ਹਸਪਤਾਲ ''ਚੋਂ ਭੱਜੇ ਕੋਰੋਨਾ ਪੀੜਤ ਕੈਦੀ ਦੇ ਸੰਪਰਕ ''ਚ ਆਉਣ ਵਾਲੇ ਦੋ ਜੱਜਾਂ ਦੀ ਰਿਪੋਰਟ ਆਈ ਨੈਗੇਟਿਵ
Tuesday, May 12, 2020 - 04:43 PM (IST)
ਅੰਮ੍ਰਿਤਸਰ (ਦਲਜੀਤ)— ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚੋਂ ਭੱਜੇ ਕੋਰੋਨਾ ਪਾਜ਼ੇਟਿਵ ਕੈਦੀ ਪ੍ਰਤਾਪ ਸਿੰਘ ਦੇ ਸੰਪਰਕ 'ਚ ਆਉਣ ਵਾਲੇ ਅੰਮ੍ਰਿਤਸਰ ਜ਼ਿਲੇ ਦੀਆਂ ਅਦਾਲਤਾਂ ਦੇ ਜੋ ਜੱਜਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਮੈਡੀਕਲ ਕਾਲਜ ਅੰਮ੍ਰਿਤਸਰ ਦੀ ਮਾਈਕ੍ਰੋਬਾਓਲਾਜੀ ਲੈਬੋਰੈਟਰੀ 'ਚ ਜੱਜਾਂ ਦੀ ਰਿਪੋਰਟ ਲਈ ਵਿਸ਼ੇਸ਼ ਟੈਸਟਿੰਗ ਕੀਤੀ ਗਈ, ਜਿਨ੍ਹਾਂ 'ਚ ਅੱਜ ਰਿਪੋਰਟ ਨੈਗੇਟਿਵ ਪਾਈ ਗਈ।
ਇਹ ਵੀ ਪੜ੍ਹੋ: ਡੇਢ ਮਹੀਨੇ ਬਾਅਦ ਖੁੱਲ੍ਹੀ ਫਗਵਾੜਾ ਗੇਟ ਦੀ ਮਾਰਕਿਟ, ਹਾਲਾਤ ਬੇਕਾਬੂ ਦੇਖ ਪੁਲਸ ਨੇ ਲਿਆ ਸਖਤ ਐਕਸ਼ਨ
ਦੱਸਣਯੋਗ ਹੈ ਕਿ ਗੁਰੂ ਨਾਨਕ ਦੇਵ ਹਸਪਤਾਲ 'ਚ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਕੈਦੀ ਪ੍ਰਤਾਪ ਸਿੰਘ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਹੈ। ਉਥੇ ਹੀ ਦੂਜੇ ਪਾਸੇ ਪ੍ਰਤਾਪ ਸਿੰਘ ਦੀ ਸੁਰੱਖਿਆ 'ਚ ਲੱਗੇ ਚਾਰੇ ਸੁਰੱਖਿਆ ਕਰਮਚਾਰੀ ਵੀ ਮੌਕੇ ਤੋਂ ਗਾਇਬ ਹਨ। ਥਾਣਾ ਮਜੀਠਾ ਰੋਡ ਦੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇੰਝ ਦਿੱਤਾ ਕੋਰੋਨਾ ਪੀੜਤ ਕੈਦੀ ਨੇ ਪੁਲਸ ਨੂੰ ਚਕਮਾ
ਜਾਣਕਾਰੀ ਅਨੁਸਾਰ ਬੀਤੀ ਰਾਤ 12 ਵਜੇ ਦੇ ਕਰੀਬ ਪ੍ਰਤਾਪ ਸਿੰਘ ਨੇ ਸੁਰੱਖਿਆ 'ਚ ਤਾਇਨਾਤ ਪੁਲਸ ਕਰਮਚਾਰੀਆਂ ਨੂੰ ਕਿਹਾ ਕਿ ਉਸ ਨੂੰ ਪਖਾਨਾ ਲੈ ਕੇ ਜਾਓ, ਜਦੋਂ ਉਹ ਉਸ ਨੂੰ ਹਸਪਤਾਲ ਪਖਾਨਾ ਲੈ ਕੇ ਗਏ ਤਾਂ ਉਸ ਨੇ ਕਿਹਾ ਕਿ ਉਸ ਦੀ ਹੱਥਕੜੀ ਖੋਲ੍ਹ ਦਿਓ ਤਾਂ ਜੋ ਉਹ ਅੰਦਰ ਜਾ ਕੇ ਪਖਾਨਾ ਕਰ ਸਕੇ। ਇਸ ਦੌਰਾਨ ਜਿਵੇਂ ਹੀ ਪੁਲਸ ਨੇ ਉਸ ਦੀ ਹੱਥਕੜੀ ਖੋਲ੍ਹੀ ਤਾਂ ਕੋਰੋਨਾ ਪਾਜ਼ੇਟਿਵ ਕੈਦੀ ਪ੍ਰਤਾਪ ਸਿੰਘ ਪੁਲਸ ਮੁਲਾਜ਼ਮਾਂ ਨੂੰ ਧੱਕਾ ਦੇ ਕੇ ਵਾਰਡ 'ਚੋਂ ਫਰਾਰ ਹੋ ਗਿਆ। ਫਿਲਹਾਲ ਸੁਰੱਖਿਆ ਕਰਮਚਾਰੀ ਵੀ ਵਾਰਡ ਤੋਂ ਫਰਾਰ ਹਨ।
ਇਹ ਵੀ ਪੜ੍ਹੋ: ਹੈਰਾਨੀਜਨਕ: ਸਰਕਾਰੀ ਲੈਬਜ਼ 'ਚ 'ਕੋਰੋਨਾ' ਪਾਜ਼ੇਟਿਵ ਹੋ ਰਹੀਆਂ ਨੈਗੇਟਿਵ ਮਰੀਜ਼ਾਂ ਦੀਆਂ ਰਿਪੋਰਟਾਂ