ਕੋਰੋਨਾ ਵਾਇਰਸ ਨੂੰ ਲੈ ਕੇ ਵਿਧਾਇਕ ਸੰਦੋਆ ਦੀ ਲੋਕਾਂ ਨੂੰ ਅਪੀਲ

Wednesday, Mar 25, 2020 - 04:20 PM (IST)

ਕੋਰੋਨਾ ਵਾਇਰਸ ਨੂੰ ਲੈ ਕੇ ਵਿਧਾਇਕ ਸੰਦੋਆ ਦੀ ਲੋਕਾਂ ਨੂੰ ਅਪੀਲ

ਰੂਪਨਗਰ (ਸੱਜਣ ਸੈਣੀ)— ਕੋਰੋਨਾ ਵਾਇਰਸ ਨੂੰ ਲੈ ਕੇ ਪੂਰੇ ਦੇਸ਼ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੀਤੀ ਰਾਤ ਤੋਂ ਕਰਫਿਊ ਲਗਾ ਦਿੱਤਾ ਗਿਆ ਹੈ। ਕਰਫਿਊ ਦੌਰਾਨ ਲੋਕਾਂ ਨੂੰ ਕਈ ਜ਼ਰੂਰੀ ਖਾਣ ਪੀਣ ਦੀਆਂ ਘਰੇਲੂ ਵਸਤੂਆਂ ਲੈਣ 'ਚ ਵੱਡੀ ਸਮੱਸਿਆ ਆ ਰਹੀ ਹੈ, ਕਿਉਂਕਿ ਹੋਮ ਡਿਲਿਵਰੀ ਲਈ ਜੋ ਪ੍ਰਸ਼ਾਸਨ ਵੱਲੋਂ ਸੰਪਰਕ ਨੰਬਰ ਦਿੱਤੇ ਗਏ ਹਨ, ਉਹ ਬਹੁਤ ਜ਼ਿਆਦਾ ਵਿਅਸਤ ਆ ਰਹੇ ਹਨ ਅਤੇ ਲੋਕਾਂ ਨੂੰ ਪਤਾ ਨਹੀਂ ਲੱਗ ਰਿਹਾ ਕਿ ਉਹ ਕੀ ਕਰਨ।

ਇਹ ਵੀ ਪੜ੍ਹੋ: ਕਰਫਿਊ ਦੌਰਾਨ ਜਲੰਧਰ 'ਚ ਚੱਲੀਆਂ ਗੋਲੀਆਂ, ਘਟਨਾ ਕੈਮਰੇ 'ਚ ਕੈਦ

PunjabKesari

ਲੋਕਾਂ ਦੀਆਂ ਸਮੱਸਿਆ ਨੂੰ ਦੇਖਦੇ ਹੋਏ ਰੂਪਨਗਰ ਦੇ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਅੱਗੇ ਆਏ ਹਨ ਅਤੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਹਦਾਇਤਾਂ ਦਾ ਇੰਨ-ਬਿੰਨ ਪਾਲਣਾ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਲੋਕਾਂ ਨੂੰ ਖਾਣ-ਪੀਣ ਦੀਆਂ ਵਸਤੂਆਂ ਲੈਣ 'ਚ ਕੋਈ ਦਿੱਕਤ ਆ ਰਹੀ ਹੈ ਤਾਂ ਉਹ ਉਨ੍ਹਾਂ ਨਾਲ ਉਨ੍ਹਾਂ ਦੇ ਮੋਬਾਇਲ ਨੰਬਰ 'ਤੇ ਸੰਪਰਕ ਕਰ ਸਕਦੇ ਹਨ। ਹਲਕਾ ਵਿਧਾਇਕ ਨੇ ਭਰੋਸਾ ਦਿੱਤਾ ਕਿ ਉਹ ਰੂਪਨਗਰ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਤੁਰੰਤ ਹੱਲ ਕਰਵਾਉਣਗੇ ।

