ਕੋਰੋਨਾ ਵਾਇਰਸ ਦਾ ਕਹਿਰ, ਜਲੰਧਰ ਦੀ ਸੰਡੇ ਮਾਰਕੀਟ ਰਹੇਗੀ ਬੰਦ (ਵੀਡੀਓ)

03/21/2020 7:16:18 PM

ਜਲੰਧਰ (ਖੁਰਾਣਾ, ਸੋਨੂੰ)— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਐਤਵਾਰ ਨੂੰ ਜਨਤਾ ਕਰਫਿਊ ਦੀ ਕਾਲ ਨਾਲ ਸਹਿਮਤ ਹੁੰਦੇ ਹੋਏ ਸ਼ਹਿਰ ਦੇ ਹੋਲਸੇਲ ਖੇਤਰ ਅਟਾਰੀ ਬਾਜ਼ਾਰ ਨੇ ਐਤਵਾਰ ਨੂੰ ਸਾਰੇ ਬਾਜ਼ਾਰ ਬੰਦ ਕਰਨ ਦਾ ਐਲਾਨ ਕੀਤਾ ਹੈ। ਇਕ ਪ੍ਰੈੱਸ ਕਾਨਫਰੰਸ 'ਚ ਹੋਲਸੇਲ ਜਨਰਲ ਮਰਚੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਬੱਗਾ ਅਤੇ ਹੋਰ ਅਹੁਦੇਦਾਰਾਂ ਅਨਿਲ ਨਿਸ਼ਚਲ, ਅਮਿਤ ਜੱਗੀ, ਸਤਪਾਲ ਗੁੰਬਰ, ਬਬਲਾ ਵਿਮਲ, ਜਤਿੰਦਰ ਗੁਲਾਟੀ, ਭਰਤ ਚਾਵਲਾ, ਹਰਸ਼ ਪੁਰੀ, ਧੀਰਜ ਜੱਗੀ, ਸੁਖਵਿੰਦਰ ਸਿੰਘ, ਵਿਕਾਸ ਸ਼ਰਮਾ, ਅਸ਼ੋਕ ਮਜੀਠੀਆ ਅਤੇ ਰੋਹਿਤ ਭਾਟੀਆ ਨੇ ਦੱਸਿਆ ਕਿ ਉਂਝ ਤਾਂ ਅਟਾਰੀ ਬਾਜ਼ਾਰ ਅਤੇ ਆਸ-ਪਾਸ ਦੇ ਬਾਜ਼ਾਰਾਂ 'ਚ ਸੋਮਵਾਰ ਨੂੰ ਆਧਿਕਾਰਤ ਛੁੱਟੀ ਹੁੰਦੀ ਹੈ ਪਰ ਪ੍ਰਧਾਨ ਮੰਤਰੀ ਦੀ ਕਾਲ ਵਿਚ ਭਾਗੀਦਾਰ ਬਣਨ ਲਈ ਅਟਾਰੀ ਬਾਜ਼ਾਰ ਅਤੇ ਆਸ-ਪਾਸ ਦੇ ਸਾਰੇ ਇਲਾਕੇ ਸੰਡੇ ਅਤੇ ਮੰਡੇ ਨੂੰ ਬੰਦ ਰਹਿਣਗੇ।

ਦਰਦਨਾਕ ਹਾਦਸੇ 'ਚ 10 ਮਹੀਨਿਆਂ ਦੇ ਬੱਚੇ ਦੀ ਮੌਤ, ਮਾਂ ਦੀ ਗੋਦ 'ਚੋਂ 25 ਫੁੱਟ ਤੱਕ ਉੱਛਲ ਕੇ ਡਿੱਗਾ ਮਾਸੂਮ

