ਫਾਜ਼ਿਲਕਾ 'ਚ ਨਾਂਦੇੜ ਤੋਂ ਪਰਤੇ ਦੋ ਹੋਰ ਸ਼ਰਧਾਲੂ 'ਕੋਰੋਨਾ' ਪਾਜ਼ੇਟਿਵ, ਗਿਣਤੀ 36 ਤੱਕ ਪੁੱਜੀ
Tuesday, May 05, 2020 - 02:04 PM (IST)
ਫਾਜ਼ਿਲਕਾ (ਸੇਤੀਆ) —ਫਾਜ਼ਿਲਕਾ 'ਚ ਕੋਰੋਨਾ ਵਾਇਰਸ ਦੇ 2 ਹੋਰ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 36 ਹੋ ਗਈ ਹੈ। ਇਥੇ ਦੱਸ ਦੇਈਏ ਕਿ ਸਭ ਤੋਂ ਪਹਿਲਾਂ 4 ਪਾਜ਼ੇਟਿਵ ਕੇਸ ਪਾਏ ਸਨ ਅਤੇ ਬੀਤੀ ਰਾਤ 30 ਹੋਰ ਕੋਰੋਨਾ ਦੇ ਮਾਮਲੇ ਪਾਏ ਗਏ ਜਦਕਿ ਅੱਜ ਦੋ ਹੋਰ ਪਾਜ਼ੇਟਿਵ ਕੇਸ ਸਾਹਮਣੇ ਆਉਣ ਨਾਲ ਗਿਣਤੀ 36 ਤੱਕ ਪਹੁੰਚ ਗਈ ਹੈ। ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਵੱਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਾਂਦੇੜ ਸਾਹਿਬ ਤੋਂ ਪਰਤੇ ਦੋ ਸ਼ਰਧਾਲੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।
ਇਹ ਵੀ ਪੜ੍ਹੋ: ਜਲੰਧਰ ਦੇ ਸਿਵਲ ਹਸਪਤਾਲ ਦਾ ਹਾਲ ਜਾਣੋ ਮਰੀਜ਼ਾਂ ਦੀ ਜ਼ੁਬਾਨੀ
ਉਨ੍ਹਾਂ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਘਬਰਾਹਟ 'ਚ ਨਾ ਆਉਣ ਅਤੇ ਕਰਫਿਊ ਦੀ ਸਖਤੀ ਨਾਲ ਪਾਲਣਾ ਜਾਰੀ ਰੱਖਣ ਤਾਂ ਹੀ ਅਸੀਂ ਇਸ ਬੀਮਾਰੀ ਨੂੰ ਅੱਗੇ ਫੈਲਣ ਤੋਂ ਰੋਕ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਪਾਜ਼ੇਟਿਵ ਕੇਸਾਂ ਨੂੰ ਆਈਸੋਲੇਸ਼ਨ ਵਿਖੇ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁਲ 1409 ਸੈਂਪਲ ਭੇਜੇ ਗਏ ਹਨ, ਜਿਨ੍ਹਾਂ 'ਚੋਂ 60 ਨਮੂਨੇ ਮਿਤੀ 5 ਮਈ ਨੂੰ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ 643 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋ ਚੁੱਕੀ ਹੈ ਅਤੇ ਕੁੱਲ 766 ਰਿਪੋਰਟਾਂ ਬਕਾਇਆ ਹਨ।
ਇਹ ਵੀ ਪੜ੍ਹੋ: ਜਲੰਧਰ 'ਚੋਂ ਨਵੇਂ 9 ਕੋਰੋਨਾ ਦੇ ਪਾਜ਼ੇਟਿਵ ਕੇਸ ਆਏ ਸਾਹਮਣੇ