MGN ਪਬਲਿਕ ਸਕੂਲ ਨੂੰ ਜਾਰੀ ਹੋਇਆ ਕਾਰਨ ਦੱਸੋ ਨੋਟਿਸ

04/11/2020 5:24:21 PM

ਜਲੰਧਰ (ਜ. ਬ.)— ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਹੁਕਮਾਂ ਦੀ ਪ੍ਰਵਾਹ ਨਾ ਕਰਦੇ ਹੋਏ ਲਾਕਡਾਊਨ ਕਾਰਨ ਹੋਈਆਂ ਛੁੱਟੀਆਂ 'ਚ ਮਾਪਿਆਂ ਨੂੰ ਫੀਸ ਜਮ੍ਹਾ ਕਰਵਾਉਣ ਦੇ ਮੈਸੇਜ ਭੇਜਣ ਵਾਲੇ ਜਲੰਧਰ ਦੇ ਐੱਮ. ਜੀ. ਐੱਨ. ਪਬਲਿਕ ਸਕੂਲ ਆਦਰਸ਼ ਨਗਰ ਨੂੰ ਸਿੱਖਿਆ ਵਿਭਾਗ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ।

ਇਹ ਵੀ ਪੜ੍ਹੋ: ਜਲੰਧਰ 'ਚ ਕੋਰੋਨਾ ਨਾਲ ਮਰੇ ਮ੍ਰਿਤਕ ਦੇ 3 ਪਰਿਵਾਰਕ ਮੈਂਬਰਾਂ ਦੀ ਰਿਪੋਰਟ ਵੀ ਆਈ ਪਾਜ਼ੀਟਿਵ

ਜ਼ਿਕਰਯੋਗ ਹੈ ਕਿ ਮਾਪਿਆਂ ਦੀ ਸ਼ਿਕਾਇਤ 'ਤੇ ਸਿੱਖਿਆ ਵਿਭਾਗ ਤੁਰੰਤ ਕਾਰਵਾਈ ਕਰ ਰਿਹਾ ਹੈ ਅਤੇ ਫੀਸ ਮੰਗਣ ਵਾਲੇ ਸਕੂਲਾਂ ਨੂੰ ਸ਼ੋਕਾਜ਼ ਨੋਟਿਸ ਭੇਜੇ ਜਾ ਰਹੇ ਹਨ। ਸਿੱਖਿਆ ਵਿਭਾਗ ਦੇ ਸਹਾਇਕ ਡਾਇਰੈਕਟਰ ਵੱਲੋਂ ਜਾਰੀ ਕੀਤੇ ਗਏ ਉਕਤ ਨੋਟਿਸ 'ਚ ਸਕੂਲ ਮੈਨੇਜਮੈਂਟ ਨੂੰ 7 ਦਿਨਾਂ ਦੇ ਅੰਦਰ ਆਪਣਾ ਜਵਾਬ ਭੇਜਣ ਦਾ ਅਲਟੀਮੇਟਮ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਵਿਆਹ ਦੇ ਚਾਅ ਰਹਿ ਗਏ ਅਧੂਰੇ, ਮੰਗਣੀ ਦੇ 10 ਦਿਨਾਂ ਬਾਅਦ ਕੁੜੀ ਨੇ ਲਾਇਆ ਮੌਤ ਨੂੰ ਗਲੇ

ਨੋਟਿਸ 'ਚ ਲਿਖਿਆ ਗਿਆ ਹੈ ਕਿ 23 ਮਾਰਚ, 2020 ਤੋਂ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਸਾਰੇ ਸਰਕਾਰੀ ਅਤੇ ਗੈਰ-ਸਰਕਾਰੀ ਸਿੱਖਿਆ ਸੰਸਥਾਵਾਂ ਨੂੰ ਨਿਰਦੇਸ਼ ਦਿੱਤੇ ਗਏ ਸੀ ਕਿ ਇਸ ਲਾਕਡਾੳੂਨ ਦੌਰਾਨ ਉਹ ਮਾਪਿਆਂ ਨੂੰ ਫੀਸ ਜਮ੍ਹਾ ਕਰਵਾਉਣ ਸਬੰਧੀ ਉਨ੍ਹਾਂ 'ਤੇ ਕੋਈ ਦਬਾਅ ਨਾ ਪਾਉਣ ਅਤੇ ਫੀਸ ਲੈਣ ਦੀ ਤਰੀਕ ਰੀ-ਸ਼ਡਿਊਲ ਕਰਨ ਅਤੇ ਹਾਲਾਤ ਠੀਕ ਹੋਣ ਤੋਂ ਬਾਅਦ ਮਾਪਿਆਂ ਨੂੰ ਬੱਚਿਆਂ ਦੇ ਦਾਖਲੇ ਸਬੰਧੀ ਫੀਸ ਜਮ੍ਹਾ ਕਰਵਾਉਣ ਲਈ ਇਕ ਮਹੀਨੇ ਦਾ ਸਮਾਂ ਦੇਣ, ਇਸ ਦੌਰਾਨ ਉਨ੍ਹਾਂ ਤੋਂ ਕੋਈ ਜੁਰਮਾਨਾ ਵੀ ਨਾ ਲਿਆ ਜਾਵੇ ਪਰ ਵਿਦਿਆਰਥੀਆਂ ਦੇ ਮਾਪਿਆਂ ਦਾ ਦੋਸ਼ ਹੈ ਕਿ ਐੱਮ. ਜੀ. ਐੱਨ. ਪਬਲਿਕ ਸਕੂਲ ਆਦਰਸ਼ ਨਗਰ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਦੀ ਉਲੰਘਣਾ ਕਰਦਾ ਹੋਇਆ ਉਨ੍ਹਾਂ 'ਤੇ ਫੀਸ ਭਰਨ ਲਈ ਦਬਾਅ ਬਣਾ ਰਿਹਾ ਸੀ।

ਇਹ ਵੀ ਪੜ੍ਹੋ: ਨਾ ਕਰਫਿਊ ਤੇ ਨਾ ਕੀਤਾ ਪੁਲਸ ਦਾ ਲਿਹਾਜ਼, ਸ਼ਰੇਆਮ ਚਾੜ੍ਹ 'ਤਾ ਔਰਤ ਦਾ ਕੁਟਾਪਾ (ਵੀਡੀਓ)


shivani attri

Content Editor

Related News