ਗੁਰਦਾਸਪੁਰ ''ਚ 6 ਹੋਰ ਕੋਰੋਨਾ ਦੇ ਪਾਜ਼ੇਟਿਵ ਕੇਸ ਆਏ ਸਾਹਮਣੇ

Sunday, May 10, 2020 - 01:01 PM (IST)

ਗੁਰਦਾਸਪੁਰ ''ਚ 6 ਹੋਰ ਕੋਰੋਨਾ ਦੇ ਪਾਜ਼ੇਟਿਵ ਕੇਸ ਆਏ ਸਾਹਮਣੇ

ਗੁਰਦਸਾਪੁਰ (ਵਿਨੋਦ)— ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਫਿਰ ਤੋਂ ਗੁਰਦਸਾਪੁਰ ਜ਼ਿਲੇ 'ਚੋਂ 6 ਨਵੇਂ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਹੁਣ ਜ਼ਿਲਾ ਗੁਰਦਾਸਪੁਰ 'ਚ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ 122 ਤੋਂ ਵੱਧ ਕੇ 128 ਤੱਕ ਪਹੁੰਚ ਗਈ ਹੈ। ਹੁਣ ਤੱਕ ਸਾਹਮਣੇ ਆਏ ਪਾਜ਼ੇਟਿਵ ਕੇਸਾਂ 'ਚ 118 ਸ਼ਰਧਾਲੂ ਦੱਸੇ ਜਾ ਰਹੇ ਹਨ ਜਦਕਿ 10 ਹੋਰ ਕੇਸ ਹਨ।

ਪੰਜਾਬ 'ਚ ਲਗਾਤਾਰ ਵੱਧ ਰਹੀ ਕੋਰੋਨਾ ਪੀੜਤਾਂ ਦੀ ਗਿਣਤੀ ਕਾਰਨ ਲੋਕਾਂ ਵਿਚਾਲੇ ਵੀ ਖੌਫ ਵੱਧਦਾ ਜਾ ਰਿਹਾ ਹੈ ਪਰ ਦੂਜੇ ਪਾਸੇ ਪ੍ਰਸ਼ਾਸਨ ਵੱਲੋਂ ਕਰਫਿਊ 'ਚ ਦਿੱਤੀ ਗਈ ਢਿੱਲ ਕਾਰਨ ਬਜ਼ਾਰਾਂ 'ਚ ਲੋਕਾਂ ਦੀ ਚਹਿਲ ਪਹਿਲ ਸ਼ੁਰੂ ਹੋ ਗਈ ਹੈ। ਉਥੇ ਹੀ ਸਿਹਤ ਵਿਭਾਗ ਵੱਲੋਂ ਅੱਜ ਦੇ ਮਿਲੇ ਕੋਰੋਨਾ ਪੀੜਤਾਂ ਦੇ ਸੰਪਰਕ 'ਚ ਆਉਣ ਵਾਲੇ ਲੋਕਾਂ ਦੀ ਜਾਂਚ-ਪੜ੍ਹਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਕਤ ਮਰੀਜ਼ਾਂ ਨੂੰ ਆਈਸੋਲੇਸ਼ਨ ਵਾਰਡ ਦਾਖਲ ਕਰਵਾ ਦਿੱਤਾ ਗਿਆ ਹੈ।


author

shivani attri

Content Editor

Related News