ਜਲੰਧਰ ਜ਼ਿਲ੍ਹੇ ''ਚ ਕੋਰੋਨਾ ਦਾ ਕੋਈ ਨਹੀਂ ਹੈ ਐਕਟਿਵ ਕੇਸ, ਜਾਣੋ ਕੀ ਨੇ ਤਾਜ਼ਾ ਹਾਲਾਤ

12/24/2023 11:24:53 AM

ਜਲੰਧਰ (ਰੱਤਾ)–ਕੋਰੋਨਾ ਨੂੰ ਲੈ ਕੇ ਇਨ੍ਹੀਂ ਦਿਨੀਂ ਭਾਵੇਂ ਹਰ ਕਿਸੇ ਦੇ ਦਿਲ ਵਿਚ ਦਹਿਸ਼ਤ ਫੈਲੀ ਹੋਈ ਹੈ ਅਤੇ ਸਿਹਤ ਵਿਭਾਗ ਨੇ ਇਸ ਸਬੰਧੀ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ ਪਰ ਅਸਲ ਵਿਚ ਸ਼ਨੀਵਾਰ ਨੂੰ ਜ਼ਿਲ੍ਹੇ ਵਿਚ ਨਾ ਹੀ ਕੋਰੋਨਾ ਦਾ ਕੋਈ ਪਾਜ਼ੇਟਿਵ ਕੇਸ ਹੈ ਅਤੇ ਨਾ ਹੀ ਕਿਸੇ ਦੀ ਮੌਤ ਹੋਈ ਹੈ।

ਜ਼ਿਲ੍ਹਾ ਐਪੀਡੀਮਾਇਲੋਜਿਸਟ ਡਾ. ਆਦਿੱਤਿਆ ਪਾਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸ਼ਨੀਵਾਰ ਤਕ ਕੋਰੋਨਾ ਦੇ ਦਿਨ ਸ਼ੱਕੀ ਮਰੀਜ਼ਾਂ ਦੇ ਸੈਂਪਲ ਟੈਸਟ ਕੀਤੇ ਗਏ, ਉਨ੍ਹਾਂ ਵਿਚੋਂ 81704 ਦੀ ਰਿਪੋਰਟ ਪਾਜ਼ੇਟਿਵ ਆਈ ਅਤੇ ਉਨ੍ਹਾਂ ਵਿਚੋਂ 1990 ਮੌਤ ਦਾ ਸ਼ਿਕਾਰ ਹੋ ਗਏ ਅਤੇ 79714 ਪੂਰੀ ਤਰ੍ਹਾਂ ਤੰਦਰੁਸਤ ਹੋ ਚੁੱਕੇ ਹਨ।

ਇਹ ਵੀ ਪੜ੍ਹੋ : ਇਨਸਾਨਾਂ ਦੇ ਬਸੇਰਿਆਂ ਨੇ ਉਜਾੜੇ ਪੰਛੀਆਂ ਦੇ ਬਸੇਰੇ, ਹੁਣ ਤੱਕ ਅਲੋਪ ਹੋ ਚੁੱਕੀਆਂ ਨੇ ਲਗਭਗ 1,430 ਪ੍ਰਜਾਤੀਆਂ

ਡਾ. ਆਦਿੱਤਿਆ ਨੇ ਦੱਸਿਆ ਕਿ 23 ਦਸੰਬਰ ਨੂੰ ਜ਼ਿਲ੍ਹੇ ਵਿਚ ਨਾ ਤਾਂ ਕੋਰੋਨਾ ਦਾ ਕੋਈ ਐਕਟਿਵ ਕੇਸ ਹੈ ਅਤੇ ਨਾ ਹੀ ਕਿਸੇ ਦੀ ਮੌਤ ਹੋਈ ਹੈ। ਨਿੱਜੀ ਹਸਪਤਾਲ ਵਿਚ ਕੋਰੋਨਾ ਨਾਲ ਜਿਸ ਔਰਤ ਦੀ ਮੌਤ ਬਾਰੇ ਗੱਲ ਕੀਤੀ ਜਾ ਰਹੀ ਹੈ, ਉਹ ਹੁਸ਼ਿਆਰਪੁਰ ਦੀ ਰਹਿਣ ਵਾਲੀ ਸੀ ਅਤੇ 15 ਦਸੰਬਰ ਨੂੰ ਹਸਪਤਾਲ ਵਿਚ ਦਾਖ਼ਲ ਹੋਈ ਸੀ ਅਤੇ 17 ਦਸੰਬਰ ਨੂੰ ਉਸ ਦੀ ਰਿਪੋਰਟ ਪਾਜ਼ੇਟਿਵ ਆਈ ਅਤੇ 20 ਨੂੰ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਕਤ ਮ੍ਰਿਤਕ ਔਰਤ ਨੂੰ ਹੋਰ ਵੀ ਕਈ ਬੀਮਾਰੀਆਂ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਕੋਰੋਨਾ ਦੇ ਨਵੇਂ ਵੈਰੀਐਂਟ ਨੇ ਪਸਾਰੇ ਪੈਰ, ਹੁਸ਼ਿਆਰਪੁਰ ਦੀ ਇਕ ਮਹਿਲਾ ਦੀ ਮੌਤ, ਅਲਰਟ ਜਾਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

shivani attri

This news is Content Editor shivani attri