'ਕੋਰੋਨਾ' ਦੇ ਵੱਧਦੇ ਮਾਮਲਿਆਂ ਨੂੰ ਵੇਖਦੇ ਹੋਏ ਜਲੰਧਰ ਦੇ ਡੀ. ਸੀ. ਦਾ ਸਖ਼ਤ ਐਕਸ਼ਨ

Monday, Jul 06, 2020 - 07:33 PM (IST)

ਜਲੰਧਰ (ਚੋਪੜਾ)— ਜ਼ਿਲ੍ਹੇ 'ਚ ਐਲਾਨ ਕੀਤੇ ਗਏ ਕੰਟੇਨਮੈਂਟ ਅਤੇ ਮਾਈਕ੍ਰੋ ਕੰਟੇਨਮੈਂਟ ਜ਼ੋਨਾਂ 'ਚ ਹੁਣ ਕਰਫਿਊ ਵਰਗੀ ਸਖ਼ਤੀ ਹੋਵੇਗੀ ਤਾਂ ਕਿ ਕੋਰੋਨਾ ਵਾਇਰਸ ਇਨਫੈਕਸ਼ਨ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਇਸ ਸਬੰਧੀ ਨਿਰਦੇਸ਼ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜ਼ਿਲਾ ਪ੍ਰਸ਼ਾਸਕੀ ਕੰਪਲੈਕਸ 'ਚ ਪੁਲਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੰਟੇਨਮੈਂਟ ਅਤੇ ਮਾਈਕ੍ਰੋ ਕੰਟੇਨਮੈਂਟ ਜ਼ੋਨਾਂ ਨਾਲ ਸਬੰਧਤ ਖੇਤਰਾਂ 'ਚ ਮੈਡੀਕਲ ਅਤੇ ਜ਼ਰੂਰੀ ਚੀਜ਼ਾਂ ਦੀ ਸਪਲਾਈ ਕਰਨ ਵਾਲੀਆਂ ਟੀਮਾਂ ਤੋਂ ਇਲਾਵਾ ਹੋਰ ਲੋਕਾਂ ਦੇ ਆਉਣ–ਜਾਣ 'ਤੇ ਪੂਰੀ ਰੋਕ ਹੋਵੇਗੀ।

ਇਹ ਵੀ ਪੜ੍ਹੋ: ਪੰਜਾਬ ''ਚ ਮਾਰੂ ਹੋਇਆ ''ਕੋਰੋਨਾ'', ਸੰਗਰੂਰ ''ਚ ਇਕ ਹੋਰ ਮਰੀਜ਼ ਦੀ ਗਈ ਜਾਨ

ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਮੈਡੀਕਲ ਲੋੜ ਸਮੇਂ ਹੀ ਬਾਹਰ ਆਉਣ ਦੀ ਆਗਿਆ ਦਿੱਤੀ ਜਾਵੇ। ਇਸ ਤੋਂ ਇਲਾਵਾ ਸਰਵੇ ਲਈ ਘਰ-ਘਰ ਜਾਣ ਵਾਲੇ ਸਿਹਤਮੰਦ ਵਰਕਰਾਂ ਵੱਲੋਂ ਸਖ਼ਤੀ ਨਾਲ ਮਾਪਦੰਡਾਂ ਨੂੰ ਅਪਣਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਖੇਤਰਾਂ 'ਚ ਕਿਸੇ ਵੀ ਆਵਾਜਾਈ ਅਤੇ ਸਰਗਰਮੀਆਂ ਨੂੰ ਨਾ ਹੋਣ ਦਿੱਤਾ ਜਾਵੇ।

ਇਹ ਵੀ ਪੜ੍ਹੋ: 60 ਸਾਲਾ ਬਜ਼ੁਰਗ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੁੜੀ ਨਾਲ ਕੀਤਾ ਜਬਰ-ਜ਼ਨਾਹ

ਘਨਸ਼ਾਮ ਥੋਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਲੋੜਵੰਦ ਲੋਕਾਂ ਦੇ ਘਰਾਂ ਤਕ ਰਾਸ਼ਨ ਅਤੇ ਜ਼ਰੂਰੀ ਵਸਤੂਆਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ, ਜਿਸ ਨਾਲ ਉਨ੍ਹਾਂ ਨੂੰ ਰਾਸ਼ਨ ਸਬੰਧੀ ਕੋਈ ਸਮੱਸਿਆ ਪੇਸ਼ ਨਾ ਆਏ। ਉਨ੍ਹਾਂ ਕਿਹਾ ਕਿ ਕੰਟੇਨਮੈਂਟ ਜ਼ੋਨ 'ਚ ਨਿਯਮਾਂ 'ਚ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਅਤੇ ਲਾਪਰਵਾਹੀ ਲਈ ਉਸ ਖੇਤਰ ਦੇ ਅਧਿਕਾਰੀ ਦੀ ਜਵਾਬਦੇਹੀ ਹੋਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਕ ਅਦ੍ਰਿਸ਼ ਦੁਸ਼ਮਣ ਖਿਲਾਫ ਜੰਗ ਲੜ ਰਿਹਾ ਹੈ ਅਤੇ ਅਧਿਕਾਰੀਆਂ ਵੱਲੋਂ ਪਹਿਲਾਂ ਹੀ ਬਹੁਤ ਸਖਤ ਡਿਊਟੀ ਨਿਭਾਈ ਜਾ ਰਹੀ ਹੈ। ਇਸ ਮੌਕੇ 'ਤੇ ਐਡੀਸ਼ਨਲ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਵਿਸ਼ੇਸ਼ ਸਾਰੰਗਲ, ਐੈੱਸ. ਡੀ. ਐੈੱਮ-1 ਡਾ. ਜੈ ਇੰਦਰ ਸਿੰਘ, ਡੀ. ਸੀ. ਪੀ. ਡੀ. ਸੁਧਰਵਿਜੀ, ਨਿਗਮ ਦੇ ਜੁਆਇੰਟ ਕਮਿਸ਼ਨਰ ਹਰਚਰਨ ਸਿੰਘ, ਸਹਾਇਕ ਸਿਵਲ ਸਰਜਨ ਡਾ. ਗੁਰਮੀਤ ਕੌਰ ਦੁੱਗਲ ਅਤੇ ਹੋਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਫਿਰੋਜ਼ਪੁਰ: ਭਾਰਤ-ਪਾਕਿ ਸਰਹੱਦ ਤੋਂ BSF ਵੱਲੋਂ 38 ਕਰੋੜ ਦੀ ਹੈਰੋਇਨ ਬਰਾਮਦ


shivani attri

Content Editor

Related News