ਫਰੀਦਕੋਟ ''ਚ ''ਕੋਰੋਨਾ'' ਦੇ ਦੋ ਨਵੇਂ ਪਾਜ਼ੇਟਿਵ ਕੇਸ ਮਿਲੇ, ਅੰਕੜਾ 62 ਤੱਕ ਪੁੱਜਾ
Monday, May 18, 2020 - 04:48 PM (IST)
ਫਰੀਦਕੋਟ (ਜਗਤਾਰ)— ਫਰੀਦਕੋਟ 'ਚ ਕੋਰੋਨਾ ਵਾਇਰਸ ਦੇ ਦੋ ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਹੁਣ ਤੱਕ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 62 ਹੋ ਗਈ ਹੈ। ਜਿਨ੍ਹਾਂ 'ਚੋਂ 44 ਮਰੀਜਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਦੇ ਦਿੱਤੀ ਗਈ ਹੈ ਅਤੇ 18 ਕੇਸ ਐਕਟਿਵ ਹਨ।
ਇਹ ਵੀ ਪੜ੍ਹੋ: ਕਪੂਰਥਲਾ ਦੇ ਭੁਲੱਥ 'ਚ ਕੋਰੋਨਾ ਕਾਰਨ ਪਹਿਲੀ ਮੌਤ, ਮਰਨ ਤੋਂ ਬਾਅਦ ਰਿਪੋਰਟ ਆਈ ਪਾਜ਼ੇਟਿਵ
ਕੋਵਿਡ-19 ਦੇ ਚਲਦੇ ਨਾਂਦੇੜ ਸਾਹਿਬ ਤੋਂ ਅਏ ਸਰਧਾਲੂਆਂ ਨੂੰ ਕੁਆਰੰਟਾਈਨ ਕੀਤਾ ਹੋਇਆ ਹੈ ਅਤੇ ਕੱਲ੍ਹ ਫਰੀਦਕੋਟ ਤੋਂ 4 ਕੋਰੋਨਾ ਪਾਜ਼ੇਟਿਵ ਦੇ ਮਾਮਲੇ ਸਾਹਮਣੇ ਆਏ ਸਨ ਅਤੇ ਦੇਰ ਸ਼ਾਮ 2 ਹੋਰ ਕੋਰੋਨਾ ਪਾਜ਼ੇਟਿਵ ਦੀਆਂ ਰਿਪੋਰਟਾਂ ਸਾਹਮਣੇ ਆਈਆਂ। ਫਰੀਦਕੋਟ 'ਚ 18 ਐਕਟਿਵ ਕੇਸਾਂ 'ਚੋਂ 17 ਜੀ. ਜੀ. ਐੱਸ. ਮੈਡੀਕਲ ਕਾਲਜ ਅਤੇ ਡੀ. ਐੱਮ. ਸੀ. ਲੁਧਿਆਣਾ ਵਿਖੇ ਦਾਖਲ ਹੈ।
ਇਸ ਮੌਕੇ ਸਿਵਲ ਸਰਜਨ ਡਾ. ਰਾਜਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕੱਲ੍ਹ ਦੇਰ ਰਾਤ 02 ਹੋਰ ਸ਼ਰਧਾਲੂਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜੋ ਕਿ ਪਹਿਲਾਂ ਹੀ ਕੁਆਰੰਟਾਈਨ ਹਨ। ਇਸ ਤਰ੍ਹਾਂ ਐਤਵਾਰ ਨੂੰ 6 ਰਿਪੋਰਟਾਂ ਪਾਜ਼ੇਟਿਵ ਆਈਆਂ। ਉਨ੍ਹਾਂ ਦੱਸਿਆ ਕਿ ਪਾਜ਼ੇਟਿਵ ਕੇਸਾਂ 'ਚੋਂ 51 ਸ਼ਰਧਾਲੂ ਅਤੇ ਬਾਕੀ ਦੂਜਿਆਂ ਸੂਬਿਆਂ ਤੋਂ ਵਾਪਸ ਪਰਤੀ ਲੇਬਰ ਹੈ ਜਦਕਿ 44 ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਪਰਤੀ ਰੌਣਕ, ਦੋ ਮਹੀਨਿਆਂ ਬਾਅਦ ਖੁੱਲ੍ਹਿਆ ਰੈਣਕ ਬਾਜ਼ਾਰ (ਤਸਵੀਰਾਂ)
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ 'ਕੋਰੋਨਾ' ਕਾਰਨ 5ਵੀਂ ਮੌਤ, ਟਾਂਡਾ ਦੇ ਮ੍ਰਿਤਕ ਦੀ ਰਿਪੋਰਟ ਆਈ ਪਾਜ਼ੇਟਿਵ