ਬਰਨਾਲਾ: ਕਾਂਗਰਸੀ ਆਗੂ ਪ੍ਰੇਮ ਕੁਮਾਰ ਭੂਤ ਦੀ ਕੋਰੋਨਾ ਕਾਰਨ ਮੌਤ, ਇਲਾਕੇ ''ਚ ਸੋਗ ਦੀ ਲਹਿਰ

09/10/2020 6:12:16 PM

ਤਪਾ ਮੰਡੀ (ਸ਼ਾਮ,ਗਰਗ)— ਕੋਰੋਨਾ ਵਾਇਰਸ ਦੇ ਚੱਲਦਿਆਂ ਨਗਰ ਕੌਸਲ ਤਪਾ ਦੇ ਸਾਬਕਾ ਪ੍ਰਧਾਨ ਅਸ਼ਵਨੀ ਕੁਮਾਰ ਭੂਤ (ਆਸ਼ੂ) ਦੇ ਪਿਤਾ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਪ੍ਰੇਮ ਕੁਮਾਰ ਭੂਤ ਦੀ ਮੌਤ ਹੋ ਗਈ। ਜਿਵੇਂ ਹੀ ਉਨ੍ਹਾਂ ਦੀ ਮੌਤ ਬਾਰੇ ਪਤਾ ਲੱਗਾ ਤਾਂ ਇਲਾਕੇ ਭਰ ਅੰਦਰ ਸੋਗ ਦੀ ਲਹਿਰ ਦੌੜ ਗਈ। ਦੱਸਣਯੋਗ ਹੈ ਕਿ ਪੰਜਾਬ ਦੇ ਕਾਲੇ ਦੌਰ ਅੰਦਰ ਆਪਣੀ ਸ਼ਹੀਦੀ ਦੇਣ ਵਾਲੇ ਰਘਵੀਰ ਚੰਦ ਭੂਤ ਦੇ ਛੋਟੇ ਭਰਾ ਪ੍ਰੇਮ ਕੁਮਾਰ ਭੂਤ ਜੋ ਟਰੱਕ ਯੂਨੀਅਨ ਤਪਾ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ ਅਤੇ ਲੋਕਾਂ ਦੇ ਹਰਮਨ ਪਿਆਰੇ ਨੇਤਾ ਵਜੋਂ ਉਨ੍ਹਾਂ ਨੂੰ ਜਾਣਿਆ ਜਾਂਦਾ ਸੀ। ਉਨ੍ਹਾਂ ਦੀ ਮੌਤ ਨਾਲ ਜਿੱਥੇ ਕਾਂਗਰਸ ਪਾਰਟੀ ਨੂੰ ਵੱਡਾ ਘਾਟਾ ਪਿਆ ਹੈ, ਉੱਥੇ ਹੀ ਇਲਾਕੇ ਦੇ ਲੋਕਾਂ ਨੂੰ ਇਕ ਕਾਬਲ ਲੀਡਰ ਤੋਂ ਸੱਖਣੇ ਹੋ ਗਏ ਹਨ। ਪ੍ਰੇਮ ਕੁਮਾਰ ਭੂਤ ਜੋ ਕਾਂਗਰਸ ਦੇ ਸੀਨੀਅਰ ਆਗੂ ਹਨ।

ਇਹ ਵੀ ਪੜ੍ਹੋ: ਜਲੰਧਰ: ਗੁਰੂ ਅਮਰਦਾਸ ਨਗਰ 'ਚ ਹਿੰਦੂ ਆਗੂ ਨੇ ਪਾਰਟੀ ਦੌਰਾਨ ਚਲਾਈਆਂ ਗੋਲੀਆਂ, ਫੈਲੀ ਦਹਿਸ਼ਤ

ਲਗਭਗ 24 ਦਿਨ ਪਹਿਲਾਂ ਕੋਰੋਨਾ ਪਾਜ਼ੇਟਿਵ ਆਉਣ ਕਾਰਨ ਮੋਹਾਲੀ ਫੋਰਟਿਜ਼ 'ਚ ਦਾਖ਼ਲ ਕਰਵਾਇਆ ਗਿਆ ਸੀ। ਉਸ ਤੋਂ ਬਾਅਦ ਉਸ ਨੂੰ ਵੇਦਾਂਤਾ ਗੁੜਗਾਓਂ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਅੱਜ ਉਨ੍ਹਾਂ ਦੀ ਮੌਤ ਹੋ ਗਈ। ਇਸ ਮੌਤ ਦੀ ਪੁਸ਼ਟੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੀਤੀ ਗਈ ਹੈ ਅਤੇ ਦੱਸਿਆ ਕਿ ਉਨ੍ਹਾਂ ਦਾ ਸਸਕਾਰ ਕੱਲ੍ਹ ਨੂੰ ਰਾਮ ਬਾਗ ਤਪਾ ਵਿਖੇ ਪਰਿਵਾਰਕ ਮੈਂਬਰਾਂ ਦੀ ਸਿਹਤ ਮਹਿਕਮੇ ਦੀ ਟੀਮ ਵੱਲੋਂ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪ੍ਰਾਈਵੇਟ ਸਕੂਲਾਂ ਲਈ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਮਾਨਤਾ ਦੇਣ ਦੀ ਵਿਧੀ ਨੂੰ ਬਣਾਇਆ ਸੁਖਾਲਾ
ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਕਰਦਿਆਂ ਵੱਖ ਵੱਖ ਰਾਜਨੀਤਿਕ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਭੂਤ ਪਰਿਵਾਰ ਨਾਲ ਬੀਤੇ ਕੁਝ ਸਮੇਂ ਤੋਂ ਕੁਦਰਤ ਦੀ ਅਜਿਹੀ ਪ੍ਰਕੋਪੀ ਚੱਲ ਰਹੀ ਹੈ ਕਿ ਬੀਤੇ ਸਾਲ ਉਨ੍ਹਾਂ ਦੇ ਨੌਜਵਾਨ ਪੁੱਤਰ ਦੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਸਾਧਨਾਂ 'ਚ ਪ੍ਰੇਮ ਕੁਮਾਰ ਭੂਤ ਦੀ ਪਤਨੀ ਵੀ ਚੱਲ ਵਸੀ ਸੀ। ਤਪਾ ਮੰਡੀ 'ਚ ਇਸ ਤੋਂ ਪਹਿਲਾਂ ਇਕ ਨੌਜਵਾਨ ਅਤੇ ਮਹਿਲਾ ਦੀ ਮੌਤ ਸਮੇਤ ਤਿੰਨ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਜਲੰਧਰ: ਲੁਟੇਰਿਆਂ ਦਾ ਬਹਾਦਰੀ ਨਾਲ ਮੁਕਾਬਲਾ ਕਰਨ ਵਾਲੀ ਕੁਸੁਮ ਨੂੰ ਡੀ. ਸੀ. ਨੇ ਇੰਝ ਕੀਤਾ ਸਨਮਾਨਤ


shivani attri

Content Editor

Related News