ਚੰਡੀਗੜ੍ਹ ''ਚ ''ਕੋਰੋਨਾ'' ਦਾ ਕਹਿਰ ਜਾਰੀ, 5 ਨਵੇਂ ਮਾਮਲੇ ਆਏ ਸਾਹਮਣੇ

05/06/2020 9:54:54 AM

ਚੰਡੀਗੜ੍ਹ (ਭਗਵਤ)— ਚੰਡੀਗੜ੍ਹ ਸ਼ਹਿਰ 'ਚ ਕੋਰੋਨਾ ਦੇ ਪਾਜੇਟਿਵ ਕੇਸਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਚੰਡੀਗੜ੍ਹ 'ਚ ਬੁੱਧਵਾਰ ਨੂੰ ਇਥੋਂ 5 ਨਵੇਂ ਕੋਰੋਨਾ ਦੇ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ ਚਾਰ ਬਾਧੂਧਾਮ ਅਤੇ ਇਕ ਸੈਕਟਰ-56 ਦਾ ਮਾਮਲਾ ਹੈ।

ਅੱਜ ਮਿਲੇ ਕੇਸਾਂ ਨੂੰ ਮਿਲਾ ਕੇ ਸ਼ਹਿਰ 'ਚ ਹੁਣ ਕੋਰੋਨਾ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ 120 ਤੱਕ ਪਹੁੰਚ ਗਈ ਹੈ। ਸ਼ਹਿਰ 'ਚ ਇਸ ਤਰ੍ਹਾਂ ਕੋਰੋਨਾ ਦੇ ਕੇਸਾਂ 'ਚ ਵਾਧਾ ਹੋਣ ਨਾਲ ਸਿਹਤ ਵਿਭਾਗ 'ਚ ਵੀ ਚਿੰਤਾ ਪਾਈ ਜਾ ਰਹੀ ਹੈ। ਇਥੇ ਦੱਸਣਯੋਗ ਹੈ ਕਿ ਮੰਗਲਵਾਰ ਨੂੰ ਸ਼ਹਿਰ 'ਚ ਇਕੋ ਦਿਨ 'ਚ 13 ਨਵੇਂ ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਸਿਹਤ ਵਿਭਾਗ ਵੱਲੋਂ ਇਨ੍ਹਾਂ ਮਰੀਜ਼ਾਂ ਦੇ ਸੰਪਰਕ 'ਚ ਆਏ ਆਉਣ ਵਾਲੇ ਲੋਕਾਂ ਦੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

shivani attri

This news is Content Editor shivani attri