ਸੰਤ ਸੀਚੇਵਾਲ ਤੇ 4 ਸੇਵਾਦਾਰਾਂ ਦੀ ਕੋਰੋਨਾ ਰਿਪੋਰਟ ਆਈ ਸਾਹਮਣੇ

04/04/2020 7:44:45 PM

ਕਪੂਰਥਲਾ/ਸੁਲਤਾਨਪੁਰ ਲੋਧੀ (ਵਿਪਨ, ਸੋਢੀ)— ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਉਨ੍ਹਾਂ ਦੇ ਚਾਰ ਸੇਵਾਦਾਰਾਂ ਦੇ ਕੋਰੋਨਾ ਵਾਇਰਸ ਟੈਸਟ ਨੈਗੇਟਿਵ ਆਏ ਹਨ। ਸੰਤ ਸੀਚੇਵਾਲ ਦੇ ਨੇੜਲੇ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਸੰਤ ਸੀਚੇਵਾਲ 13 ਮਾਰਚ ਨੂੰ ਮਰਹੂਮ ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਸੰਪਰਕ 'ਚ ਆਏ ਸਨ। ਹੁਣ ਉਨ੍ਹਾਂ ਨੇ ਆਪਣੇ ਆਪ ਇਕਾਂਤਵਾਸ 'ਚ ਰੱਖਿਆ ਹੋਇਆ ਹੈ। ਉਨ੍ਹਾਂ ਦੇ ਕੀਤੇ ਗਏ ਕੋਰੋਨਾ ਟੈਸਟ ਨੈਗੇਟਿਵ ਆਏ ਹਨ।

ਇਹ ਵੀ ਪੜ੍ਹੋ: ਫਗਵਾੜਾ ਦੇ ਵਾਸੀ ਦੀ ਅਮਰੀਕਾ 'ਚ 'ਕੋਰੋਨਾ ਵਾਇਰਸ' ਨਾਲ ਮੌਤ

PunjabKesari

ਉਂਝ ਇਹ ਜਾਣਕਾਰੀ ਸੀਚੇਵਾਲ ਟਾਈਮਜ਼ ਦੇ ਫੇਸਬੁੱਕ ਪੇਜ 'ਤੇ ਵੀ ਪਾਈ ਗਈ ਹੈ। ਰਿਪੋਰਟ ਬਾਰੇ ਸੀਚੇਵਾਲ ਨੇ ਖੁਦ ਫੇਸਬੁੱਕ ਪੇਜ਼ 'ਤੇ ਲਾਈਵ ਹੋ ਕੇ ਖੁਲਾਸਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸਮੇਤ ਚਾਰ ਸੇਵਾਦਾਰਾਂ ਦੇ ਟੈਸਟ ਲਈ ਸੈਂਪਲ ਲਏ ਗਏ ਸਨ, ਜਿਨ੍ਹਾਂ ਦੀ ਰਿਪੋਰਟ ਹੁਣ ਨੈਗੇਟਿਵ ਆ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਫੋਨ ਆ ਰਹੇ ਸਨ ਅਤੇ ਸਾਰੇ ਚਿੰਤਾ ਕਰ ਰਹੇ ਸਨ ਜਦਕਿ ਹੁਣ ਉਨ੍ਹਾਂ ਸਮੇਤ ਸੇਵਾਦਾਰਾਂ ਦੀ ਰਿਪੋਰਟ ਨੈਗੇਟਿਵ ਆ ਗਈ ਹੈ।

ਇਹ ਵੀ ਪੜ੍ਹੋ: ਸ੍ਰੀ ਹਰਿਮੰਦਰ ਸਾਹਿਬ, ਗੁ. ਸ਼ਹੀਦ ਗੰਜ ਅਤੇ ਨਾਲ ਲੱਗਦੇ ਗੁਰਦੁਆਰਿਆਂ 'ਚੋਂ ਉੱਡੀਆਂ ਰੌਣਕਾਂ

ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਤੰਦਰੁਸਤ ਸਨ ਅਤੇ ਹੁਣ ਵੀ ਬਿਲਕੁਲ ਠੀਕ ਹਨ ਅਤੇ ਹੁਣ ਰਿਪੋਰਟ ਵੀ ਨੈਗੇਟਿਵ ਆ ਗਈ ਹੈ। ਡੇਰੇ ਵੱਲੋਂ ਆਪਣੇ ਪੈਰੋਕਾਰਾਂ ਅਤੇ ਲੋਕਾਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਗਈ ਹੈ। ਜਿਹੜੇ ਸੇਵਾਦਾਰਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ, ਉਨ੍ਹਾਂ 'ਚ ਸੰਤ ਸੀਚੇਵਾਲ ਦੇ ਇਕ ਡਰਾਈਵਰ ਦਯਾ ਸਿੰਘ, ਇਕ ਸੈਕਟਰੀ ਸੁਰਜੀਤ ਸਿੰਘ ਸ਼ੈਂਟੀ, ਦੋ ਸੇਵਾਦਾਰ ਜਸਵੀਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਸ਼ਾਮਲ ਹਨ।

ਇਹ ਵੀ ਪੜ੍ਹੋ: ਭਾਈ ਨਿਰਮਲ ਸਿੰਘ ਦੀ ਧੀ ਕੋਰੋਨਾ ਪਾਜ਼ੀਟਿਵ!

ਅਫਵਾਹਾਂ ਤੋਂ ਬਚਣ ਦੀ ਕੀਤੀ ਅਪੀਲ
ਉਥੇ ਹੀ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ਼੍ਰੀ ਗਿਆਨੀ ਨਿਰਮਲ ਸਿੰਘ ਖਾਲਸਾ ਦੇ ਸੰਪਰਕ 'ਚ ਆਏ ਵਾਤਾਵਰਣ ਪ੍ਰੇਮੀ ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ ਇਸ ਲਈ ਅਫਵਾਹਾਂ ਤੋਂ ਸੁਚੇਤ ਰਹਿਣ। ਦੱਸਣਯੋਗ ਹੈ ਕਿ ਬਾਬਾ ਸੀਚੇਵਾਲ ਸਮੇਤ ਗਿਆਨੀ ਨਿਰਮਲ ਸਿੰਘ ਦੇ ਸੰਪਰਕ 'ਚ ਆਉਣ ਵਾਲੇ ਹੁਣ ਤੱਕ 40 ਦੇ ਕਰੀਬ ਲੋਕਾਂ ਨੂੰ ਸੁਰੱਖਿਆ ਲਈ ਆਪਣੇ ਘਰਾਂ 'ਚ ਹੀ ਇਕਾਂਤਵਾਸ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਫਰੀਦਕੋਟ 'ਚ ਕੋਰੋਨਾ ਵਾਇਰਸ ਦੀ ਦਸਤਕ, 35 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ

ਭਾਈ ਨਿਰਮਲ ਸਿੰਘ ਖਾਲਸਾ ਆਪਣੇ ਸੁਲਤਾਨਪੁਰ ਲੋਧੀ ਦੌਰੇ ਦੌਰਾਨ 13 ਮਾਰਚ ਨੂੰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਮਿਲ ਕੇ ਗਏ ਸਨ। ਸੰਤ ਸੀਚੇਵਾਲ ਨੇ ਕਿਹਾ ਕਿ ਉਹ ਨਿਰਮਲ ਕੁਟੀਆ ਸੀਚੇਵਾਲ 'ਚ ਹਨ, ਉਨ੍ਹਾਂ ਸੰਗਤਾਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਿਹਤ ਪੂਰੀ ਤਰ੍ਹਾਂ ਠੀਕ ਹੈ। ਉਨ੍ਹਾਂ ਗਿਆਨੀ ਨਿਰਮਲ ਸਿੰਘ ਖਾਲਸਾ ਦੀ ਮੌਤ ਦੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਸਿੱਖ ਪੰਥ ਦਾ ਮਹਾਨ ਹੀਰਾ ਸਾਥੋ ਖੁੱਸ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ ਵੱਧ ਰਹੀ ਕੋਰੋਨਾ ਪੀੜਤਾਂ ਦੀ ਗਿਣਤੀ, ਜਾਣੋ ਕੀ ਨੇ ਤਾਜ਼ਾ ਹਾਲਾਤ


shivani attri

Content Editor

Related News