ਗੁਰਦਾਸਪੁਰ 'ਚ 'ਕੋਰੋਨਾ' ਨੇ ਮਚਾਈ ਤੜਥੱਲੀ, ਇਕੋ ਦਿਨ 'ਚ ਮਿਲੇ 12 ਨਵੇਂ ਕੇਸ

05/10/2020 6:48:06 PM

ਗੁਰਦਾਸਪੁਰ (ਵਿਨੋਦ)— ਪੰਜਾਬ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਗੁਰਦਾਸਪੁਰ 'ਚੋਂ ਕੁੱਲ ਇਕੱਠੇ 12 ਕੇਸ ਪਾਜ਼ੇਟਿਵ ਪਾਏ ਗਏ ਹਨ। ਇਸ ਦੇ ਨਾਲ ਹੀ ਹੁਣ ਗੁਰਦਾਸਪੁਰ 'ਚ ਪਾਜ਼ੇਟਿਵ ਕੇਸਾਂ ਦੀ ਗਿਣਤੀ 134 ਤੱਕ ਹੋ ਚੁੱਕੀ ਹੈ।

ਇਥੇ ਦੱਸ ਦੇਈਏ ਕਿ ਅੱਜ ਸਵੇਰੇ ਪਹਿਲਾਂ ਇਕੱਠੇ ਗੁਰਦਾਸਪੁਰ 'ਚ 6 ਕੇਸ ਅਤੇ ਫਿਰ ਇਕ ਕੇਸ ਸਾਹਮਣੇ ਆਉਣ ਤੋਂ ਬਾਅਦ ਸ਼ਾਮ ਨੂੰ ਇਕੱਠੇ 5 ਹੋਰ ਨਵੇਂ ਕੇਸਾਂ ਦੀ ਪੁਸ਼ਟੀ ਕੀਤੀ ਗਈ। ਇਨ੍ਹਾਂ 12 ਕੇਸਾਂ ਦੀ ਪੁਸ਼ਟੀ ਸਿਵਲ ਸਰਜਨ ਡਾ. ਕਿਸ਼ਨ ਚੰਦ ਵੱਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਗੁਰਦਾਸਪੁਰ 'ਚੋਂ 1788 ਲੋਕਾਂ ਦੇ ਸੈਂਪਲ ਕੋਰੋਨਾ ਜਾਂਚ ਲਈ ਲਏ ਗਏ ਸਨ, ਜਿਨ੍ਹਾਂ 'ਚੋਂ 1559 ਦੀ ਰਿਪਰੋਟ ਨੈਗੇਟਿਵ ਪਾਈ ਗਈ ਹੈ ਅਤੇ 134 ਕੇਸ ਪਾਜ਼ੇਟਿਵ ਪਾਏ ਗਏ ਹਨ। ਇਸ ਦੇ ਇਲਾਵਾ 95 ਲੋਕਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ 'ਕੋਰੋਨਾ' ਕਾਰਨ ਚੌਥੀ ਮੌਤ, ਮਰਨ ਤੋਂ ਬਾਅਦ ਵਿਅਕਤੀ ਦੀ ਰਿਪੋਰਟ ਆਈ ਪਾਜ਼ੇਟਿਵ

ਗੁਰਦਾਸਪੁਰ 'ਚ ਵੀ ਹੁਣ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਗ੍ਰਾਫ ਘੱਟਣ ਦੀ ਬਜਾਏ ਵੱਧਦਾ ਜਾ ਰਿਹਾ ਹੈ। ਇਕੱਠੇ 12 ਕੇਸ ਮਿਲਣ ਦੇ ਨਾਲ ਜਿੱਥੇ ਸਿਹਤ ਵਿਭਾਗ 'ਚ ਹੜਕੰਪ ਮਚ ਗਿਆ ਹੈ, ਉਥੇ ਹੀ ਲੋਕਾਂ 'ਚ ਵੀ ਭਾਰੀ ਦਹਿਸ਼ਤ ਪਾਈ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਉਕਤ ਕੋਰੋਨਾ ਪੀੜਤਾਂ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਥੇ ਦੱਸ ਦੇਈਏ ਕਿ ਹੁਣ ਤੱਕ ਦੇ ਮਿਲੇ ਪਾਜ਼ੇਟਿਵ ਕੇਸਾਂ 'ਚ ਜ਼ਿਆਦਾਤਰ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਆਏ ਸ਼ਰਧਾਲੂ ਸ਼ਾਮਲ ਹਨ।

ਇਹ ਵੀ ਪੜ੍ਹੋ: ਸ੍ਰੀ ਬੇਰੀ ਸਾਹਿਬ 'ਚੋਂ ਖੂਨ ਨਿਕਲਣ ਦੀ ਵਾਇਰਲ ਹੋਈ ਵੀਡੀਓ ਦਾ ਜਾਣੋ ਕੀ ਹੈ ਸੱਚ 

ਪੰਜਾਬ 'ਚ 'ਕੋਰੋਨਾ' ਪਾਜ਼ੇਟਿਵ ਕੇਸਾਂ ਦਾ ਅੰਕੜਾ 1842 ਤੱਕ ਪੁੱਜਾ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 1842 ਤੱਕ ਪਹੁੰਚ ਗਈ ਹੈ। ਇਨ੍ਹਾਂ 'ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 296, ਲੁਧਿਆਣਾ 128, ਜਲੰਧਰ 173, ਮੋਹਾਲੀ 'ਚ 97, ਪਟਿਆਲਾ 'ਚ 101, ਹੁਸ਼ਿਆਰਪੁਰ 'ਚ 91, ਤਰਨਾਰਨ 161, ਪਠਾਨਕੋਟ 'ਚ 29, ਮਾਨਸਾ 'ਚ 33, ਕਪੂਰਥਲਾ 27, ਫਰੀਦਕੋਟ 45, ਸੰਗਰੂਰ 'ਚ 97, ਨਵਾਂਸ਼ਹਿਰ 'ਚ 104, ਰੂਪਨਗਰ 24, ਫਿਰੋਜ਼ਪੁਰ 'ਚ 44, ਬਠਿੰਡਾ 41, ਗੁਰਦਾਸਪੁਰ 134, ਫਤਿਹਗੜ੍ਹ ਸਾਹਿਬ 'ਚ 36, ਬਰਨਾਲਾ 21, ਫਾਜ਼ਿਲਕਾ 39 ਮੋਗਾ 55, ਮੁਕਤਸਰ ਸਾਹਿਬ 66 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਕਾਰਨ ਹੁਣ ਤੱਕ ਪੰਜਾਬ 'ਚੋਂ 31 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ​​​​​​​: ਕਪੂਰਥਲਾ 'ਚ ਡਾਕਟਰ ਤੇ ਦੋ ਪੁਲਸ ਮੁਲਾਜ਼ਮਾਂ ਦੀ 'ਕੋਰੋਨਾ' ਰਿਪੋਰਟ ਆਈ ਪਾਜ਼ੇਟਿਵ


shivani attri

Content Editor

Related News