ਕੋਰੋਨਾ ਦੇ ਸੰਕਟ ਦਰਮਿਆਨ ਦੁਬਈ ਤੋਂ ਆਈ ਭਾਰਤੀਆਂ ਦੀ ਪਹਿਲੀ ਫਲਾਈਟ (ਵੀਡੀਓ)
Thursday, May 14, 2020 - 07:59 PM (IST)
ਅੰਮ੍ਰਿਤਸਰ (ਸੁਮਿਤ)— ਵਿਦੇਸ਼ 'ਚ ਫਸੇ ਭਾਰਤੀਆਂ ਨੂੰ ਭਾਰਤ ਲਿਆਉਣ ਦਾ ਸਿਲਸਿਲਾ ਗੁਰੂ ਨਗਰੀ ਅੰਮ੍ਰਿਤਸਰ ਤੋਂ ਸ਼ੁਰੂ ਹੋ ਚੁੱਕਾ ਹੈ। ਇਸ ਦੇ ਚਲਦਿਆਂ ਦੁਬਈ 'ਚ ਫਸੇ 177 ਭਾਰਤੀਆਂ ਨੂੰ ਲੈ ਕੇ ਪਹਿਲੀ ਫਲਾਈਟ ਰਾਤ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਹਵਾਈ ਅੱਡੇ 'ਤੇ ਪਹੁੰਚੀ।
ਏਅਰ ਇੰਡੀਆ ਐਕਸਪ੍ਰੈੱਸ ਰਾਹੀਂ ਪਹੁੰਚੇ ਸਾਰੇ ਭਾਰਤੀ ਯਾਤਰੀਆਂ ਦਾ ਮੌਕੇ 'ਤੇ ਹੀ ਚੈੱਕਅਪ ਕੀਤਾ ਗਿਆ, ਜਿਸ ਤੋਂ ਬਾਅਦ ਸਾਰਿਆਂ ਨੂੰ ਘਰਾਂ ਲਈ ਰਵਾਨਾ ਕਰ ਦਿੱਤਾ ਗਿਆ। ਸਾਰੇ ਯਾਤਰੀ 14 ਦਿਨ ਤੱਕ ਕੁਆਰੰਟਾਈਨ ਰਹਿਣਗੇ।
ਇਹ ਵੀ ਪੜ੍ਹੋ: ਸੰਗਰੂਰ 'ਚ ਖੌਫਨਾਕ ਵਾਰਦਾਤ, ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਵੱਢੀਆਂ ਹੱਥ ਦੀਆਂ ਉਂਗਲਾਂ
ਏਅਰਪੋਰਟ ਡਾਇਰੈਕਟਰ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ 'ਚ ਅਮਰੀਕਾ ਅਤੇ ਕੈਨੇਡਾ 'ਚ ਫਸੇ ਭਾਰਤੀਆਂ ਨੂੰ ਵੀ ਏਅਰਲਿਫਟ ਕੀਤਾ ਜਾਵੇਗਾ। ਦੱਸ ਦੇਈਏ ਕਿ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਭਾਰਤ ਸਣੇ ਬਹੁਤ ਸਾਰੇ ਦੇਸ਼ਾਂ ਵੱਲੋਂ ਉਡਾਣਾਂ ਰੱਦ ਕੀਤੀਆਂ ਗਈਆਂ ਹਨ। ਜਿਸ ਦੇ ਕਾਰਨ ਬਹੁਤ ਸਾਰੇ ਭਾਰਤੀ ਵੱਖ-ਵੱਖ ਦੇਸ਼ਾਂ 'ਚ ਫਸ ਗਏ ਹਨ, ਜਿਨ੍ਹਾਂ ਨੂੰ ਹੁਣ ਵਾਪਸ ਲਿਆਉਣ ਦੀ ਚਾਰਾਜੋਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ ਪੁਲਸ ਨੂੰ ਝਟਕਾ, ਨਾਕੇ ਦੌਰਾਨ ASI 'ਤੇ ਗੱਡੀ ਚੜ੍ਹਾਉਣ ਵਾਲੇ ਨੌਜਵਾਨ ਨੂੰ ਮਿਲੀ ਜ਼ਮਾਨਤ