ਅੰਮ੍ਰਿਤਸਰ ਜ਼ਿਲ੍ਹੇ 'ਚ ਕੋਰੋਨਾ ਦੇ 36 ਨਵੇਂ ਕੇਸਾਂ ਦੀ ਪੁਸ਼ਟੀ, ਇਕ ਹੋਰ ਮਰੀਜ਼ ਨੇ ਤੋੜਿਆ ਦਮ

Thursday, Jul 23, 2020 - 11:28 PM (IST)

ਅੰਮ੍ਰਿਤਸਰ ਜ਼ਿਲ੍ਹੇ 'ਚ ਕੋਰੋਨਾ ਦੇ 36 ਨਵੇਂ ਕੇਸਾਂ ਦੀ ਪੁਸ਼ਟੀ, ਇਕ ਹੋਰ ਮਰੀਜ਼ ਨੇ ਤੋੜਿਆ ਦਮ

ਅੰਮ੍ਰਿਤਸਰ (ਦਲਜੀਤ)— ਕੋਰੋਨਾ ਵਾਇਰਸ ਦਾ ਕਹਿਰ ਪੰਜਾਬ 'ਚ ਲਗਾਤਾਰ ਜਾਰੀ ਹੈ। ਇਕ ਪਾਸੇ ਜਿੱਥੇ ਕੋਰੋਨਾ ਪੀੜਤਾਂ 'ਚ ਵਾਧਾ ਹੋ ਰਿਹਾ ਹੈ, ਉਥੇ ਹੀ ਪੀੜਤ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦਾ ਸ਼ਿਕਾਰ ਹੋ ਰਹੇ ਹਨ। ਤਾਜ਼ਾ ਮਾਮਲੇ 'ਚ ਜ਼ਿਲ੍ਹਾ ਅੰਮ੍ਰਿਤਸਰ 'ਚ ਜਿੱਥੇ 36 ਨਵੇਂ ਕੋਰੋਨਾ ਦੇ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਕੀਤੀ ਗਈ, ਉਥੇ ਹੀ ਇਥੋਂ ਕੋਰੋਨਾ ਕਾਰਨ ਇਕ ਹੋਰ ਮਰੀਜ਼ ਦੀ ਵੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਕੋਰੋਨਾ ਨਾਲ ਆਪਣੀ ਜਾਨ ਗਵਾਉਣ ਵਾਲੇ ਮ੍ਰਿਤਕ ਵਿਅਕਤੀ ਦੀ ਪਛਾਣ ਗੁਰਨਾਮ ਸਿੰਘ (77) ਦੇ ਰੂਪ 'ਚ ਹੋਈ ਹੈ।
ਇਹ ਵੀ ਪੜ੍ਹੋ: ਅਨੋਖਾ ਪ੍ਰਦਰਸ਼ਨ: ਨੌਜਵਾਨ ਨੇ ਬਣਾਈ ਦੇਸੀ ਕਿਸ਼ਤੀ, ਫੇਸਬੁੱਕ 'ਤੇ ਲਾਈਵ ਹੋ ਕੇ ਪ੍ਰਸ਼ਾਸਨ ਦੀ ਪੋਲ ਖੋਲ੍ਹੀ

ਅੰਮ੍ਰਿਤਸਰ ਜ਼ਿਲ੍ਹੇ 'ਚ 36 ਨਵੇਂ ਕੋਰੋਨਾ ਦੇ ਕੇਸ ਮਿਲਣ ਨਾਲ ਪੀੜਤਾਂ ਦੀ ਗਿਣਤੀ ਦਾ ਅੰਕੜਾ 1396 ਤੱਕ ਪਹੁੰਚ ਗਿਆ ਹੈ, ਜਿਨ੍ਹਾਂ 'ਚੋਂ 65 ਲੋਕ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦਾ ਸ਼ਿਕਾਰ ਹੋ ਚੁੱਕੇ ਹਨ। ਜੇਕਰ ਗੱਲ ਕੀਤੀ ਜਾਵੇ ਜ਼ਿਲ੍ਹੇ 'ਚੋਂ ਮਿਹਤਯਾਬ ਹੋਏ ਕੋਰੋਨਾ ਮਰੀਜ਼ਾਂ ਦੀ ਤਾਂ ਹੁਣ ਤੱਕ 1039 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਐਕਟਿਵ ਕੇਸਾਂ ਦੀ ਗਿਣਤੀ 292 ਦੇ ਕਰੀਬ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ: ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਰਣਜੀਤ ਸਿੰਘ ਤਲਵੰਡੀ ਢੀਂਡਸਾ ਧੜੇ 'ਚ ਹੋਏ ਸ਼ਾਮਲ

ਜਾਣੋ ਪੰਜਾਬ 'ਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 11 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1396, ਲੁਧਿਆਣਾ 'ਚ 2059, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1829, ਸੰਗਰੂਰ 'ਚ 844 ਕੇਸ, ਪਟਿਆਲਾ 'ਚ 1149, ਮੋਹਾਲੀ 'ਚ 605, ਗੁਰਦਾਸਪੁਰ 'ਚ 323 ਕੇਸ, ਪਠਾਨਕੋਟ 'ਚ 291, ਤਰਨਤਾਰਨ 242, ਹੁਸ਼ਿਆਰਪੁਰ 'ਚ 392, ਨਵਾਂਸ਼ਹਿਰ 'ਚ 275, ਮੁਕਤਸਰ 186, ਫਤਿਹਗੜ੍ਹ ਸਾਹਿਬ 'ਚ 244, ਰੋਪੜ 'ਚ 180, ਮੋਗਾ 'ਚ 229, ਫਰੀਦਕੋਟ 229, ਕਪੂਰਥਲਾ 169, ਫਿਰੋਜ਼ਪੁਰ 'ਚ 237, ਫਾਜ਼ਿਲਕਾ 179, ਬਠਿੰਡਾ 'ਚ 200, ਬਰਨਾਲਾ 'ਚ 89, ਮਾਨਸਾ 'ਚ 86 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 7641 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 3438 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 274 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ​​​​​​​: ਜਲੰਧਰ : ਸਲਿਲ ਮਹੇਂਦਰੂ ਖ਼ੁਦਕੁਸ਼ੀ ਮਾਮਲੇ ਦੀ ਫੋਰੈਂਸਿਕ ਰਿਪੋਰਟ ਆਈ ਸਾਹਮਣੇ, ਹੋਏ ਕਈ ਖੁਲਾਸੇ


author

shivani attri

Content Editor

Related News