋਰਟ ਜਾਰੀ, ਜਾਣੋ ਤਾਜ਼ਾ ਹਾਲਾਤ

ਇਹ ਵਰਤੋਂ ਸਾਵਧਾਨੀਆਂ
1. ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।
2. ਕਿਸੇ ਨਾਲ ਵੀ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।
3. ਖੰਘਦੇ ਹੋਏ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।
4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।
5. ਟਿਸ਼ੂ ਨਹੀਂ ਹੈ ਤਾਂ ਛਿਕਦੇ ਜਾਂ ਖੰਘਦੇ ਹੋਏ ਬਾਂਹ ਦਾ ਇਸਤੇਮਾਲ ਕਰੋ। ਪਰ ਖੁੱਲ੍ਹੀ ਹਵਾ 'ਚ ਖੰਘਣ ਜਾਂ ਛਿੱਕਣ ਤੋਂ ਪਰਹੇਜ਼ ਕਰੋ।
6. ਬਿਨਾਂ ਹੱਥ ਧੋਏ ਆਪਣੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਨਾ ਲਗਾਓ।
7. ਬੀਮਾਰ ਲੋਕਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
8. ਜਾਨਵਰਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
9. ਪਾਲਤੂ ਜਾਨਵਰਾਂ ਦੀ ਸਾਫ-ਸਫਾਈ ਦਾ ਪੂਰਾ ਧਿਆਨ ਰੱਖੋ।
10. ਮੀਟ, ਅੰਡੇ ਆਦਿ  ਖਾਣ ਤੋਂ ਪਹਹੇਜ਼ ਕਰੋ। ਹੋ ਸਕੇ ਤਾਂ ਚੰਗੀ ਤਰ੍ਹਾਂ ਪਕਾ ਕੇ ਖਾਓ।

ਇਸ ਲਈ ਪੰਜਾਬ 'ਚ ਵਧਿਆ ਕੋਰੋਨਾ ਦਾ ਖਤਰਾ
ਪੰਜਾਬ ਵਿਚ ਕੋਰੋਨਾ ਵਾਇਰਸ ਦਾ ਖਤਰਾ ਇਸ ਵੀ ਵੱਧ ਮੰਨਿਆ ਜਾ ਰਿਹਾ ਹੈ ਕਿਉਂਕਿ ਵਿਦੇਸ਼ਾਂ ਤੋਂ ਪਰਤੇ 335 ਲੋਕ ਅਚਾਨਕ ਲਾਪਤਾ ਹੋ ਗਏ ਹਨ ਕਿਉਂਕਿ ਕੋਰੋਨਾ ਦਾ ਜ਼ਿਆਦਾਤਰ ਮਾਮਲੇ ਵਿਦੇਸ਼ਾਂ ਤੋਂ ਪਰਤੇ ਲੋਕਾਂ ਵਿਚ ਹੀ ਪਾਏ ਗਏ ਹਨ। ਭਾਵੇਂ ਸਰਕਾਰ ਵੱਲੋਂ ਵਿਦੇਸ਼ੋਂ ਪਰਤੇ ਇਨ੍ਹਾਂ ਲੋਕਾਂ ਦੇ ਘਰਾਂ ਦਾ ਅਡਰੈੱਸ ਅਤੇ ਫੋਨ ਨੰਬਰ ਹਨ ਪਰ ਇਸ ਦੇ ਬਾਵਜੂਦ ਸਰਕਾਰ ਅਤੇ ਪੁਲਸ ਇਨ੍ਹਾਂ ਤਕ ਪਹੁੰਚ ਨਹੀਂ ਸਕੀ ਹੈ।

ਇਹ ਵੀ ਪੜ੍ਹੋ:  ਕੋਰੋਨਾ ਦੇ ਕਹਿਰ ਨਾਲ ਯਾਤਰੀ ਪਰੇਸ਼ਾਨ, ਜਲੰਧਰ ਦੇ ਇਸ ਪਰਿਵਾਰ ਦਾ ਸੁਣੋ ਹਾਲ (ਤਸਵੀਰਾਂ)


shivani attri

Content Editor

Related News