ਪੰਜਾਬ 'ਚ ਕੁੱਲ 7 ਕੇਸ ਪਾਜ਼ੀਟਿਵ 
ਦੱਸਣਯੋਗ ਹੈ ਕਿ ਦੁਨੀਆ ਭਰ 'ਚ ਫੈਲੇ ਕੋਰੋਨਾ ਵਾਇਰਸ ਨੇ ਹੁਣ ਪੰਜਾਬ 'ਚ ਵੀ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਪੰਜਾਬ 'ਚੋਂ ਲਗਾਤਾਰ ਕੋਰੋਨਾ ਵਾਇਰਸ ਦੇ ਕੇਸ ਸਾਹਮਣੇ ਆਉਣ ਲੱਗ ਗਏ ਹਨ। ਕੋਰੋਨਾ ਵਾਇਰਸ ਦੇ ਕਾਰਨ ਬੀਤੇ ਦਿਨੀਂ ਪੰਜਾਬ ਦੇ ਨਵਾਂਸ਼ਹਿਰ 'ਚ ਇਕ ਬਜ਼ੁਰਗ ਵਿਅਕਤੀ ਦੀ ਪਹਿਲੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਜਿੱਥੇ ਸਾਰੇ ਪੰਜਾਬ ਦੇ ਡਰੇ ਅਤੇ ਸਹਿਮੇ ਹੋਏ ਹਨ, ਉਥੇ ਹੀ ਸਰਕਾਰ ਵੱਲੋਂ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ।
ਉਥੇ ਹੀ ਪੰਜਾਬ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ ਕੁੱਲ 7 ਕੇਸ ਪਾਜ਼ੀਟਿਵ ਪਾਏ ਗਏ ਹਨ। ਇਸ ਦੇ ਨਾਲ ਹੀ ਚੰਡੀਗੜ੍ਹ 'ਚ ਵੀ 5 ਕੇਸ ਕੋਰੋਨਾ ਦੇ ਪਾਏ ਗਏ ਹਨ। 

ਇਹ ਵੀ ਪੜ੍ਹੋ ►ਕੋਰੋਨਾ ਦੀ ਦਹਿਸ਼ਤ: ਫਗਵਾੜਾ ਬੱਸ ਸਟੈਂਡ 'ਤੇ ਪਸਰਿਆ ਸੰਨਾਟਾ, ਤਸਵੀਰਾਂ 'ਚ ਦੇਖੋ ਹਾਲਾਤ

ਪੰਜਾਬ 'ਚੋਂ ਅੰਮ੍ਰਿਤਸਰ ਵਿਖੇ ਕੋਰੋਨਾ ਦਾ ਇਕ ਮਰੀਜ਼ ਪਾਜ਼ੀਟਿਵ ਪਾਇਆ ਗਿਆ ਹੈ, ਜੋਕਿ ਹੁਸ਼ਿਆਰਪੁਰ ਦਾ ਰਹਿਣ ਵਾਲਾ ਹੈ। ਇਸ ਦੇ ਇਲਾਵਾ ਗੜ੍ਹਸ਼ੰਕਰ 'ਚ ਅੱਜ ਇਕ ਕੇਸ ਪਾਜ਼ੀਟਿਵ ਪਾਇਆ ਗਿਆ ਹੈ, ਜਿਸ ਦੀ ਪਛਾਣ ਹਰਭਜਨ ਸਿੰਘ ਦੇ ਰੂਪ 'ਚ ਹੋਈ ਹੈ। ਹਰਭਜਨ ਸਿੰਘ ਕੋਰੋਨਾ ਵਾਇਰਸ ਦੇ ਨਾਲ ਮਰੇ ਬਲਦੇਵ ਸਿੰਘ ਦੇ ਸੰਪਰਕ 'ਚ ਸੀ। ਇਸ ਤੋਂ ਇਵਾਵਾ ਨਵਾਂਸ਼ਹਿਰ 'ਚ ਬਲਦੇਵ ਸਿੰਘ ਦੀ ਕੋਰੋਨਾ ਵਾਇਰਸ ਨਾਲ ਪੰਜਾਬ 'ਚ ਪਹਿਲੀ ਮੌਤ ਹੋਈ ਸੀ। ਇਸ ਦੇ ਇਲਾਵਾ ਮੋਹਾਲੀ 'ਚ 4 ਕੇਸ ਪਾਜ਼ੀਟਿਵ ਪਾਏ ਗਏ ਹਨ। ਬਲਦੇਵ ਸਿੰਘ ਦੀ ਮੌਤ ਤੋਂ ਬਾਅਦ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਬਲਦੇਵ ਸਿੰਘ ਬਾਰੇ ਬੀਤੇ ਦਿਨ ਇਹ ਗੱਲ ਸਾਹਮਣੇ ਆਈ ਸੀ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ 'ਚ ਤਿੰਨ ਰਿਹਾ ਸੀ। ਇਸ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਉਸ ਦੇ ਨਜ਼ਦੀਕੀਆਂ 'ਤੇ ਵੀ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਸ੍ਰੀ ਅਨੰਦਪੁਰ ਸਾਹਿਬ ਸ਼ਹਿਰ ਨੂੰ ਬੀਤੇ ਦਿਨ ਤੋਂ ਸੀਲ ਕਰ ਦਿੱਤਾ ਗਿਆ ਹੈ।  

