ਫਰੀਦਕੋਟ 'ਚ 6 ਹੋਰ ਨਵੇਂ ਕੋਰੋਨਾ ਦੇ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ (ਵੀਡੀਓ)

Friday, May 15, 2020 - 03:18 PM (IST)

ਫਰੀਦਕੋਟ (ਜਗਤਾਰ)— ਫਰੀਦਕੋਟ 'ਚ ਕੋਰੋਨਾ ਵਾਇਰਸ ਦੇ 6ਨਵੇਂ ਹੋਰ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਇਸ ਦੇ ਨਾਲ ਹੀ ਕੁੱਲ ਗਿਣਤੀ 52 ਤਕ ਪਹੁੰਚ ਗਈ ਹੈ। ਸਿਵਲ ਸਰਜਨ ਡਾ. ਰਾਜਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਹੁਣ ਤੱਕ ਲਏ ਗਏ ਕੁਲ 3236 ਸੈਂਪਲਾਂ 'ਚੋਂ 122 ਰਿਪੋਰਟਾਂ ਪੈਂਡਿੰਗ ਹਨ। ਕੱਲ੍ਹ ਮਿਲੀਆਂ ਰਿਪੋਰਟਾਂ ਅਨੁਸਾਰ 6 ਲੋਕਾਂ ਦੇ ਸੈਂਪਲ ਪਾਜ਼ੇਟਿਵ ਆਏ ਹਨ।

ਇਹ ਹਜ਼ੂਰ ਸਾਹਿਬ ਤੋਂ ਆਏ ਸਨ ਇਨ੍ਹਾਂ 'ਚੋਂ 5 ਸੈਂਪਲ ਰਿਪੀਟ ਕੀਤੇ ਗਏ ਸਨ, ਜਿਨ੍ਹਾਂ 'ਚੋਂ 2 ਦੀ ਰਿਪੋਰਟ ਪਾਜ਼ੇਟਿਵ ਆਈ ਹੈ 3 ਨੈਗੇਟਿਵ ਅਤੇ 30 ਲੋਕਾਂ ਦੇ ਰੈਂਡਮ ਸੈਂਪਲ ਲਏ ਗਏ ਸਨ, ਜਿਨਾਂ ਵਿੱਚੋ 4 ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਫਰੀਦਕੋਟ 'ਚ ਕੁਲ 52 ਲੋਕ ਪਾਜ਼ੇਟਿਵ ਆ ਚੁੱਕੇ ਹਨ, ਜਿਨ੍ਹਾਂ 'ਚੋਂ 5 ਠੀਕ ਹੋ ਕੇ ਘਰ ਜਾ ਚੁਕੇ ਹਨ ਅਤੇ 1 ਦਾ ਇਲਾਜ ਲੁਧਿਆਣਾ ਅਤੇ 46 ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ 'ਚ ਇਲਾਜ ਅਧੀਨ ਹਨ।

ਇਹ ਵੀ ਪੜ੍ਹੋ: ਸੁਖਬੀਰ ਤੇ ਹਰਸਿਮਰਤ ਬਾਦਲ ਵੱਲੋਂ ਗੁਰਦਾਸ ਸਿੰਘ ਬਾਦਲ ਜੀ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਜਾਣੋ ਕੀ ਹੈ ਦੁਨੀਆ ਭਰ 'ਚ ਕੋਰੋਨਾ ਦੀ ਸਥਿਤੀ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ 'ਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 44,79,933 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਿਕ ਇਸ ਨਾਲ ਹੁਣ ਤਕ ਵਿਸ਼ਵ ਵਿਚ 3,00,284 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 16,82,960 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿਚ ਹੁਣ ਤਕ ਲਗਭਗ 78998 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 2589 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕੋਰੋਨਾ ਦੇ 2 ਹਜ਼ਾਰ ਦੇ ਕਰੀਬ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 33 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 160 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ:  ਇਕੱਠੇ ਬਲੀਆਂ ਪਤੀ-ਪਤਨੀ ਦੀਆਂ ਮ੍ਰਿਤਕ ਦੇਹਾਂ, ਰੋਂਦੀਆਂ ਮਾਸੂਮ ਬੱਚੀਆਂ ਨੂੰ ਦੇਖ ਪਸੀਜਿਆ ਹਰ ਇਕ ਦਾ ਦਿਲ


author

shivani attri

Content Editor

Related News