ਫਾਜ਼ਿਲਕਾ ਜ਼ਿਲ੍ਹੇ ''ਚ ਕੋਰੋਨਾ ਦਾ ਕਹਿਰ ਜਾਰੀ, 29 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

08/24/2020 12:11:19 PM

ਫਾਜ਼ਿਲਕਾ (ਸੇਤੀਆ)— ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਇਕ ਪਾਸੇ ਜਿੱਥੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ, ਉਥੇ ਹੀ ਕੋਰੋਨਾ ਕਾਰਨ ਮਰਨ ਵਾਲਿਆਂ ਦਾ ਅੰਕੜਾ ਵੀ ਵੱਧਦਾ ਜਾ ਰਿਹਾ ਹੈ। ਹੁਣ ਤੱਕ ਪੰਜਾਬ 'ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਇਕ ਹਜ਼ਾਰ ਤੋਂ ਪਾਰ ਹੋ ਚੁੱਕਾ ਹੈ।

ਇਹ ਵੀ ਪੜ੍ਹੋ:ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਨਾਲ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਲਿਆ ਇਹ ਫੈਸਲਾ

ਤਾਜ਼ਾ ਮਾਮਲੇ 'ਚ ਫਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 29 ਨਵੇਂ ਮਾਮਲੇ ਹਨ।  ਸਿਵਲ ਸਰਜਨ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਫਰੀਦਕੋਟ ਮੈਡੀਕਲ ਕਾਲਜ ਤੋਂ 29 ਲੋਕਾਂ ਦੀਆਂ ਕੋਰੋਨਾ ਰਿਪੋਰਟਾਂ ਪਾਜ਼ੇਟਿਵ ਮਿਲੀਆਂ ਹਨ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 681 ਤੱਕ ਪਹੁੰਚ ਚੁੱਕਾ ਹੈ।

ਇਹ ਵੀ ਪੜ੍ਹੋ: ਮੋਬਾਇਲ ਕਾਰਨ ਤਬਾਹ ਹੋਇਆ ਹੱਸਦਾ-ਖੇਡਦਾ ਪਰਿਵਾਰ, 6ਵੀਂ ਜਮਾਤ 'ਚ ਪੜ੍ਹਦੇ ਮਾਪਿਆਂ ਦੇ ਇਕਲੌਤੇ ਪੁੱਤਰ ਨੇ ਚੁੱਕਿਆ ਹੈਰਾਨ ਕਰਦਾ ਕਦਮ

ਜਾਣੋ ਕੀ ਹੈ ਪੰਜਾਬ 'ਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 41 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 3263 ਲੁਧਿਆਣਾ 8689, ਜਲੰਧਰ 5252, ਮੋਹਾਲੀ 'ਚ 2701, ਪਟਿਆਲਾ 'ਚ 4901, ਹੁਸ਼ਿਆਰਪੁਰ 'ਚ 1049, ਤਰਨਾਰਨ 670, ਪਠਾਨਕੋਟ 'ਚ 912, ਮਾਨਸਾ 'ਚ 393, ਕਪੂਰਥਲਾ 880, ਫਰੀਦਕੋਟ 826, ਸੰਗਰੂਰ 'ਚ 1917, ਨਵਾਂਸ਼ਹਿਰ 'ਚ 600, ਰੂਪਨਗਰ 670, ਫਿਰੋਜ਼ਪੁਰ 'ਚ 1565, ਬਠਿੰਡਾ 1703, ਗੁਰਦਾਸਪੁਰ 1380, ਫਤਿਹਗੜ੍ਹ ਸਾਹਿਬ 'ਚ 890, ਬਰਨਾਲਾ 877, ਫਾਜ਼ਿਲਕਾ 681, ਮੋਗਾ 1176, ਮੁਕਤਸਰ ਸਾਹਿਬ 635 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 1097 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 27172 ਲੋਕ ਮਿਹਤਯਾਬ ਹੋਣ ਉਪਰੰਤ ਘਰਾਂ ਨੂੰ ਪਰਤ ਚੁੱਕੇ ਹਨ।
ਇਹ ਵੀ ਪੜ੍ਹੋ:  ਹੋਟਲ 'ਚ ਲਿਜਾ ਕੇ ਨਾਬਾਲਗ ਲੜਕੀ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਬਣਾਇਆ ਹਵਸ ਦਾ ਸ਼ਿਕਾਰ

shivani attri

This news is Content Editor shivani attri