ਕੋਰੋਨਾ ਵਾਇਰਸ ਸੰਬੰਧੀ ਫੈਲ ਰਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਲੋਕ: ਸ਼ਾਮ ਸੁੰਦਰ ਅਰੋੜਾ

Friday, Mar 20, 2020 - 04:27 PM (IST)

ਕੋਰੋਨਾ ਵਾਇਰਸ ਸੰਬੰਧੀ ਫੈਲ ਰਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਲੋਕ: ਸ਼ਾਮ ਸੁੰਦਰ ਅਰੋੜਾ

ਫਗਵਾੜਾ (ਜਲੋਟਾ)— ਪੰਜਾਬ ਦੇ ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਹੈ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਸਥਿਤੀ ਨਾਲ ਨਜਿੱਠਣ ਲਈ ਸਾਰੇ ਲੋੜੀਂਦੇ ਇੰਤਜ਼ਾਮ ਕੀਤੇ ਗਏ ਹਨ ਅਤੇ ਲੋਕਾਂ ਨੂੰ ਇਸ ਸਬੰਧੀ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਕਿਸੇ ਨੂੰ ਵੀ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਬੀਤੀ ਦੇਰ ਸ਼ਾਮ ਫਗਵਾੜਾ ਦੌਰੇ 'ਤੇ ਪਹੁੰਚੇ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਫਗਵਾੜਾ ਵਿਖੇ ਇੰਗਲੈਂਡ ਤੋਂ ਆਏ 82 ਸਾਲਾ ਮੋਹਨ ਲਾਲ ਨਾਂ ਦੇ ਵਿਅਕਤੀ ਦੀ ਮੌਤ ਕੋਰੋਨਾ ਵਾਇਰਸ ਨਾਲ ਹੋਣ ਜਿਹੀ ਕੋਈ ਗੱਲ ਸਾਹਮਣੇ ਨਹੀਂ ਆਈ।

ਇਹ ਵੀ ਪੜ੍ਹੋ ► ਰੋਪੜ 'ਚ 8 ਸਾਲਾ ਬੱਚੀ ਕੋਰੋਨਾ ਵਾਇਰਸ ਦੀ ਸ਼ੱਕੀ ਮਰੀਜ਼

ਉਨ੍ਹਾਂ ਕਿਹਾ ਕਿ ਫਿਰ ਵੀ ਇਸ ਸਬੰਧੀ ਇਹਤਿਆਤੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਸ ਦੇ ਸੰਪਰਕ 'ਚ ਆਏ ਵਿਅਕਤੀਆਂ ਨੂੰ ਵੱਖ ਰੱਖਿਆ ਜਾਵੇਗਾ ਅਤੇ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਵਰਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਸਬੰਧੀ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਇਸ ਕੋਰੋਨਾ ਵਾਇਰਸ ਸਬੰਧੀ ਕੋਈ ਦਹਿਸ਼ਤ ਪੈਦਾ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਫੈਲਾਅ ਤੋਂ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਸਾਵਧਾਨੀਆਂ ਵਰਤਣ ਲਈ ਆਖਿਆ ਗਿਆ ਹੈ, ਉਸ ਦਾ ਲੋਕਾਂ ਨੂੰ ਪੂਰੀ ਤਰ੍ਹਾਂ ਪਾਲਣ ਕਰਨ ਦੀ ਲੋੜ ਹੈ।

