ਅੰਮ੍ਰਿਤਸਰ ਜ਼ਿਲ੍ਹੇ ''ਚ ਭਿਆਨਕ ਰੂਪ ਵਿਖਾ ਰਿਹੈ ਕੋਰੋਨਾ, 400 ਨਵੇਂ ਮਾਮਲਿਆਂ ਦੀ ਪੁਸ਼ਟੀ, 5 ਦੀ ਮੌਤ
Friday, Sep 18, 2020 - 05:51 PM (IST)
ਅੰਮ੍ਰਿਤਸਰ (ਦਲਜੀਤ)— ਪੂਰੀ ਦੁਨੀਆ 'ਚ ਤਬਾਹੀ ਮਚਾਉਣ ਵਾਲਾ ਕੋਰੋਨਾ ਵਾਇਰਸ ਪੰਜਾਬ 'ਚ ਵੀ ਆਪਣਾ ਭਿਆਨਕ ਰੂਪ ਵਿਖਾ ਰਿਹਾ ਹੈ। ਇਕ ਪਾਸੇ ਜਿੱਥੇ ਕੋਰੋਨਾ ਪੀੜਤਾਂ 'ਚ ਵਾਧਾ ਹੋ ਰਿਹਾ ਹੈ, ਉਥੇ ਹੀ ਵੱਡੀ ਗਿਣਤੀ 'ਚ ਕੋਰੋਨਾ ਦੇ ਕਾਰਨ ਇਲਾਜ ਅਧੀਨ ਚੱਲ ਰਹੇ ਮਰੀਜ਼ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਰਹੇ ਹਨ।
ਇਹ ਵੀ ਪੜ੍ਹੋ: ਪਿੰਡੋਂ ਬਾਹਰ ਡੇਰੇ 'ਤੇ ਰਹਿੰਦੇ ਬਜ਼ੁਰਗ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਖੂਨ ਨਾਲ ਲਥਪਥ ਮਿਲੀ ਲਾਸ਼
ਤਾਜ਼ਾ ਮਾਮਲੇ 'ਚ ਅੰਮ੍ਰਿਤਸਰ ਜ਼ਿਲ੍ਹੇ 'ਚ ਅੱਜ ਉਸ ਸਮੇਂ ਕੋਰੋਨਾ ਦਾ ਵੱਡਾ ਧਮਾਕਾ ਹੋ ਗਿਆ ਜਦੋਂ ਇਥੇ 400 ਕੋਰੋਨਾ ਦੇ ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ। ਇਸ ਦੇ ਨਾਲ ਹੀ ਕੋਰੋਨਾ ਦੇ ਕਾਰਨ 5 ਲੋਕਾਂ ਦੀ ਮੌਤ ਹੋਣ ਦੀ ਵੀ ਖਬਰ ਮਿਲੀ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਜ਼ਿਲ੍ਹੇ 'ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 7800 ਤੋਂ ਪਾਰ ਹੋ ਗਿਆ ਹੈ ਜਦਕਿ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦਾ ਅੰਕੜਾ 289 ਤੱਕ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਭਿਆਨਕ ਰੂਪ ਵਿਖਾਉਣ ਲੱਗਾ 'ਕੋਰੋਨਾ', ਜ਼ਿਲ੍ਹਾ ਕਪੂਰਥਲਾ 'ਚ ਵਧੀ ਮੌਤ ਦਰ
ਜੇਕਰ ਪੂਰੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਸਰਕਾਰੀ ਅੰਕੜਿਆਂ ਮੁਤਾਬਕ ਹੁਣ ਤੱਕ ਪੂਰੇ ਪੰਜਾਬ 'ਚ ਕੋਰੋਨਾ ਵਾਇਰਸ ਦਾ ਅੰਕੜਾ 89 ਹਜ਼ਾਰ ਤੋਂ ਪਾਰ ਹੋ ਚੁੱਕਾ ਹੈ। ਕੋਰੋਨਾ ਕਾਰਨ ਪੰਜਾਬ 'ਚ ਮੌਤਾਂ ਦਾ ਅੰਕੜਾ 2600 ਤੋਂ ਪਾਰ ਹੋ ਚੁੱਕਾ ਹੈ। ਇਥੇ ਦੱਸ ਦੇਈਏ ਕਿ ਪੰਜਾਬ 'ਚ ਹੁਣ ਤੱਕ 65 ਹਜ਼ਾਰ ਤੋਂ ਵਧੇਰੇ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਮਿਹਤਯਾਬ ਹੋਣ ਉਪਰੰਤ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ ਐਕਟਿਵ ਕੇਸਾਂ ਦੀ ਗਿਣਤੀ 21 ਹਜ਼ਾਰ ਤੋਂ ਉੱਪਰ ਹੈ।
ਇਹ ਵੀ ਪੜ੍ਹੋ: ਬੀਬੀ ਬਾਦਲ ਦੇ ਅਸਤੀਫ਼ੇ 'ਤੇ ਢੀਂਡਸਾ ਦਾ ਤੰਜ, ਕਿਹਾ-ਚੀਚੀ 'ਤੇ ਖੂਨ ਲਗਾ ਕੇ ਕੋਈ ਸ਼ਹੀਦ ਨਹੀਂ ਬਣਦਾ