ਕੋਰੋਨਾ ਵਾਇਰਸ : ਸਾਵਧਾਨੀ ਹੀ ਬਚਾਅ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

3/17/2020 4:20:59 PM

ਜਲੰਧਰ (ਵੈਬ ਡੈਸਕ) : ਕੋਰੋਨਾ ਵਾਇਰਸ ਦਾ ਡਰ ਭਾਰਤ ਦੇ ਨਾਲ-ਨਾਲ ਪੂਰੀ ਦੁਨੀਆ 'ਚ ਵਧਦਾ ਜਾ ਰਿਹਾ ਹੈ। ਭਾਰਤ 'ਚ ਵੀ ਇਸ ਬੀਮਾਰੀ ਦੇ 83 ਕੇਸ ਹੁਣ ਤੱਕ ਸਾਹਮਣੇ ਆ ਚੁੱਕੇ ਹਨ। ਦੁਨੀਆ ਭਰ ਵਿਚ ਦਹਿਸ਼ਤ ਫੈਲਾਉਣ ਵਾਲੇ ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਨੇ ਵੀ ਸੂਬੇ ਦੇ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਅਤੇ ਜਿੰਮ ਆਦਿ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਦਾ ਐਲਾਨ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਕੀਤਾ ਗਿਆ ਹੈ। ਸਿਹਤ ਮੰਤਰੀ ਮੁਤਾਬਕ ਕੋਰੋਨਾ ਵਾਇਰਸ ਕਾਰਨ ਅਹਿਤਿਆਤ ਵਜੋਂ 31 ਮਾਰਚ ਤਕ ਜਨਤਕ ਥਾਵਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ 31 ਮਾਰਚ ਤਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਮਹਾਮਾਰੀ ਐਲਾਨਦੇ ਹੋਏ ਹੁਕਮ ਜਾਰੀ ਕਰਦਿਆਂ ਆਖਿਆ ਹੈ ਕਿ ਜਿਨ੍ਹਾਂ ਸਕੂਲਾਂ 'ਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਸਿਰਫ ਉਹੀ ਸਕੂਲ ਖੁੱਲ੍ਹੇ ਰਹਿਣਗੇ ਜਦਕਿ ਬਾਕੀ ਸਾਰੇ ਸਕੂਲ 31 ਮਾਰਚ ਤਕ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਅਜੇ ਤਕ ਸਿਰਫ ਇਕ ਹੀ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ, ਜਦਕਿ ਚੰਡੀਗੜ੍ਹ, ਹਿਮਾਚਲ, ਹਰਿਆਣਾ 'ਚ ਇਕ ਵੀ ਪਾਜ਼ੀਟਿਵ ਕੇਸ ਸਾਹਮਣੇ ਨਹੀਂ ਆਇਆ ਹੈ।

PunjabKesari

ਇਹ ਵੀ ਪੜ੍ਹੋ ► ਕੋਰੋਨਾ ਦਾ ਕਹਿਰ : ਪੰਜਾਬ 'ਚ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਤੇ ਜਿੰਮ ਬੰਦ ਕਰਨ ਦੇ ਹੁਕਮ

ਇੱਥੇ ਤੁਹਾਨੂੰ ਦੱਸ ਦੇਈਏ ਕਿ ਸਾਵਧਾਨੀ ਵਰਤਦੇ ਹੋਏ ਇਸ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ।
1. ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।
2. ਕਿਸੇ ਨਾਲ ਵੀ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।
3. ਖੰਘਦੇ ਹੋਏ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।
4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।
5. ਟਿਸ਼ੂ ਨਹੀਂ ਹੈ ਤਾਂ ਛਿਕਦੇ ਜਾਂ ਖੰਘਦੇ ਹੋਏ ਬਾਂਹ ਦਾ ਇਸਤੇਮਾਲ ਕਰੋ। ਪਰ ਖੁੱਲ੍ਹੀ ਹਵਾ 'ਚ ਖੰਘਣ ਜਾਂ ਛਿੱਕਣ ਤੋਂ ਪਰਹੇਜ਼ ਕਰੋ।
6. ਬਿਨਾਂ ਹੱਥ ਧੋਏ ਆਪਣੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਨਾ ਲਗਾਓ।
7. ਬੀਮਾਰ ਲੋਕਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
8. ਜਾਨਵਰਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
9. ਪਾਲਤੂ ਜਾਨਵਰਾਂ ਦੀ ਸਾਫ-ਸਫਾਈ ਦਾ ਪੂਰਾ ਧਿਆਨ ਰੱਖੋ।
10.ਮੀਟ, ਅੰਡੇ ਆਦਿ  ਖਾਣ ਤੋਂ ਪਹਹੇਜ਼ ਕਰੋ। ਹੋ ਸਕੇ ਤਾਂ ਚੰਗੀ ਤਰ੍ਹਾਂ ਪਕਾ ਕੇ ਖਾਓ।

