ਅੰਮ੍ਰਿਤਸਰ 'ਚ ਕੋਰੋਨਾ ਦੇ 27 ਨਵੇਂ ਮਾਮਲਿਆਂ ਦੀ ਪੁਸ਼ਟੀ, 3 ਮਰੀਜ਼ਾਂ ਨੇ ਵੀ ਤੋੜਿਆ ਦਮ

Thursday, Jun 25, 2020 - 08:52 PM (IST)

ਅੰਮ੍ਰਿਤਸਰ (ਦਲਜੀਤ ਸ਼ਰਮਾ)— ਪੰਜਾਬ 'ਚ ਕੋਰੋਨਾ ਲਾਗ ਦੀ ਬੀਮਾਰੀ ਮਾਰੂ ਹੁੰਦੀ ਜਾ ਰਹੀ ਹੈ। ਕੋਰੋਨਾ ਦਾ ਹੌਟ ਸਪਾਟ ਬਣੇ ਸ਼ਹਿਰ ਅੰਮ੍ਰਿਤਸਰ 'ਚੋਂ ਅੱਜ ਕੋਰੋਨਾ ਲਾਗ ਦੀ ਬੀਮਾਰੀ ਨੇ ਤਿੰਨ ਮਰੀਜ਼ਾਂ ਦੀ ਜਾਨ ਲੈ ਲਈ। ਇਥੇ ਦੱਸ ਦੇਈਏ ਕਿ ਅੱਜ ਸਵੇਰੇ ਪਹਿਲਾਂ ਅੰਮ੍ਰਿਤਸਰ 'ਚ ਕੋਰੋਨਾ ਕਾਰਨ ਦੋ ਮੌਤਾਂ ਹੋਈਆਂ ਸਨ, ਜਦਕਿ ਤੀਜੀ ਮੌਤ ਦੀ ਖਬਰ ਹੁਣ ਸਾਹਮਣੇ ਆਈ ਹੈ। ਇਕੋ ਦਿਨ 'ਚ ਤਿੰਨ ਮੌਤਾਂ ਹੋਣ ਦੇ ਨਾਲ-ਨਾਲ ਅੰਮ੍ਰਿਤਸਰ 'ਚੋਂ ਕੋਰੋਨਾ ਦੇ 27 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਹੁਣ ਅੰਮ੍ਰਿਤਸਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 871 ਤੱਕ ਪਹੁੰਚ ਗਈ ਹੈ, ਜਿਨ੍ਹਾਂ 'ਚੋਂ 36 ਮਰੀਜ਼ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ। ਅੱਜ ਦੇ ਮਿਲੇ ਕੋਰੋਨਾ ਪਾਜ਼ੇਟਿਵ ਕੇਸਾਂ 'ਚ 8 ਪੁਲਸ ਮੁਲਾਜ਼ਮ ਵੀ ਸ਼ਾਮਲ ਹਨ, ਜੋਕਿ ਵੱਖ-ਵੱਖ ਥਾਣਿਆਂ ਦੇ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ: ਸਰਬ ਪਾਰਟੀ ਮੀਟਿੰਗ ’ਤੇ ਸੁਖਬੀਰ ਬਾਦਲ ਦੇ ਵੱਡੇ ਖੁਲਾਸੇ

ਜਾਣੋ ਕੀ ਹੈ ਕੋਰੋਨਾ ਦੀ ਪੰਜਾਬ 'ਚ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 4600 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 871, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 676, ਲੁਧਿਆਣਾ 'ਚ 649, ਤਰਨਤਾਰਨ 191, ਮੋਹਾਲੀ 'ਚ 224, ਹੁਸ਼ਿਆਰਪੁਰ 'ਚ 167, ਪਟਿਆਲਾ 'ਚ 235, ਸੰਗਰੂਰ 'ਚ 304 ਕੇਸ, ਨਵਾਂਸ਼ਹਿਰ 'ਚ 126, ਗੁਰਦਾਸਪੁਰ 'ਚ 196 ਕੇਸ,  ਮੁਕਤਸਰ 124, ਮੋਗਾ 'ਚ 86, ਫਰੀਦਕੋਟ 100, ਫਿਰੋਜ਼ਪੁਰ 'ਚ 81, ਫਾਜ਼ਿਲਕਾ 75, ਬਠਿੰਡਾ 'ਚ 85, ਪਠਾਨਕੋਟ 'ਚ 195, ਬਰਨਾਲਾ 'ਚ 46, ਮਾਨਸਾ 'ਚ 43, ਫਤਿਹਗੜ੍ਹ ਸਾਹਿਬ 'ਚ 100, ਕਪੂਰਥਲਾ 86, ਰੋਪੜ 'ਚ 94 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 3144 ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1425 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 118 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਫਗਵਾੜਾ ਗੇਟ ਗੋਲੀਕਾਂਡ: ਜਲੰਧਰ 'ਚ ਹੀ ਰਹਿ ਰਿਹਾ ਸੀ ਹਰਿਆਣੇ ਦਾ ਕ੍ਰਿਮੀਨਲ, ਪੁਲਸ ਸੀ ਬੇਖਬਰ
ਇਹ ਵੀ ਪੜ੍ਹੋ: ਜਲੰਧਰ 'ਚ ਮਾਰੂ ਹੋਇਆ 'ਕੋਰੋਨਾ', ਇਕ ਹੋਰ ਮਰੀਜ਼ ਦੀ ਗਈ ਜਾਨ


shivani attri

Content Editor

Related News