ਬਠਿੰਡਾ ''ਚ ''ਕੋਰੋਨਾ'' ਦੀ ਐਂਟਰੀ, ਨਾਂਦੇੜ ਤੋਂ ਪਰਤੇ ਦੋ ਸ਼ਰਧਾਲੂ ਨਿਕਲੇ ਪਾਜ਼ੇਟਿਵ

04/29/2020 7:53:21 PM

ਬਠਿੰਡਾ (ਬਲਵਿੰਦਰ ਸ਼ਰਮਾ, ਮੁਨੀਸ਼)— ਗ੍ਰੀਨ ਜ਼ੋਨ 'ਚ ਚਲਿਆ ਆ ਰਿਹਾ ਸ਼ਹਿਰ ਬਠਿੰਡਾ ਹੁਣ ਗ੍ਰੀਨ ਜ਼ੋਨ 'ਚੋਂ ਬਾਹਰ ਆ ਗਿਆ ਹੈ। ਇਥੋਂ ਵੀ ਅੱਜ ਦੋ ਕੋਰੋਨਾ ਦੇ ਪਾਜ਼ੀਟਿਵ ਕੇਸ ਸਾਹਮਣੇ ਆ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਨਾਂਦੇੜ ਸਾਹਿਬ ਤੋਂ ਪਰਤੇ ਦੋ ਸ਼ਰਧਲੂਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਦਿੱਤੀ ਹੈ।

ਇਹ ਵੀ ਪੜ੍ਹੋ:  'ਕੋਰੋਨਾ' ਕਾਰਨ ਜਲੰਧਰ 'ਚ ਚੌਥੀ ਮੌਤ, ਪੰਜਾਬ 'ਚ ਮੌਤਾਂ ਦਾ ਅੰਕੜਾ 20 ਤੱਕ ਪੁੱਜਾ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਨੇ ਇਨ੍ਹਾਂ ਸ਼ਰਧਾਲੂਆਂ ਨੂੰ ਜ਼ਿਲੇ 'ਚ ਆਉਣ ਵਾਲੇ ਦਿਨ ਤੋਂ ਹੀ ਸਰਕਾਰੀ ਇਕਾਂਤਵਾਸ 'ਚ ਰੱਖਿਆ ਹੋਇਆ ਸੀ ਅਤੇ ਇਨ੍ਹਾਂ ਨੂੰ ਪਰਿਵਾਰ ਜਾਂ ਹੋਰ ਲੋਕਾਂ ਨੂੰ ਮਿਲਣ ਨਹੀਂ ਦਿੱਤਾ ਸੀ। ਦੋ ਪਾਜ਼ੇਟਿਵ ਕੇਸ ਸਾਹਮਣੇ ਆਉਣ ਤੋਂ ਬਾਅਦ ਬਠਿੰਡਾ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਉਥੇ ਹੀ ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਕਿਹਾ ਹੈ ਕਿ ਉਹ ਕਿਸੇ ਘਬਰਾਹਟ 'ਚ ਨਾ ਆਉਣ ਅਤੇ ਆਪਣੇ ਘਰਾਂ 'ਚ ਰਹਿਣ। ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੇ ਇਨ੍ਹਾਂ ਲੋਕਾਂ ਤੋਂ ਹੋਰ ਲੋਕਾਂ ਨੂੰ ਬੀਮਾਰੀ ਦੀ ਲਾਗ ਨਾ ਲੱਗੇ, ਇਸ ਲਈ ਪਹਿਲਾਂ ਹੀ ਸਾਰੀਆਂ ਸਾਵਧਾਨੀਆਂ ਰੱਖੀਆਂ ਸਨ। ਉਨ੍ਹਾਂ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਰਫਿਊ ਦੀ ਸ਼ਖਤੀ ਨਾਲ ਪਾਲਣ ਕਰਨ ਅਤੇ ਆਪਣੇ ਘਰਾਂ 'ਚ ਹੀ ਰਹਿਣ ਤਾਂ ਜੋ ਇਸ ਬੀਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ: ਵੱਡੀ ਲਾਪਰਵਾਹੀ, ਪਾਜ਼ੇਟਿਵ ਮਰੀਜ਼ ਨੂੰ ਨੈਗੇਟਿਵ ਕਹਿ ਕੇ ਭੇਜਿਆ ਘਰ, ਦੇਰ ਰਾਤ ਮੁੜ ਸੱਦਿਆ ਹਸਪਤਾਲ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਾਜ਼ੇਟਿਵ ਆਉਣ ਵਾਲਿਆਂ 'ਚੋਂ ਇਕ ਪੁਰਸ਼ ਹੈ ਅਤੇ ਇਕ ਮਹਿਲਾ ਹੈ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ 'ਚੋਂ ਇਕ ਬਠਿੰਡਾ ਦਾ ਰਹਿਣ ਵਾਲਾ ਹੈ ਜਦ ਕਿ ਇਕ ਦਿੱਲੀ ਨਾਲ ਸਬੰਧਤ ਹੈ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਦੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਜਦਕਿ ਇਨ੍ਹਾਂ ਦੇ ਨਾਲ ਆਏ ਸਹਿਯਾਤਰੀਆਂ ਦੀਆਂ ਰਿਪੋਰਟਾਂ ਨੈਗੇਟਿਗ ਆਈਆਂ ਹਨ।

ਇਹ ਵੀ ਪੜ੍ਹੋ:  ਅੰਮ੍ਰਿਤਸਰ ਦੇ ਇਸ ਸਰਦਾਰ ਨੇ 'ਕੋਰੋਨਾ' ਨੂੰ ਲੈ ਬਣਾਈ 'ਗਜ਼ਲ', ਲੋਕਾਂ ਨੂੰ ਦਿੱਤਾ ਇਹ ਸੰਦੇਸ਼

shivani attri

This news is Content Editor shivani attri