ਇਹ ਵੀ ਪੜ੍ਹੋ: ਕੁਦਰਤੀ ਰੂਪ ਨਾਲ ਪੈਦਾ ਹੋਇਆ ਹੈ 'ਕੋਰੋਨਾ', ਨਹੀਂ ਹੋਇਆ ਕਿਸੇ ਲੈਬ 'ਚੋਂ ਤਿਆਰ

PunjabKesari

ਕਰਫਿਊ ਦੌਰਾਨ ਲੋਕਾਂ ਨੂੰ ਘਰੇਲੂ ਸਾਮਾਨ ਲੈਣ 'ਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਹਾਲਾਂਕਿ ਸਰਕਾਰ ਵੱਲੋਂ ਘਰ-ਘਰ ਹੋਮ ਡਿਲਿਵਰੀ ਦੇਣ ਦੀ ਗੱਲ ਕਹੀ ਗਈ ਸੀ ਪਰ ਲੋਕਾਂ ਤੱਕ ਸਾਮਾਨ ਨਹੀਂ ਪਹੁੰਚ ਰਿਹਾ ਹੈ ਅਤੇ ਨਾ ਹੀ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਸੰਪਰਕ ਨੰਬਰਾਂ 'ਤੇ ਸੰਪਰਕ ਹੀ ਹੋ ਰਿਹਾ ਹੈ ਕਿਉਂਕਿ ਜਨ ਸੰਖਿਆ ਲੱਖਾਂ 'ਚ ਹੈ ਪਰ ਨੰਬਰ ਸਿਰਫ ਤਿੰਨ ਜਾਰੀ ਕੀਤੇ ਗਏ ਹਨ, ਜੋਕਿ ਬੇਹੱਦ ਵਿਅਸਤ ਆ ਰਹੇ ਹਨ।

ਇਹ ਵੀ ਪੜ੍ਹੋ: ਕਰਫਿਊ 'ਚ ਵਿਆਹ ਕਰਨਾ ਪਿਆ ਭਾਰੀ, ਨਵੀਂ ਜੋੜੀ 'ਤੇ ਪੁਲਸ ਨੇ ਪਾਇਆ ਸ਼ਗਨ (ਵੀਡੀਓ)

PunjabKesari

ਲੋਕਾਂ ਦੀ ਮੰਗ ਜ਼ਿਲੇ 'ਚ ਹੋਣ ਵਸਟਐਪ ਨੰਬਰ ਜਾਰੀ
ਲੋਕਾਂ ਦੇ ਕਈ ਸੁਝਾਅ ਵੀ ਆ ਰਹੇ ਹਨ ਕਿ ਸਰਕਾਰ ਨੂੰ ਜ਼ਿਲੇ 'ਚ ਵਟਸਐਪ ਨੰਬਰ ਜਾਰੀ ਕਰ ਦੇਣੇ ਚਾਹੀਦੇ ਹਨ, ਜਿਸ 'ਤੇ ਲੋਕ ਆਪਣੇ ਸੰਦੇਸ਼ ਅਤੇ ਪਤਾ ਟਾਈਪ ਕਰਕੇ ਆਪਣੀ ਲੋੜ ਅਨੁਸਾਰ ਵਸਤੂਆਂ ਦੀ ਲਿਸਟ ਭੇਜ ਸਕਣ ਤਾਂ ਕਿ ਬਾਅਦ 'ਚ ਪ੍ਰਸ਼ਾਸਨ ਉਨ੍ਹਾਂ ਨਾਲ ਸੰਪਰਕ ਕਰਕੇ ਸਾਮਾਨ ਮੁਹੱਈਆ ਕਰਵਾ ਸਕੇ। ਇਸ ਤਰ੍ਹਾਂ ਇਸ ਸਮੱਸਿਆ ਦਾ ਵੱਡੇ ਪੱਧਰ 'ਤੇ ਹੱਲ ਹੋ ਸਕਦਾ ਹੈ।

ਇਹ ਵੀ ਪੜ੍ਹੋ: ਕੋਰੋਨਾ ਦੀ ਮਾਰ: ਦਰਦ ਭਰੀਆਂ ਤਸਵੀਰਾਂ 'ਚ ਦੇਖੋ ਕਿਵੇਂ ਔਰਤ ਖਾਣ ਲਈ ਕੂੜੇ 'ਚੋਂ ਕਰ ਰਹੀ ਭਾਲ


author

shivani attri

Content Editor

Related News