ACP ਅਨਿਲ ਕੋਹਲੀ ਦੀ ਮੌਤ 'ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਦਾ ਪ੍ਰਗਟਾਵਾ
Saturday, Apr 18, 2020 - 08:23 PM (IST)
ਬੇਗੋਵਾਲ (ਰਜਿੰਦਰ)— ਲੁਧਿਆਣਾ 'ਚ ਪੰਜਾਬ ਪੁਲਸ ਦੇ ਏ. ਸੀ. ਪੀ. ਅਨਿਲ ਕੋਹਲੀ ਦੀ ਕੋਰੋਨਾ ਵਾਇਰਸ ਨਾਲ ਮੌਤ ਹੋਣ 'ਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੁੱਖ ਪ੍ਰਗਟਾਇਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਵਿਸ਼ਵ ਪੱਧਰ 'ਤੇ ਮਹਾਮਾਰੀ ਐਲਾਨੇ ਗਏ ਕੋਰੋਨਾ ਵਾਇਰਸ ਦੌਰਾਨ ਲੋਕਾਂ ਦੀ ਸੁਰੱਖਿਆ ਲਈ ਡਿਊਟੀ ਨਿਭਾਉਂਦੇ ਸਮੇਂ ਏ. ਸੀ. ਪੀ. ਅਨਿਲ ਕੋਹਲੀ ਦੀ ਕੋਰੋਨਾ ਵਾਇਰਸ ਨਾਲ ਮੌਤ ਹੋਣਾ ਬਹੁਤ ਹੀ ਦੁੱਖਦਾਇਕ ਘਟਨਾ ਹੈ। ਉਨ੍ਹਾਂ ਕਿਹਾ ਕਿ ਡਾਕਟਰ, ਪੰਜਾਬ ਪੁਲਸ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਮੁਲਾਜ਼ਮ ਇਸ ਕੋਰੋਨਾ ਵਾਇਰਸ ਮਾਹਮਾਰੀ ਤੋਂ ਦੇਸ਼ ਵਾਸੀਆਂ ਨੂੰ ਬਚਾਉਣ 'ਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।
ਇਹ ਵੀ ਪੜ੍ਹੋ: ਪਿਆਰ 'ਚ ਪਤੀ ਬਣ ਰਿਹਾ ਸੀ ਰੋੜਾ, ਸਾਜਿਸ਼ ਰਚ ਕੇ ਪਤਨੀ ਨੇ ਦਿੱਤੀ ਦਰਦਨਾਕ ਮੌਤ
ਹੁਣ ਦੀ ਡਿਊਟੀ ਬਹੁਤ ਸਖਤ ਡਿਊਟੀ ਚੱਲ ਰਹੀ ਹੈ ਅਤੇ ਇਹ ਸਾਰੇ ਸਾਡੀ ਜਾਨ ਦੀ ਸੁਰੱਖਿਆ 'ਚ ਲੱਗ ਕੇ ਖੁਦ ਜ਼ੋਖਿਮ ਉਠਾ ਰਹੇ ਹਨ। ਜਿਸ ਤੋਂ ਸਾਨੂੰ ਵੀ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਹੋਣਾ ਚਾਹੀਦਾ ਹੈ। ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰੀਏ ਅਤੇ ਆਪਣੇ ਘਰਾਂ ਵਿਚ ਰਹੀਏ।
ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਸ਼ਿਕਾਰ ਹੋਏ ਲੁਧਿਆਣਾ ਉਤਰੀ ਦੇ ਏ. ਸੀ. ਪੀ. ਅਨਿਲ ਕੋਹਲੀ ਨੇ ਸ਼ਨੀਵਾਰ ਨੂੰ ਦਮ ਤੋੜ ਦਿੱਤਾ। ਇਸ ਦੀ ਪੁਸ਼ਟੀ ਸਿਵਲ ਸਰਜਨ ਰਾਜੇਸ਼ ਬੱਗਾ ਵਲੋਂ ਕੀਤੀ ਗਈ। ਕੁਝ ਦਿਨ ਪਹਿਲਾਂ ਹੀ ਏ. ਸੀ. ਪੀ. ਦੇ ਕੋਰੋਨਾ ਗ੍ਰਿਫਤ 'ਚ ਆਉਣ ਦੀ ਪੁਸ਼ਟੀ ਹੋਈ ਸੀ। ਦਰਅਸਲ ਏ. ਸੀ. ਪੀ. ਪਿਛਲੇ ਕਾਫੀ ਦਿਨਾਂ ਤੋਂ ਬੀਮਾਰ ਚੱਲ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਲੁਧਿਆਣਾ ਦੇ ਇਕ ਹਸਪਤਾਲ 'ਚ ਭਰਤੀ ਕਰਾਇਆ ਗਿਆ ਸੀ। ਡਾਕਟਰਾਂ ਮੁਤਾਬਕ ਪਿਛਲੇ ਕੁਪਝ ਸਮੇਂ ਤੋਂ ਏ. ਸੀ. ਪੀ. ਦੀ ਸਿਹਤ ਕਾਫੀ ਖਰਾਬ ਚੱਲ ਰਹੀ ਸੀ ਅਤੇ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਜਿਨ੍ਹਾਂ ਦੀ ਸ਼ਨੀਵਾਰ ਨੂੰ ਮੌਤ ਹੋ ਗਈ।
ਇਹ ਵੀ ਪੜ੍ਹੋ: ਜਲੰਧਰ 'ਚ ਕੋਰੋਨਾ ਦਾ ਕੋਹਰਾਮ, 3 ਹੋਰ ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ
ਦੱਸ ਦੇਈਏ ਕਿ ਏ. ਸੀ. ਪੀ. ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਅਤੇ ਉਨ੍ਹਾਂ ਨਾਲ ਕੰਮ ਕਰਨ ਵਾਲੇ ਐੱਸ. ਐੱਚ. ਓਜ਼ ਅਤੇ ਇਕ ਗੰਨਮੈਨ ਦੀ ਰਿਪੋਰਟ ਵੀ ਪਾਜ਼ੀਟਿਵ ਆ ਚੁੱਕੀ ਹੈ। ਇਸ ਤੋਂ ਇਲਾਵਾ ਏ. ਸੀ. ਪੀ. ਦੇ ਸੰਪਰਕ 'ਚ ਆਉਣ ਵਾਲੇ ਕਈ ਪੁਲਸ ਮੁਲਾਜ਼ਮਾਂ ਅਤੇ ਹੋਰ ਲੋਕਾਂ ਵੀ ਨੂੰ ਵੀ ਹੋਮ ਕੁਆਰੰਟਾਈਨ ਕੀਤਾ ਜਾ ਚੁੱਕਾ ਹੈ। ਜਿਨ੍ਹਾਂ 'ਚ ਐੱਸ. ਐੱਚ. ਓ. ਅਸ਼ਪ੍ਰੀਤ ਗਰੇਵਾਲ, ਬਸਤੀ ਜੋਧੇਵਾਲ, ਕਮਲਜੀਤ ਸਿੰਘ, ਸਲੇਮ ਟਾਬਰੀ ਅਤੇ ਥਾਣਾ ਦਰੇਸੀ ਤੋਂ ਐੱਸ. ਐੱਚ. ਓ. ਵਿਜੇ ਕੁਮਾਰ ਸ਼ਾਮਲ ਹਨ।
ਇਹ ਵੀ ਪੜ੍ਹੋ: ਕੋਰੋਨਾ ਖਿਲਾਫ ਜੰਗ: ਹੁਣ ਪੰਜਾਬ 'ਚ 20 ਦੀ ਸ਼ਾਮ ਨੂੰ 'ਬੋਲੇ ਸੋ ਨਿਹਾਲ' ਸਣੇ 'ਹਰ-ਹਰ ਮਹਾਦੇਵ' ਦੇ ਲੱਗਣਗੇ ਜੈਕਾਰੇ
ਇਹ ਵੀ ਪੜ੍ਹੋ: ਜਲੰਧਰ: ਕਰਫਿਊ 'ਚ ਕੀਤਾ ਅਜਿਹਾ ਸਾਦਾ ਵਿਆਹ ਕਿ ਬਣ ਗਿਆ ਚਰਚਾ ਦਾ ਵਿਸ਼ਾ