ਕੋਰੋਨਾ ਵਾਇਰਸ : ਬੇਬੇ ਨਾਨਕੀ ਜੀ ਦੇ ਜਨਮ ਉਤਸਵ ਸਮਾਗਮ ''ਤੇ ਧੀਆਂ ਦੇ ਵਿਆਹ ਮੁਲਤਵੀ

03/23/2020 2:51:55 PM

ਸੁਲਤਾਨਪੁਰ ਲੋਧੀ (ਸੋਢੀ)— ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰੱਸਟ ਸੁਲਤਾਨਪੁਰ ਲੋਧੀ ਦੇ ਮੈਂਬਰਾਂ ਅਤੇ ਗੁਰਦੁਆਰਾ ਪ੍ਰਬੰਧਕਾਂ ਦੀ ਮੀਟਿੰਗ ਮੈਨੇਜਰ ਗੁਰਦਿਆਲ ਸਿੰਘ ਯੂ. ਕੇ. ਦੀ ਅਗਵਾਈ 'ਚ ਹੋਈ ।ਜਿਸ 'ਚ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ਅਨੁਸਾਰ ਗੁਰਦੁਆਰਾ ਬੇਬੇ ਨਾਨਕੀ ਜੀ ਵਿਖੇ ਧੰਨ-ਧੰਨ ਬੇਬੇ ਨਾਨਕੀ ਜੀ ਦੇ 556 ਵੇਂ ਜਨਮ ਉਤਸਵ ਅਤੇ ਗੁਰਦੁਆਰਾ ਬੇਬੇ ਨਾਨਕੀ ਜੀ ਦੇ 50 ਸਾਲਾ ਸਥਾਪਨਾ ਦਿਵਸ ਦੇ ਗੋਲਡਨ ਜੁਬਲੀ ਦੇ ਰੱਖੇ 1 ਅਪ੍ਰੈਲ ਤੋਂ 4 ਅਪ੍ਰੈਲ ਤੱਕ ਦੇ ਸਾਰੇ ਹੀ ਧਾਰਮਿਕ ਸਮਾਗਮ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਇਸ ਸੰਬੰਧੀ ਟਰੱਸਟ ਦੇ ਮੈਨੇਜਰ ਗੁਰਦਿਆਲ ਸਿੰਘ ਯੂਕੇ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸੂਬਾ ਸਰਕਾਰ ਵਲੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਾਰੀ ਹਿਦਾਇਤਾਂ ਅਨੁਸਾਰ ਜਿਲ੍ਹਾ ਪ੍ਰਸ਼ਾਸ਼ਨ ਅਤੇ ਐੱਸ. ਡੀ. ਐੱਮ. ਸੁਲਤਾਨਪੁਰ ਲੋਧੀ ਵੱਲੋਂ ਦਿੱਤੀ ਗਈ ਸਲਾਹ ਨੂੰ ਮੰਨਦੇ ਹੋਏ ਬੇਬੇ ਨਾਨਕੀ ਚੈਰੀਟੇਬਲ ਟਰੱਸਟ ਵੱਲੋਂ ਜਿੱਥੇ ਧਾਰਮਿਕ ਜੋੜਮੇਲੇ ਦੇ ਸਾਰੇ ਧਾਰਮਿਕ ਸਮਾਗਮ ਅਤੇ 2 ਅਪ੍ਰੈਲ ਦੇ ਧੀਆਂ ਦੇ ਸਮੂਹਿਕ ਵਿਆਹ ਸਮਾਗਮ ਵੀ ਰੱਦ ਕੀਤੇ ਗਏ ਹਨ । ਉਨ੍ਹਾਂ ਨਾਲ ਭਾਈ ਜੋਗਾ ਸਿੰਘ ਹੈਡ ਗ੍ਰੰਥੀ ਅਤੇ ਭਾਈ ਕੰਵਲਨੈਨ ਸਿੰਘ ਨੇ ਵੀ ਸ਼ਿਰਕਤ ਕੀਤੀ ।

shivani attri

This news is Content Editor shivani attri