ਕੋਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵਧਾਈ ਸਖ਼ਤੀ, ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

Thursday, Sep 02, 2021 - 05:57 PM (IST)

ਕੋਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਵਧਾਈ ਸਖ਼ਤੀ, ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਜਲੰਧਰ/ਚੰਡੀਗੜ੍ਹ— ਪੰਜਾਬ ’ਚ ਕੋਰੋਨਾ ਦੀ ਤੀਜੀ ਲਹਿਰ ਨੂੰ ਧਿਆਨ ’ਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸਖ਼ਤੀ ਵਧਾ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ 15 ਸਤੰਬਰ ਤੱਕ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ 15 ਸਤੰਬਰ ਤੱਕ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਇਹ ਐਲਾਨ ਕੀਤਾ ਹੈ ਕਿ ਜੇਕਰ ਕੋਈ ਬਾਹਰੋਂ ਮਤਲਬ ਹੋਰ ਸੂਬਿਆਂ ਵਿਚੋਂ ਪੰਜਾਬ ਅੰਦਰ ਸੜਕ ਰਾਹੀਂ ਜਾਂ ਫਿਰ ਹਵਾਈ ਸਫ਼ਰ ਕਰਕੇ ਦਾਖ਼ਲ ਹੁੰਦਾ ਹੈ ਤਾਂ ਉਸ ਕੋਲ ਪਿਛਲੇ 72 ਘੰਟਿਆਂ ਦੀ ਆਰ. ਟੀ. ਪੀ. ਸੀ. ਆਰ. ਦੀ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਹੈ ਅਤੇ ਦੋਵੇਂ ਟੀਕੇ ਲੱਗੇ ਹੋਣੇ ਚਾਹੀਦੇ ਹਨ। ਇਕੱਠੇ ਹੋਣ ’ਤੇ ਪਾਬੰਦੀ ਲਗਾਈ ਗਈ ਸੀ ਪਰ ਹੁਣ ਇਨਡੋਰ ’ਚ 150 ਲੋਕ ਅਤੇ ਖੁੱਲ੍ਹੇ ’ਚ ਕੀਤੇ ਗਏ ਪ੍ਰੋਗਰਾਮ ਦੌਰਾਨ 300 ਲੋਕ ਸ਼ਾਮਲ ਹੋ ਸਕਦੇ ਹਨ।  

ਇਹ ਵੀ ਪੜ੍ਹੋ: ਜਲੰਧਰ ਤੋਂ ਚੰਡੀਗੜ੍ਹ ਜਾਣ ਵਾਲੇ ਯਾਤਰੀਆਂ ਲਈ ਖ਼ੁਸ਼ਖ਼ਬਰੀ, ਹੁਣ ਰਾਤ ਨੂੰ ਇਸ ਟਾਈਮ ਵੀ ਮਿਲੇਗੀ ਬੱਸ ਸਰਵਿਸ

PunjabKesari

ਜਿੰਮ, ਸਿਨੇਮਾ, ਰੈਸਟੋਰੈਂਟ ’ਚ 50 ਫ਼ੀਸਦੀ ਸਮਰੱਥਾ ਦੇ ਨਾਲ ਖੁੱਲ੍ਹੇ ਰਹਿਣਗੇ। ਇਸ ਦੇ ਨਾਲ ਹੀ ਕਾਲਜ, ਕੋਚਿੰਗ ਸੈਂਟਰ ਅਤੇ ਉੱਚ ਸਿੱਖਿਆ ਸੰਸਥਾਵਾਂ ਸਿਰਫ਼ ਇਸ ਸ਼ਰਕ ’ਤੇ ਖੁੱਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ ਕਿ ਟੀਚਿੰਗ, ਨਾਨ-ਟੀਚਿੰਗ ਸਟਾਫ਼ ਨੂੰ ਟੀਕੇ ਦੀਆਂ ਦੋਵੇਂ ਖ਼ੁਰਾਕਾਂ ਲੱਗੀਆਂ ਹੋਣੀਆਂ ਚਾਹੀਦੀਆਂ ਹਨ। ਇਹੀ ਨਿਯਮ ਸਕੂਲਾਂ ’ਤੇ ਵੀ ਲਾਗੂ ਕੀਤੇ ਗਏ ਹਨ। 

ਇਹ ਵੀ ਪੜ੍ਹੋ: ਗੜ੍ਹਸ਼ੰਕਰ 'ਚ ਖ਼ੌਫ਼ਨਾਕ ਵਾਰਦਾਤ, ਦਿਨ-ਦਿਹਾੜੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

PunjabKesari

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

shivani attri

Content Editor

Related News