ਫਰੀਦਕੋਟ: ਨਾਂਦੇੜ ਤੋਂ ਪਰਤੀ 23 ਸਾਲਾ ਲੜਕੀ ਨਿਕਲੀ 'ਕੋਰੋਨਾ' ਪਾਜ਼ੇਟਿਵ

04/30/2020 9:02:01 PM

ਕੋਟਕਪੂਰਾ (ਨਰਿੰਦਰ ਬੈੜ, ਜਗਤਾਰ)— ਸ੍ਰੀ ਨਾਂਦੇੜ ਸਾਹਿਬ ਤੋਂ ਆਏ ਕੋਟਕਪੂਰਾ-ਫਰੀਦਕੋਟ ਸੜਕ 'ਤੇ ਪੈਂਦੇ ਪਿੰਡ ਸੰਧਵਾਂ ਨਾਲ ਸਬੰਧਤ ਸ਼ਰਧਾਲੂਆਂ ਦੇ ਪਹਿਲੇ ਜੱਥੇ ਦੀ ਇਕ ਹੋਰ ਮਹਿਲਾ ਸ਼ਰਧਾਲੂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਫਰੀਦਕੋਟ 'ਚ 27 ਤਾਰੀਕ ਨੂੰ ਨਾਂਦੇੜ ਸਾਹਿਬ ਤੋਂ ਆਏ 20 ਸਰਧਾਲੂਆ 'ਚੋਂ 2 ਔਰਤਾਂ ਜਿਨ੍ਹਾਂ ਦੀ ਉਮਰ ਲਗਭਗ 65 ਤੋਂ 70 ਹਨ, ਉਨ੍ਹਾਂ ਦੀ ਬੀਤੇ ਦਿਨ ਰਿਪੋਰਟ ਪਾਜ਼ੇਟਿਵ ਆਈ ਸੀ ਅਤੇ ਸ਼ਾਮ ਤਕ ਇਕ ਹੋਰ 23 ਸਾਲਾ ਲੜਕੀ ਪਾਜ਼ੇਟਿਵ ਪਾਈ ਗਈ। ਜਾਣਕਾਰੀ ਮੁਤਾਬਕ 27 ਤਾਰੀਕ ਨੂੰ ਆਏ 20 ਸ਼ਰਧਾਲੂਆਂ 'ਚੋਂ 3 ਪਾਜ਼ੇਟਿਵ ਅਤੇ 12 ਦੀ ਰਿਪੋਰਟ ਨੈਗਟਿਵ ਪਾਈ ਗਈ ਹੈ ਜਦਕਿ 5 ਦੀ ਰਿਪੋਰਟ ਆਉਣੀ ਬਾਕੀ ਹੈ। 

ਇਹ ਵੀ ਪੜ੍ਹੋ: ਨਹੀਂ ਰੁਕ ਰਿਹਾ ਜਲੰਧਰ 'ਚ 'ਕੋਰੋਨਾ' ਦਾ ਕਹਿਰ, 3 ਨਵੇਂ ਕੇਸ ਆਏ ਸਾਹਮਣੇ

ਇਥੇ ਦੱਸ ਦੇਈਏ ਕਿ ਫਰੀਦਕੋਟ 'ਚ ਹੁਣ ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ 6 ਤੱਕ ਪਹੁੰਚ ਗਈ ਹੈ। ਜਾਣਕਾਰੀ ਅਨੁਸਾਰ ਪਾਜ਼ੇਟਿਵ ਆਈ ਔਰਤ ਨੂੰ ਵੀ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਆਈਸੋਲੇਟ ਵਾਰਡ 'ਚ ਦਾਖਲ ਕਰਵਾਇਆ ਗਿਆ ਹੈ। ਜੱਥੇ ਦੇ ਬਾਕੀ ਸ਼ਰਧਾਲੂ ਨੂੰ ਸੰਧਵਾਂ ਦੇ ਸਰਕਾਰੀ ਸਕੂਲ 'ਚ ਕੁਆਰੰਟਾਈਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ:  ਚੰਗੀ ਖਬਰ: ਐੱਸ. ਆਈ. ਹਰਜੀਤ ਸਿੰਘ ਨੂੰ ਮਿਲੀ PGI ਤੋਂ ਛੁੱਟੀ, ਨਿਹੰਗਾਂ ਨੇ ਵੱਢਿਆ ਸੀ ਹੱਥ

ਪੰਜਾਬ 'ਚ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 480 ਤੱਕ ਪਹੁੰਚਿਆ
ਪੰਜਾਬ 'ਚ ਕੋਰੋਨਾ ਵਾਇਰਸ ਦੇ ਕੁੱਲ 480 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਪੰਜਾਬ ਦੇ ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 89, ਮੋਹਾਲੀ 'ਚ 86, ਪਟਿਆਲਾ 'ਚ 64, ਅੰਮ੍ਰਿਤਸਰ 'ਚ 42, ਲੁਧਿਆਣਾ 'ਚ 63, ਪਠਾਨਕੋਟ 'ਚ 25, ਨਵਾਂਸ਼ਹਿਰ 'ਚ 23, ਤਰਨਾਰਨ 15, ਮਾਨਸਾ 'ਚ 13, ਕਪੂਰਥਲਾ 12, ਹੁਸ਼ਿਆਰਪੁਰ 'ਚ 11, ਫਰੀਦਕੋਟ ਅਤੇ ਸੰਗਰੂਰ 'ਚ 6-6 ਕੇਸ, ਮੁਕਤਸਰ ਅਤੇ ਗਰਦਾਸਪੁਰ 'ਚ 4-4 ਕੇਸ, ਮੋਗਾ 'ਚ 5, ਬਰਨਾਲਾ 'ਚ 2, ਫਤਿਹਗੜ੍ਹ ਸਾਹਿਬ 'ਚ 2, ਬਠਿੰਡਾ 'ਚ 2 ਰੋਪੜ 'ਚ 5 ਅਤੇ ਫਿਰੋਜ਼ਪੁਰ 'ਚ 1 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਦੁਬਈ 'ਚ ਹੀ ਹੋਵੇਗਾ ਹਾਦਸੇ 'ਚ ਮਰੇ ਬਲਵਿੰਦਰ ਸਿੰਘ ਦਾ ਸਸਕਾਰ, ਪਰਿਵਾਰ ਦੇਖ ਸਕੇਗਾ ਲਾਈਵ
ਇਹ ਵੀ ਪੜ੍ਹੋ: ਜ਼ਖਮ ਹੋਏ ਫਿਰ ਤੋਂ ਤਾਜ਼ਾ, 'ਫਤਿਹਵੀਰ' ਦੀ ਵਾਇਰਲ ਹੋਈ ਵੀਡੀਓ ਦਾ ਜਾਣੋ ਕੀ ਹੈ ਅਸਲ ਸੱਚ (ਤਸਵੀਰਾਂ)

shivani attri

This news is Content Editor shivani attri