ਫਰੀਦਕੋਟ ''ਚ ਹੋਇਆ ''ਕੋਰੋਨਾ'' ਧਮਾਕਾ, ਇਕੱਠੇ 12 ਨਵੇਂ ਕੇਸ ਨਿਕਲੇ ਪਾਜ਼ੇਟਿਵ

05/04/2020 7:35:42 PM

ਫਰੀਦਕੋਟ (ਜਗਤਾਰ)— ਪੰਜਾਬ 'ਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਅੱਜ ਫਰੀਦਕੋਟ 'ਚ ਕੋਰੋਨਾ ਦਾ ਉਸ ਸਮੇਂ ਬਲਾਸਟ ਹੋ ਗਿਆ ਜਦੋਂ ਇਥੋਂ ਇਕੱਠੇ 12 ਨਵੇਂ ਕੋਰੋਨਾ ਦੇ ਪਾਜ਼ੇਟਿਵ ਸਾਹਮਣੇ ਆਏ। ਇਕੱਠੇ 12 ਕੇਸ ਮਿਲਣ ਦੇ ਨਾਲ ਸਿਹਤ ਵਿਭਾਗ 'ਚ ਹਫੜਾ-ਦਫੜੀ ਮਚ ਗਈ ਹੈ। ਹੁਣ ਤੱਕ ਦੇ ਮਿਲੇ ਅੰਕੜਿਆਂ ਮੁਤਾਬਕ ਫਰੀਦਕੋਟ 'ਚ ਕੁੱਲ 18 ਕੋਰੋਨਾ ਦੇ ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ 2 ਠੀਕ ਹੋ ਕੇ ਆਪਣੇ ਘਰ ਜਾ ਚੁੱਕੇ ਹਨ ਅਤੇ 16 ਮਰੀਜ਼ ਇਲਾਜ ਅਧੀਨ ਚੱਲ ਰਹੇ ਹਨ। ਅੱਜ ਮਿਲੇ ਕੇਸਾਂ 'ਚ ਜ਼ਿਆਦਾਤਰ ਸ਼ਰਧਾਲੂ ਸ਼ਾਮਲ ਹਨ। ਸੀ. ਐੱਮ. ਓ. ਡਾ. ਰਜਿੰਦਰ ਰਾਜੂ ਨੇ ਕਿਹਾ ਕਿ ਹੁਣ ਤੱਕ ਕੁੱਲ 1154 ਸੈਂਪਲ ਜਾਂਚ ਲਈ ਭੇਜੇ ਜਾ ਚੁੱਕੇ ਹਨ, ਜਿਨ੍ਹਾਂ 'ਚੋਂ 600 ਸੈਂਪਲ ਦੀ ਰਿਪੋਰਟ ਅਜੇ ਪੈਂਡਿੰਗ ਹੈ।

ਇਹ ਵੀ ਪੜ੍ਹੋ: ਵਿਸ਼ਾਖਾਪਟਨਮ 'ਚ ਫਸੇ ਨੌਜਵਾਨਾਂ ਨੇ ਵੀਡੀਓ ਬਣਾ ਕੇ ਕੈਪਟਨ ਨੂੰ ਕੀਤੀ ਇਹ ਅਪੀਲ

ਪੰਜਾਬ 'ਚ 'ਕੋਰੋਨਾ' ਪਾਜ਼ੇਟਿਵ ਕੇਸਾਂ ਦਾ ਅੰਕੜਾ 1245 ਤੱਕ ਪੁੱਜਾ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 1245 ਤੱਕ ਪਹੁੰਚ ਗਈ ਹੈ। ਇਨ੍ਹਾਂ 'ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 215, ਲੁਧਿਆਣਾ 122, ਜਲੰਧਰ 131, ਮੋਹਾਲੀ 'ਚ 94, ਪਟਿਆਲਾ 'ਚ 87, ਹੁਸ਼ਿਆਰਪੁਰ 'ਚ 86, ਤਰਨਾਰਨ 40, ਪਠਾਨਕੋਟ 'ਚ 27, ਮਾਨਸਾ 'ਚ 16, ਕਪੂਰਥਲਾ 15, ਫਰੀਦਕੋਟ 18, ਸੰਗਰੂਰ 'ਚ 66, ਨਵਾਂਸ਼ਹਿਰ 'ਚ 85, ਰੂਪਨਗਰ 16, ਫਿਰੋਜ਼ਪੁਰ 'ਚ 40, ਬਠਿੰਡਾ 35, ਗੁਰਦਾਸਪੁਰ 35, ਫਤਿਹਗੜ੍ਹ ਸਾਹਿਬ 'ਚ 16, ਬਰਨਾਲਾ 19, ਫਾਜ਼ਿਲਕਾ 4, ਮੋਗਾ 28, ਮੁਕਤਸਰ ਸਾਹਿਬ 50 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 24 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 'ਕੋਰੋਨਾ' ਦਾ ਕਹਿਰ ਜਾਰੀ, ਗੁਰਦਾਸਪੁਰ 'ਚੋਂ 6 ਨਵੇਂ ਕੇਸ ਆਏ ਸਾਹਮਣੇ (ਵੀਡੀਓ)


shivani attri

Content Editor

Related News