ਬਠਿੰਡਾ ਦੇ SSP ਭੁਪਿੰਦਰ ਸਿੰਘ ਵਿਰਕ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ, ਪਈਆਂ ਭਾਜੜਾਂ

08/17/2020 11:27:29 PM

ਬਠਿੰਡਾ (ਬਲਵਿੰਦਰ, ਕੁਨਾਲ)— ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲੇ 'ਚ ਬਠਿੰਡਾ ਜ਼ਿਲ੍ਹੇ 'ਚ ਐੱਸ. ਐੱਸ. ਪੀ. ਭੁਪਿੰਦਰ ਸਿੰਘ ਵਿਰਕ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਉਕਤ ਐੱਸ. ਐੱਸ. ਪੀ. ਭੁਪਿੰਦਰ ਸਿੰਘ ਵਿਰਕ ਨੇ ਆਜ਼ਾਦੀ ਸਮਾਗਮ 'ਚ ਸ਼ਿਰਕਤ ਕੀਤੀ ਸੀ।

ਇਹ ਵੀ ਪੜ੍ਹੋ: ਸੋਢਲ ਰੋਡ 'ਤੇ ਵਾਪਰਿਆ ਰੂਹ ਕੰਬਾਊ ਹਾਦਸਾ, ਮਾਸੂਮ ਬੱਚੇ ਸਣੇ 3 ਵਿਅਕਤੀ ਹੋਏ ਹਾਦਸੇ ਦਾ ਸ਼ਿਕਾਰ

ਇਸ ਦੌਰਾਨ ਉਹ ਮੰਤਰੀ ਮਨਪ੍ਰੀਤ ਸਿੰਘ ਬਾਦਲ, ਡਿਪਟੀ ਕਮਿਸ਼ਨਰ ਸ੍ਰੀ ਬੀ. ਸ੍ਰੀ ਨਿਵਾਸਨ ਸਣੇ ਕਈ ਲੋਕਾਂ ਦੇ ਸੰਪਰਕ 'ਚ ਆਏ ਸਨ। ਐੱਸ. ਐੱਸ. ਪੀ. ਦੇ ਪਾਜ਼ੇਟਿਵ ਮਿਲਣ ਤੋਂ ਬਾਅਦ ਹੁਣ ਡਿਪਟੀ ਕਮਿਸ਼ਨਰ ਬੀ. ਸ੍ਰੀ ਨਿਵਾਸਨ ਨੇ ਆਪਣੇ ਆਪ ਨੂੰ ਇਕਾਂਤਵਾਸ 'ਚ ਕਰ ਲਿਆ ਹੈ। ਡਿਪਟੀ ਕਮਿਸ਼ਨਰ ਨੇ ਸਲਾਹ ਦਿੱਤੀ ਹੈ ਕਿ ਜੋ ਵੀ ਐੱਸ. ਐੱਸ. ਪੀ. ਬਠਿੰਡਾ ਦੇ ਸੰਪਰਕ 'ਚ ਆ ਰਹੇ ਹਨ, ਉਹ ਵੀ ਆਪੋ-ਆਪਣੇ ਕੋਰੋਨਾ ਟੈਸਟ ਲਾਜ਼ਮੀ ਕਰਵਾਉਣ।

ਇਹ ਵੀ ਪੜ੍ਹੋ: ਇਸ਼ਕ 'ਚ ਅੰਨ੍ਹੀ ਹੋਈ ਪ੍ਰੇਮਿਕਾ, ਪਹਿਲੇ ਪ੍ਰੇਮੀ ਨਾਲ ਮਿਲ ਕੇ ਦੂਜੇ ਪ੍ਰੇਮੀ ਨੂੰ ਦਿੱਤੀ ਖ਼ੌਫਨਾਕ ਮੌਤ

ਬਠਿੰਡਾ ਦੇ ਐੱਸ. ਐੱਸ. ਪੀ. ਦੇ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵੀ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਉਨ੍ਹਾਂ ਨੇ ਫੇਸਬੁੱਕ ਪੇਜ਼ 'ਤੇ ਲਿਖਿਆ ਕਿ ਮੈਂ ਐੱਸ. ਐੱਸ. ਪੀ. ਭੁਪਿੰਦਰ ਸਿੰਘ ਵਿਰਕ ਨੂੰ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ 'ਚ ਮਿਲਿਆ ਸੀ। ਡਾਕਟਰੀ ਸਲਾਹ ਅਨੁਸਾਰ ਅਤੇ ਆਪਣੇ ਪਰਿਵਾਰ ਅਤੇ ਪਾਰਟੀ ਵਰਕਰਾਂ ਦੀ ਸੁਰੱਖਿਆ ਲਈ ਮੈਂ ਸਵੈ ਇਕਾਂਤਵਾਸ 'ਚ ਜਾ ਰਿਹਾ ਹਾਂ ਅਤੇ ਇਸ ਸਮੇਂ ਦੌਰਾਨ ਮੇਰੇ ਵੱਲੋਂ ਕੋਈ ਵੀ ਪਬਲਿਕ ਮੀਟਿੰਗ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ​​​​​​​: ਕਪੂਰਥਲਾ: ਡਾਕਘਰ ''ਚ ਕੰਮ ਕਰਦੀ ਬੀਬੀ ਸਣੇ 17 ਲੋਕਾਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

ਜਾਣੋ ਕੀ ਹੈ ਪੰਜਾਬ 'ਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 31 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 2762, ਲੁਧਿਆਣਾ 6593, ਜਲੰਧਰ 4057, ਮੋਹਾਲੀ 'ਚ 1809, ਪਟਿਆਲਾ 'ਚ 3778, ਹੁਸ਼ਿਆਰਪੁਰ 'ਚ 850, ਤਰਨਾਰਨ 570, ਪਠਾਨਕੋਟ 'ਚ 762, ਮਾਨਸਾ 'ਚ 275, ਕਪੂਰਥਲਾ 605, ਫਰੀਦਕੋਟ 568, ਸੰਗਰੂਰ 'ਚ 1519, ਨਵਾਂਸ਼ਹਿਰ 'ਚ 474, ਰੂਪਨਗਰ 458, ਫਿਰੋਜ਼ਪੁਰ 'ਚ 733, ਬਠਿੰਡਾ 1133, ਗੁਰਦਾਸਪੁਰ 1161, ਫਤਿਹਗੜ੍ਹ ਸਾਹਿਬ 'ਚ 639, ਬਰਨਾਲਾ 632, ਫਾਜ਼ਿਲਕਾ 456 ਮੋਗਾ 755, ਮੁਕਤਸਰ ਸਾਹਿਬ 387 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 829 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ​​​​​​​: ਜਲੰਧਰ ਜ਼ਿਲ੍ਹੇ 'ਚ ਕੋਰੋਨਾ ਨੇ ਧਾਰਿਆ ਭਿਆਨਕ ਰੂਪ, ਪੀੜਤਾਂ ਦਾ ਅੰਕੜਾ ਪੁੱਜਾ 4 ਹਜ਼ਾਰ ਤੋਂ ਪਾਰ

shivani attri

This news is Content Editor shivani attri