ਬਰਨਾਲਾ ''ਚ ''ਕੋਰੋਨਾ'' ਦਾ ਕਹਿਰ ਜਾਰੀ, ਗਿਣਤੀ 21 ਤੱਕ ਪੁੱਜੀ

05/08/2020 4:28:58 PM

ਬਰਨਾਲਾ (ਪੁਨੀਤ)— ਪੰਜਾਬ 'ਚ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ। ਇਸੇ ਤਹਿਤ ਬਰਨਾਲਾ 'ਚ ਬੀਤੇ ਦਿਨੀਂ ਕੋਰੋਨਾ ਦੇ 2 ਕੇਸ ਪਾਜ਼ੇਟਿਵ ਪਾਏ ਗਏ ਸਨ, ਜਿਸ ਤੋਂ ਬਾਅਦ ਜ਼ਿਲੇ 'ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 21 ਤੱਕ ਪਹੁੰਚ ਗਿਆ ਹੈ। ਸਿਵਲ ਸਰਜਨ ਗੁਰਿੰਦਰਬੀਰ ਸਿੰਘ ਨੇ ਦੱਸਿਆ ਕਿ ਬਰਨਾਲਾ ਜ਼ਿਲੇ 'ਚ ਕੋਰੋਨਾ ਵਾਇਰਸ ਦੀ ਜਾਂਚ ਲਈ 891 ਸੈਂਪਲ ਭੇਜੇ ਗਏ ਸਨ, ਜਿਨ੍ਹਾਂ 'ਚੋਂ 700 ਦੀ ਰਿਪੋਰਟ ਸਿਹਤ ਵਿਭਾਗ ਦੇ ਕੋਲ ਪਹੁੰਚੀ। 700 ਕੇਸਾਂ 'ਚੋਂ ਹੁਣ ਤੱਕ 21 ਕੇਸ ਪਾਜ਼ੇਟਿਵ ਪਾਏ ਗਏ ਹਨ ਅਤੇ 679 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਅਈ ਜਦਕਿ 191 ਕੇਸਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਇਹ ਵੀ ਪੜ੍ਹੋ: ਕਪੂਰਥਲਾ 'ਚ ਵੱਡੀ ਵਾਰਦਾਤ, ਪੁਲਸ ਮੁਲਾਜ਼ਮ ਨੇ ਗੋਲੀਆਂ ਨਾਲ ਭੁੰਨਿਆ ਕੌਮਾਂਤਰੀ ਕਬੱਡੀ ਖਿਡਾਰੀ

ਉਨ੍ਹਾਂ ਦੱਸਿਆ ਕਿ 21 ਕੇਸਾਂ 'ਚੋਂ ਕੋਰੋਨਾ ਕਰਕੇ ਇਕ ਮਹਿਲਾ ਮਰੀਜ਼ ਦੀ ਮੌਤ ਹੋ ਚੁੱਕੀ ਹੈ ਅਤੇ ਇਕ ਮਹਿਲਾ ਠੀਕ ਹੋ ਕੇ ਘਰ ਜਾ ਚੁੱਕੀ ਹੈ। ਇਸ ਤਰ੍ਹਾਂ ਬਰਨਾਲਾ ਜ਼ਿਲੇ 'ਚ ਹੁਣ 19 ਕੇਸ ਐਕਟਿਵ ਹਨ। ਇਨ੍ਹਾਂ 'ਚ ਜ਼ਿਆਦਾਤਰ ਉਹੀ ਮਰੀਜ਼ ਸ਼ਾਮਲ, ਜੋ ਨਾਂਦੇੜ ਸਾਹਿਬ ਤੋਂ ਪਰਤ ਕੇ ਆਏ ਹਨ ਅਤੇ ਕੁਝ ਕੇਸ ਬਾਹਰੀ ਸੂਬਿਆਂ 'ਚੋਂ ਕੰਬਾਈਨ ਲੈ ਕੇ ਆਏ ਹਨ।

ਉਨ੍ਹਾਂ ਦੱਸਿਆ ਕਿ ਬਾਹਰੀ ਸੂਬਿਆਂ 'ਚੋਂ ਆਉਣ ਵਾਲੇ ਕੰਬਾਈਨ ਡਰਾਈਵਰ, ਲੇਬਰ ਆਦਿ ਨੂੰ ਕੁਆਰੰਟਾਈਨ ਸੈਂਟਰ 'ਚ ਰੱਖਿਆ ਜਾ ਰਿਹਾ ਹੈ ਅਤੇ ਕੋਰੋਨਾ ਪਾਜ਼ੇਟਿਵ ਪਾਏ ਜਾਣ 'ਤੇ ਆਈਸੋਲੇਸ਼ਨ ਵਾਰਡ 'ਚ ਸ਼ਿਫਟ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਮਜ਼ਦੂਰ ਜੋਕਿ ਆਪਣੇ ਸੂਬਿਆਂ 'ਚ ਵਾਪਸ ਜਾਣਾ ਚਾਹੁੰਦੇ ਹਨ, ਉਨ੍ਹਾਂ ਦਾ ਚੰਗੀ ਤਰ੍ਹਾਂ ਮੈਡੀਕਲ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਗੁਰਦਾਸਪੁਰ 'ਚ 'ਕੋਰੋਨਾ' ਦਾ ਕਹਿਰ ਜਾਰੀ, 16 ਹੋਰ ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ


shivani attri

Content Editor

Related News