ਕੋਰੋਨਾ ਦਾ ਕਹਿਰ ਲਗਾਤਾਰ ਜਾਰੀ, ਫਿਰੋਜ਼ਪੁਰ ''ਚ 5 ਨਵੇਂ ਮਾਮਲੇ ਆਏ ਸਾਹਮਣੇ

Saturday, Jul 04, 2020 - 03:48 PM (IST)

ਫਿਰੋਜ਼ਪੁਰ (ਸੰਨੀ ਚੋਪੜਾ)— ਕੋਰੋਨਾ ਲਾਗ ਦੀ ਬੀਮਾਰੀ ਦਿਨ-ਬ-ਦਿਨ ਪੰਜਾਬ 'ਚ ਵੱਧਦੀ ਜਾ ਰਹੀ ਹੈ। ਅੱਜ ਫਿਰੋਜ਼ਪੁਰ 'ਚ ਕੋਰੋਨਾ ਵਾਇਰਸ ਦੇ 5 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਫਿਰੋਜ਼ਪੁਰ 'ਚ ਕੁੱਲ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 105 ਤੱਕ ਪਹੁੰਚ ਚੁੱਕਾ ਹੈ। ਸਰਗਰਮ ਕੇਸ ਫਿਰੋਜ਼ਪੁਰ 'ਚ 41 ਅਤੇ ਤਿੰਨ ਮਰੀਜ਼ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ ਜਦਕਿ 61 ਮਰੀਜ਼ ਮਿਹਤਯਾਬ ਹੋਣ ਉਪਰੰਤ ਘਰਾਂ ਨੂੰ ਪਰਤ ਚੁੱਕੇ ਹਨ।

ਇਹ ਵੀ ਪੜ੍ਹੋ: ਐੱਸ.ਐੱਫ. ਜੇ. 'ਤੇ ਪੰਜਾਬ ਪੁਲਸ ਦੀ ਕਾਰਵਾਈ, ਕਪੂਰਥਲਾ ਤੋਂ ਗ੍ਰਿਫ਼ਤਾਰ ਕੀਤਾ ਪੰਨੂ ਦਾ ਸਾਥੀ

ਪੰਜਾਬ ਵਿਚ ਕੋਰੋਨਾ ਦੀ ਸਥਿਤੀ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 6 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 982, ਲੁਧਿਆਣਾ 'ਚ 971, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 778, ਸੰਗਰੂਰ 'ਚ 516 ਕੇਸ, ਪਟਿਆਲਾ 'ਚ 351, ਮੋਹਾਲੀ 'ਚ 281, ਗੁਰਦਾਸਪੁਰ 'ਚ 240 ਕੇਸ, ਪਠਾਨਕੋਟ 'ਚ 222, ਤਰਨਤਾਰਨ 211,  ਹੁਸ਼ਿਆਰਪੁਰ 'ਚ 188,  ਨਵਾਂਸ਼ਹਿਰ 'ਚ 150,  ਮੁਕਤਸਰ 133, ਫਤਿਹਗੜ੍ਹ ਸਾਹਿਬ 'ਚ 121, ਰੋਪੜ 'ਚ 113, ਮੋਗਾ 'ਚ 114, ਫਰੀਦਕੋਟ 111, ਕਪੂਰਥਲਾ 106, ਫਿਰੋਜ਼ਪੁਰ 'ਚ 102, ਫਾਜ਼ਿਲਕਾ 101, ਬਠਿੰਡਾ 'ਚ 100,  ਬਰਨਾਲਾ 'ਚ 64, ਮਾਨਸਾ 'ਚ 48 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 4313 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 1530 ਤੋਂ ਵੱਧ ਮਾਮਲੇ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 157 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ​​​​​​​: ਨਸ਼ੇ ਕਾਰਨ ਮਰੇ ਪੰਜਾਬੀ ਗਾਇਕ ਦੀ ਮੌਤ ਦੇ ਮਾਮਲੇ 'ਚ ਪੁਲਸ ਨੇ ਕੀਤੀ ਇਹ ਕਾਰਵਾਈ


shivani attri

Content Editor

Related News