ਇਹ ਵੀ ਪੜ੍ਹੋ ►ਕੋਰੋਨਾ ਵਾਇਰਸ ਦਾ ਕਹਿਰ, ਸ੍ਰੀ ਰਾਮਨੌਮੀ ਮੌਕੇ ਨਹੀਂ ਨਿਕਲੇਗੀ ਸ਼ੋਭਾ ਯਾਤਰਾ

'ਕੋਵਿਡ-19' ਨਾਲ ਨਜਿੱਠਣ ਲਈ ਕੈਪਟਨ ਨੇ ਮੋਦੀ ਅੱਗੇ ਰੱਖੀਆਂ ਇਹ ਮੰਗਾਂ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਕੋਵਿਡ-19' ਦੇ ਵਧ ਰਹੇ ਖਤਰੇ 'ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਇਸ ਸੰਕਟ ਨਾਲ ਨਜਿੱਠਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਿੱਤੀ ਪੈਕੇਜ ਦੇਣ ਅਤੇ ਸੂਬੇ ਦੇ ਪ੍ਰਾਈਵੇਟ ਹਸਪਤਾਲਾਂ ਅਤੇ ਲੈਬਾਰਟਰੀਆਂ 'ਚ ਟੈਸਟ ਕਰਨ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ-19 ਨਾਲ ਮੁਲਕ ਭਰ 'ਚ ਮੌਜੂਦਾ ਹਾਲਾਤ ਦਾ ਜਾਇਜ਼ਾ ਲੈਣ ਲਈ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੁੱਖ ਮੰਤਰੀਆਂ ਦੀ ਮੀਟਿੰਗ 'ਚ ਹਿੱਸਾ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰੋਨਾ ਵਾਇਰਸ ਲਈ ਟੈਸਟ ਵਧਾਉਣ ਦੀ ਫੌਰੀ ਲੋੜ ਹੈ, ਜਿਸ ਲਈ ਕੇਂਦਰ ਸਰਕਾਰ ਨੂੰ ਨਾਮੀਂ ਮੈਡੀਕਲ ਕਾਲਜਾਂ ਅਤੇ ਸੁਪਰ ਸਪੈਸ਼ਲਿਟੀ ਹਸਪਤਾਲਾਂ ਨੂੰ ਫੌਰੀ ਇਜਾਜ਼ਤ ਦੇਣੀ ਚਾਹੀਦੀ ਹੈ।

ਇਹ ਵੀ ਪੜ੍ਹੋ ►ਪੰਜਾਬ 'ਚ ਕੋਰੋਨਾ ਦਾ ਕਹਿਰ, ਹੁਣ ਗੜ੍ਹਸ਼ੰਕਰ 'ਚ ਮਿਲਿਆ ਪਾਜ਼ੀਟਿਵ ਮਰੀਜ਼

shivani attri

This news is Content Editor shivani attri