PunjabKesari

ਇਸ ਤੋਂ ਪਹਿਲਾਂ ਉਨ੍ਹਾਂ ਡਾਇਰੈਕਟਰ ਸਿਹਤ ਡਾ. ਪਰਮਿੰਦਰ ਦੀ ਮੌਜੂਦਗੀ ਵਿਚ ਡਿਪਟੀ ਕਮਿਸ਼ਨਰ, ਐੱਸ. ਐੱਸ. ਪੀ, ਸਿਵਲ ਸਰਜਨ ਅਤੇ ਹੋਰਨਾਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲੇ 'ਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਜ਼ਿਲੇ ਵਿਚ ਕੀਤੇ ਗਏ ਇੰਤਜ਼ਾਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਮੌਕੇ ਹਦਾਇਤ ਕੀਤੀ ਕਿ ਜ਼ਿਲੇ ਦੇ ਕਿਸੇ ਵੀ ਅਧਿਕਾਰੀ ਨੂੰ ਹੰਗਾਮੀ ਹਾਲਤ ਤੋਂ ਬਿਨਾਂ ਸਟੇਸ਼ਨ ਛੱਡਣ ਦੀ ਆਗਿਆ ਨਾ ਦਿੱਤੀ ਜਾਵੇ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਜ਼ਿਲ੍ਹੇ 'ਚ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਰੂਪ 'ਚ ਵੱਧ ਤੋਂ ਵੱਧ ਆਈਸੋਲੇਸ਼ਨ ਵਾਰਡ ਸਥਾਪਤ ਕਰਕੇ ਰੱਖਣ ਲਈ ਆਖਿਆ। ਉਨ੍ਹਾਂ ਸਿਵਲ ਸਰਜਨ ਨੂੰ ਮੈਡੀਕਲ ਟੀਮਾਂ ਨੂੰ 24 ਘੰੰਟੇ ਤਿਆਰ ਕਰਕੇ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੇ ਸਾਮਾਨ ਦੀ ਲੋੜ ਪੈਣ 'ਤੇ ਤੁਰੰਤ ਖਰੀਦਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਜਨਤਕ ਥਾਵਾਂ 'ਤੇ ਹੱਥ ਧੋਣ ਲਈ ਸਾਬਣ ਅਤੇ ਪਾਣੀ ਦੇ ਪੁਖਤਾ ਇੰਤਜ਼ਾਮ ਕੀਤੇ ਜਾਣ ਅਤੇ ਥਾਣਿਆਂ ਆਦਿ 'ਚ ਵੀ ਜ਼ਿਆਦਾ ਲੋਕਾਂ ਨੂੰ ਸੱਦਣ ਤੋਂ ਗੁਰੇਜ਼ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਜਿੰਨੇ ਫੰਡ ਦੀ ਲੋੜ ਹੈ, ਉਹ ਤੁਰੰਤ ਮੁਹੱਈਆ ਕਰਵਾਇਆ ਜਾਵੇਗਾ।

PunjabKesari

ਇਹ ਵੀ ਪੜ੍ਹੋ ►ਵੱਡੀ ਖਬਰ: ਰੂਪਨਗਰ 'ਚ 5 ਮਹੀਨਿਆਂ ਦੀ ਬੱਚੀ 'ਕੋਰੋਨਾ ਵਾਇਰਸ' ਦੀ ਸ਼ੱਕੀ ਮਰੀਜ਼

ਇਸ ਮੌਕੇ ਡਿਪਟੀ ਕਮਿਸ਼ਨਰ ਦੀਪਤੀ ਉੱਪਲ ਨੇ ਵੀ ਸਪੱਸ਼ਟ ਕੀਤਾ ਕਿ ਫਗਵਾੜਾ 'ਚ ਮੌਤ ਦਾ ਮਾਮਲਾ ਕੋਰੋਨਾ ਪਾਜ਼ੀਟਿਵ ਨਹੀਂ ਹੈ। ਉਨ੍ਹਾਂ ਕਿਹਾ ਕਿ ਮਰੀਜ਼ ਵੱਲੋਂ ਸ਼ੂਗਰ ਬੇਹੱਦ ਵਧਣ ਕਾਰਨ ਆਪਣਾ ਘਰ ਵਿਚ ਹੀ ਇਲਾਜ ਕਰਵਾਇਆ ਜਾ ਰਿਹਾ ਸੀ ਅਤੇ ਉਸ ਦੀ ਮੌਤ ਵੀ ਘਰ ਵਿਚ ਹੀ ਹੋਈ ਹੈ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਅਪੀਲ ਕੀਤੀ ਕਿ ਉਹ ਅਫਵਾਹਾਂ 'ਤੇ ਯਕੀਨ ਨਾ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਪੁਖਤਾ ਜਾਣਕਾਰੀ ਸਿਹਤ ਵਿਭਾਗ ਤੋਂ ਹੀ ਲੈਣ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਲੋਕ ਕਿਸੇ ਵੀ ਅਣਸੁਖਾਵੀਂ ਸਥਿਤੀ ਬਾਰੇ ਸੋਚ ਕੇ ਘਬਰਾਹਟ 'ਚ ਨਾ ਆਉਣ।

ਇਹ ਵੀ ਪੜ੍ਹੋ ► ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਹੋਈ ਪਹਿਲੀ ਮੌਤ, ਪਿੰਡ ਨੂੰ ਕੀਤਾ ਗਿਆ ਸੀਲ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ. ਗੁਰਮੀਤ ਸਿੰਘ ਮੁਲਤਾਨੀ, ਐੱਸ. ਡੀ. ਐੱਮ ਫਗਵਾੜਾ ਸ. ਗੁਰਵਿੰਦਰ ਸਿੰਘ ਜੌਹਲ, ਸਿਵਲ ਸਰਜਨ ਡਾ. ਜਸਮੀਤ ਬਾਵਾ, ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਕਾਰਜਕਾਰੀ ਐੱਸ. ਐੱਮ. ਓ ਫਗਵਾੜਾ ਡਾ. ਐੱਸ. ਪੀ. ਸਿੰਘ, ਜ਼ਿਲਾ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ, ਸ੍ਰੀ ਕਮਲ ਧਾਲੀਵਾਲ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।


author

shivani attri

Content Editor

Related News