ਕੋਰੋਨਾ ਦਾ ਕਹਿਰ: ਆਲੂ ਉਤਪਾਦਕ ਕਿਸਾਨਾਂ ਲਈ ਕਪੂਰਥਲਾ ਜ਼ਿਲਾ ਮੈਜਿਸਟ੍ਰੇਟ ਵੱਲੋਂ ਹੁਕਮ ਜਾਰੀ

03/25/2020 5:00:11 PM

ਸੁਲਤਾਨਪੁਰ ਲੋਧੀ (ਸੋਢੀ)— ਪੰਜਾਬ 'ਚ ਲਗਾਤਾਰ ਕੋਰੋਨਾ ਵਾਇਰਸ ਦਾ ਪ੍ਰਭਾਵ ਵੱਧਦਾ ਜਾ ਰਿਹਾ ਹੈ। ਹੁਣ ਤੱਕ ਪੰਜਾਬ 'ਚ ਕੁੱਲ 30 ਕੇਸ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ 'ਚੋਂ 18 ਕੇਸ ਨਵਾਂਸ਼ਹਿਰ ਦੇ ਸਾਹਮਣੇ ਆ ਚੁੱਕੇ ਹਨ। ਕੋਰੋਨਾ ਵਾਇਰਸ ਦੇ ਕਾਰਨ ਹੀ ਨਵਾਂਸ਼ਹਿਰ 'ਚ ਬਜ਼ੁਰਗ ਵਿਅਕਤੀ ਦੀ ਮੌਤ ਹੋਈ ਸੀ। ਇਸ ਨੂੰ ਫੈਲਣ ਤੋਂ ਰੋਕਣ ਲਈ ਸਰਕਾਰ ਵੱਲੋਂ ਪੂਰੇ ਦੇਸ਼ 'ਚ 14 ਅਪ੍ਰੈਲ ਤੱਕ ਲਾਕ ਡਾਊਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ; ਕੋਰੋਨਾ ਵਾਇਰਸ ਨੂੰ ਲੈ ਕੇ ਵਿਧਾਇਕ ਸੰਦੋਆ ਦੀ ਲੋਕਾਂ ਨੂੰ ਅਪੀਲ

ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਸਬੰਧੀ ਲਗਾਏ ਗਏ ਕਰਫਿਊ ਦੌਰਾਨ ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਦੀਪਤੀ ਉੱਪਲ ਵੱਲੋਂ ਲੋਕ ਹਿੱਤ ਨੂੰ ਮੁੱਖ ਰੱਖਦੇ ਕੁਝ ਛੋਟ ਦੀ ਲਗਾਤਾਰਤਾ 'ਚ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲੇ ਦੇ ਸਮੂਹ ਆਲੂ ਉਤਪਾਦਕ ਕਿਸਾਨ ਆਲੂ ਦੀ ਪੁਟਾਈ ਅਤੇ ਸਾਂਭ-ਸੰਭਾਲ (ਗਰੇਡਿੰਗ ਪੈਕਿੰਗ ਅਤੇ ਕੋਲਡ ਸਟੋਰ ਵਿਚ ਰੱਖਣਾ ਆਦਿ) ਲਈ ਕੰਮ ਕਰਦੇ ਸਮੇਂ ਲੇਬਰ 'ਚ ਇਕ-ਦੂਜੇ ਤੋਂ ਇਕ ਮੀਟਰ ਤੋਂ ਵੱਧ ਦੀ ਦੂਰੀ ਬਣਾ ਕੇ ਰੱਖਣ, ਲੇਬਰ ਲਈ ਮਾਸਕ, ਦਸਤਾਨੇ, ਸੈਨੀਟਾਈਜ਼ਰ ਆਦਿ ਮੁਹੱਈਆ ਕਰਵਾਉਣ ਲਈ ਉਹ ਜ਼ਿੰਮੇਵਾਰ ਹੋਣਗੇ। ਲੇਬਰ ਨੂੰ ਕੰਮ ਕਰਨ ਵਾਲੀ ਜਗ੍ਹਾ ਤੱਕ ਲਿਜਾਣ/ਛੱਡਣ ਦੀ ਜ਼ਿੰਮੇਵਾਰੀ ਵੀ ਕਿਸਾਨਾਂ ਦੀ ਹੋਵੇਗੀ। ਜਾਰੀ ਹੁਕਮਾਂ 'ਚ ਟਰਾਲੀ/ਹੋਰ ਸਾਧਨ ਦੀ ਵਰਤੋਂ ਕਰਦੇ ਹੋਏ ਲੇਬਰ ਨੂੰ ਲਿਜਾਣ/ਛੱਡਣ ਸਮੇਂ 10 ਤੋਂ ਵੱਧ ਲੇਬਰ ਨਾ ਬਿਠਾਉਣਾ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ ਗਈ ਹੈ।

ਇਹ ਵੀ ਪੜ੍ਹੋ: ਕਰਫਿਊ ਦੌਰਾਨ ਜਲੰਧਰ 'ਚ ਚੱਲੀਆਂ ਗੋਲੀਆਂ, ਘਟਨਾ ਕੈਮਰੇ 'ਚ ਕੈਦ

ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦਾ ਲਗਾਤਾਰ ਪ੍ਰਕੋਪ ਵੱਧਦਾ ਜਾ ਰਿਹਾ ਹੈ। ਇਸ ਵਾਇਰਸ ਦੇ ਕਾਰਨ ਹੁਣ ਤੱਕ ਦੁਨੀਆ ਭਰ 'ਚ 18 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਵੱਧਦੇ ਪ੍ਰਕੋਪ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 14 ਅਪ੍ਰੈਲ ਤੱਕ ਪੂਰਾ ਦੇਸ਼ ਲਾਕ ਡਾਊਨ ਕਰ ਦਿੱਤਾ ਗਿਆ ਹੈ। ਜੇਕਰ ਕੋਈ ਬਿਨਾਂ ਵਜ੍ਹਾ ਘਰੋਂ ਬਾਹਰ ਨਿਕਲਦਾ ਹੈ ਤਾਂ ਉਸ ਖਿਲਾਫ ਪੁਲਸ ਵੱਲੋਂ ਸਖਤ ਐਕਸ਼ਨ ਲੈਂਦੇ ਹੋਏ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 30 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ।

ਇਹ ਵੀ ਪੜ੍ਹੋ: ਕੁਦਰਤੀ ਰੂਪ ਨਾਲ ਪੈਦਾ ਹੋਇਆ ਹੈ 'ਕੋਰੋਨਾ', ਨਹੀਂ ਹੋਇਆ ਕਿਸੇ ਲੈਬ 'ਚੋਂ ਤਿਆਰ

ਇਹ ਵੀ ਪੜ੍ਹੋ: ਕਰਫਿਊ 'ਚ ਵਿਆਹ ਕਰਨਾ ਪਿਆ ਭਾਰੀ, ਨਵੀਂ ਜੋੜੀ 'ਤੇ ਪੁਲਸ ਨੇ ਪਾਇਆ ਸ਼ਗਨ (ਵੀਡੀਓ)

ਇਹ ਵੀ ਪੜ੍ਹੋ: ਕੋਰੋਨਾ ਦੀ ਮਾਰ: ਦਰਦ ਭਰੀਆਂ ਤਸਵੀਰਾਂ 'ਚ ਦੇਖੋ ਕਿਵੇਂ ਔਰਤ ਖਾਣ ਲਈ ਕੂੜੇ 'ਚੋਂ ਕਰ ਰਹੀ ਭਾਲ


shivani attri

Content Editor

Related News