ਇਸ ਲਈ ਪੰਜਾਬ 'ਚ ਵਧਿਆ ਕੋਰੋਨਾ ਦਾ ਖਤਰਾ
ਪੰਜਾਬ ਵਿਚ ਕੋਰੋਨਾ ਵਾਇਰਸ ਦਾ ਖਤਰਾ ਇਸ ਵੀ ਵੱਧ ਮੰਨਿਆ ਜਾ ਰਿਹਾ ਹੈ ਕਿਉਂਕਿ ਵਿਦੇਸ਼ਾਂ ਤੋਂ ਪਰਤੇ 335 ਲੋਕ ਅਚਾਨਕ ਲਾਪਤਾ ਹੋ ਗਏ ਹਨ ਕਿਉਂਕਿ ਕੋਰੋਨਾ ਦਾ ਜ਼ਿਆਦਾਤਰ ਮਾਮਲੇ ਵਿਦੇਸ਼ਾਂ ਤੋਂ ਪਰਤੇ ਲੋਕਾਂ ਵਿਚ ਹੀ ਪਾਏ ਗਏ ਹਨ। ਭਾਵੇਂ ਸਰਕਾਰ ਵਲੋਂ ਵਿਦੇਸ਼ੋਂ ਪਰਤੇ ਇਨ੍ਹਾਂ ਲੋਕਾਂ ਦੇ ਘਰਾਂ ਦਾ ਅਡਰੈੱਸ ਅਤੇ ਫੋਨ ਨੰਬਰ ਹਨ ਪਰ ਇਸ ਦੇ ਬਾਵਜੂਦ ਸਰਕਾਰ ਅਤੇ ਪੁਲਸ ਇਨ੍ਹਾਂ ਤਕ ਪਹੁੰਚ ਨਹੀਂ ਸਕੀ ਹੈ।

ਹੱਥ ਧੋਣ ਦੇ ਤਰੀਕੇ

(ਸਾਬਣ ਅਤੇ ਪਾਣੀ ਦੇ ਨਾਲ)
ਸਾਬਣ ਲਾਉਣ ਤੋਂ ਪਹਿਲਾਂ ਦੋਨਾਂ ਹੱਥਾਂ ਨੂੰ ਗਿੱਲਾ ਕਰੋ ਅਤੇ 15-30 ਸੈਕਿੰਡ ਤੱਕ ਹੱਥਾਂ ਨੂੰ ਧੋਵੋ।

ਪਹਿਲਾ ਤਰੀਕਾ
ਸਾਬਣ ਲਾਉਣ ਤੋਂ ਬਾਅਦ ਦੋਨਾਂ ਹੱਥਾਂ ਨੂੰ ਆਪਸ 'ਚ ਰਗੜੋ।

ਦੂਸਰਾ ਤਰੀਕਾ
ਸੱਜੇ ਹੱਥ ਨਾਲ ਖੱਬੇ ਹੱਥ ਦੇ ਪਿੱਛੇ ਅਤੇ ਖੱਬੇ ਹੱਥ ਨਾਲ ਸੱਜੇ ਹੱਥ ਦੇ ਪਿੱਛੇ ਸਾਬਣ ਲਾਓ।

ਤੀਸਰਾ ਤਰੀਕਾ
ਦੋਨਾਂ ਹੱਥਾਂ ਅਤੇ ਉਂਗਲੀਆਂ ਵਿਚ ਸਾਬਣ ਲਾਓ।

ਚੌਥਾ ਤਰੀਕਾ
ਦੋਨਾਂ ਹੱਥਾਂ ਨਾਲ ਉਂਗਲੀਆਂ ਦੇ ਪਿੱਛੇ।

ਪੰਜਵਾਂ ਤਰੀਕਾ
ਦੋਨਾਂ ਹੱਥਾਂ ਦੇ ਅੰਗੂਠੇ 'ਤੇ ਸਾਬਣ ਲਾ ਕੇ ਰਗੜੋ।

ਛੇਵਾਂ ਤਰੀਕਾ
ਸਰਕੁਲਰ ਤਰੀਕੇ ਨਾਲ ਦੋਨਾਂ ਹੱਥਾਂ ਦੀਆਂ ਉਂਗਲੀਆਂ ਦੇ ਸਿਰਿਆਂ 'ਤੇ ਸਾਬਣ ਲਾ ਕੇ ਰਗੜੋ। ਅੰਤ 'ਚ ਹੱਥਾਂ ਨੂੰ ਪਾਣੀ ਨਾਲ ਧੋ ਕੇ ਹੱਥਾਂ ਨੂੰ ਤੋਲੀਏ ਅਤੇ ਰੁਮਾਲ ਅਤੇ ਪੇਪਰ ਨਾਲ ਸਾਫ ਕਰੋ।

ਇਹ ਵੀ ਪੜ੍ਹੋ ► ਵਿਆਹ ਦੇ 28 ਦਿਨਾਂ ਬਾਅਦ ਲਾੜੀ ਬਣੀ ਮਾਂ, ਜਾਣ ਦੰਗ ਰਹਿ ਗਿਆ ਸਾਰਾ ਟੱਬਰ

ਇਹ ਵੀ ਪੜ੍ਹੋ ► ਰਾਜਪਾਲ ਕੋਲੋਂ 'ਆਪ' ਨੇ ਮੰਗੀ ਆਸ਼ੂ ਦੀ ਮੰਤਰੀ ਮੰਡਲ 'ਚੋਂ ਬਰਖ਼ਾਸਤਗੀ


 ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Anuradha

Edited By Anuradha