ਕੋਰੋਨਾ ਦਾ ਕਹਿਰ: ਬਠਿੰਡਾ ਜ਼ਿਲਾ ਮੈਜਿਸਟ੍ਰੇਟ ਵੱਲੋਂ ਨਵੇਂ ਹੁਕਮ ਜਾਰੀ
Wednesday, Apr 22, 2020 - 08:13 PM (IST)
ਬਠਿੰਡਾ (ਮੁਨੀਸ਼) — ਕੋਰੋਨਾ ਦੇ ਖੌਫ ਦਰਮਿਆਨ ਜ਼ਿਲਾ ਮੈਜਿਸਟ੍ਰੇਟ ਬੀ. ਸ਼੍ਰੀ ਨਿਵਾਸਨ ਨੇ ਨਵੇਂ ਹੁਕਮ ਜਾਰੀ ਕੀਤੇ ਹਨ। ਹੁਕਮ ਜਾਰੀ ਕਰਦੇ ਹੋਏ ਉਨ੍ਹਾਂ ਕਿਹਾ ਕਿ ਜੋ ਲੋਕ ਜ਼ਿਲੇ ਦੇ ਬਾਹਰ ਤੋਂ ਆ ਰਹੇ ਹਨ, ਉਨ੍ਹਾਂ ਨੂੰ ਸਿਰਫ ਈ-ਪਾਸ ਦੇ ਆਧਾਰ 'ਤੇ ਹੀ ਜ਼ਿਲੇ 'ਚ ਦਾਖਲ ਹੋਣ ਦਿੱਤਾ ਜਾਵੇਗਾ ਅਤੇ ਜੋ ਲੋਕ ਈ-ਪਾਸ ਨਾਲ ਜ਼ਿਲੇ ਦੇ ਬਾਹਰ ਤੋਂ ਆਉਣਗੇ, ਉਨ੍ਹਾਂ ਨੂੰ 15 ਦਿਨ ਲਈ ਆਪਣੇ ਘਰ 'ਚ ਹੀ ਇਕਾਂਤਵਾਸ ਕਰਨਾ ਪਵੇਗਾ।
ਇਹ ਵੀ ਪੜ੍ਹੋ : ਬਲਦੇਵ ਸਿੰਘ ਦੇ ਪੋਤਰੇ ਨੇ ਦਿੱਤੀ 'ਕੋਰੋਨਾ' ਨੂੰ ਮਾਤ, ਤਾੜੀਆਂ ਨਾਲ ਗੂੰਜਿਆ ਨਵਾਂਸ਼ਹਿਰ ਦਾ ਸਿਵਲ ਹਸਪਤਾਲ
ਉਨ੍ਹਾਂ ਨੇ ਕਿਹਾ ਕਿ ਬਾਹਰ ਤੋਂ ਆਉਣ ਵਾਲੇ ਲੋਕਾਂ ਦੀ ਸਿਹਤ ਸਥਿਤੀ ਬਾਰੇ ਕੋਈ ਜਾਣਕਾਰੀ ਨਹੀਂ ਹੁੰਦੀ, ਇਸ ਲਈ ਇਹ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਵੀ ਇਸ ਲਈ ਸਹਿਯੋਗ ਦੀ ਅਪੀਲ ਕੀਤੀ ਤਾਂ ਜ਼ੋ ਜ਼ਿਲੇ ਨੂੰ ਕੋਰੋਨਾ ਤੋਂ ਮੁਕਤ ਰੱਖਿਆ ਜਾ ਸਕੇ। ਉਨ੍ਹਾਂ ਨੇ ਇਸ ਸਬੰਧੀ ਸਮੂਹ ਵਿਸੇਸ਼ ਕਾਰਜਕਾਰੀ ਮੈਜਿਸਟ੍ਰੇਟਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਇਲਾਕੇ 'ਚ ਇੰਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ।
ਇਹ ਵੀ ਪੜ੍ਹੋ : ਜਲੰਧਰ ਦੇ ਮੇਅਰ ਜਗਦੀਸ਼ ਰਾਜਾ ਪਰਿਵਾਰ ਸਮੇਤ ਹੋਏ ਹੋਮ ਕੁਆਰੰਟਾਈਨ
ਇਸ ਤੋਂ ਬਿਨ੍ਹਾਂ ਜ਼ਿਲਾ ਮੈਜਿਸਟ੍ਰੇਟ ਨੇ ਕਰਫਿਊ 'ਚ ਸਹਿਯੋਗ ਲਈ ਜ਼ਿਲਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ਇਸੇ ਤਰਾਂ ਸਵੈ ਜ਼ਾਬਤੇ ਨਾਲ ਕਰਫਿਊ ਦਾ ਪਾਲਣ ਕਰਦੇ ਰਹਿਣ ਤਾਂ ਜੋ ਜ਼ਿਲੇ 'ਚ ਕੋਰੋਨਾ ਦਾ ਦਾਖਲਾ ਰੋਕਿਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਲੋੜਵੰਦ ਲੋਕਾਂ ਦੀ ਮਦਦ ਕਰਨ ਦੇ ਨਾਲ-ਨਾਲ ਜ਼ਰੂਰੀ ਵਸਤਾਂ ਦੀ ਸਪਲਾਈ ਵੀ ਯਕੀਨੀ ਬਣਾਈ ਜਾ ਰਹੀ ਹੈ।