ਹੁਸ਼ਿਆਰਪੁਰ ''ਚ ਮਿਲਿਆ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼
Sunday, Apr 05, 2020 - 04:38 PM (IST)
ਹੁਸ਼ਿਆਰਪੁਰ (ਘੁੰਮਣ)— ਸ਼ਹਿਰ ਦੇ ਨੇੜਲੇ ਪਿੰਡ ਹਰਦੋਖਾਨਪੁਰ 'ਚ ਕੋਰੋਨਾ ਵਾਇਰਸ ਦਾ ਇਕ ਸ਼ੱਕੀ ਮਰੀਜ਼ ਮਿਲਣ ਨਾਲ ਜਿੱਥੇ ਪਿੰਡ 'ਚ ਭਾਰੀ ਸਹਿਮ ਫੈਲ ਗਿਆ, ਉਥੇ ਹੀ ਆਸ-ਪਾਸ ਦੇ ਲੋਕ ਵੀ ਡਰੇ ਹੋਏ ਨਜ਼ਰ ਆ ਰਹੇ ਹਨ। ਪਤਾ ਲੱਗਾ ਹੈ ਕਿ 40 ਸਾਲ ਦਾ ਮਲਕੀਤ ਸਿੰਘ ਵਾਸੀ ਹਰਦੋਖਾਨਪੁਰ ਜੋ ਕਿ ਟੈਕਸੀ ਚਲਾਉਂਦਾ ਹੈ, ਪਿਛਲੇ ਦਿਨੀਂ ਆਸਟਰੇਲੀਆ ਦੇ ਇਕ ਐੱਨ. ਆਰ. ਆਈ. ਨੂੰ ਏਅਰਪੋਰਟ 'ਤੇ ਛੱਡ ਕੇ ਆਇਆ ਸੀ। ਉਸ ਦੀ ਸਿਹਤ ਅਚਾਨਕ ਖਰਾਬ ਹੋ ਗਈ ਅਤੇ ਉਸ 'ਚ ਵੀ ਕੋਰੋਨਾ ਵਾਇਰਸ ਦੇ ਲੱਛਣ ਪਾਏ ਜਾਣ 'ਤੇ ਉਸ ਨੂੰ ਫੌਰੀ ਤੌਰ 'ਤੇ ਸਿਵਲ ਹਸਪਤਾਲ ਲਿਆ ਕੇ ਸਪੈਸ਼ਲ ਆਈਸੋਲੇਸ਼ਨ ਵਾਰਡ 'ਚ ਅੰਡਰ-ਆਬਜ਼ਰਵੇਸ਼ਨ ਰੱਖਿਆ ਗਿਆ ਹੈ। ਮਲਕੀਤ ਦੇ ਸੈਂਪਲ ਲੈ ਕੇ ਮੈਡੀਕਲ ਕਾਲਜ ਅੰਮ੍ਰਿਤਸਰ ਭੇਜੇ ਗਏ ਹਨ, ਜਿਸ ਦੀ ਰਿਪੋਰਟ ਆਉਣ 'ਤੇ ਹੀ ਕੁਝ ਸਪੱਸ਼ਟ ਹੋ ਸਕੇਗਾ। ਸਿਹਤ ਵਿਭਾਗ ਵੱਲੋਂ ਮਲਕੀਤ ਦੇ 5 ਪਰਿਵਾਰਕ ਮੈਂਬਰਾਂ ਨੂੰ ਵੀ ਉਨ੍ਹਾਂ ਦੇ ਘਰ 'ਚ ਹੀ 30 ਅਪ੍ਰੈਲ ਤੱਕ ਆਈਸੋਲੇਟ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਅਮਰੀਕਾ 'ਚ ਕੋਰੋਨਾ ਨਾਲ ਪੰਜਾਬੀਆਂ ਦੀਆਂ ਹੋ ਰਹੀਆਂ ਮੌਤਾਂ ਕਾਰਨ ਪਰਿਵਾਰ ਚਿੰਤਤ
ਇਸੇ ਤਰ੍ਹਾਂ ਕੋਰੋਨਾ ਵਾਇਰਸ ਸਬੰਧੀ ਜ਼ਿਲੇ 'ਚ ਹੁਣ ਤੱਕ 222 ਸੈਂਪਲ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਦੇ ਲਏ ਗਏ ਹਨ, ਜਿਨ੍ਹਾਂ 'ਚੋਂ 187 ਸੈਂਪਲਾਂ ਦੀ ਰਿਪੋਰਟ ਮਿਲੀ ਚੁੱਕੀ ਹੈ ਅਤੇ 29 ਦੀ ਰਿਪੋਰਟ ਆਉਣੀ ਬਾਕੀ ਹੈ। 187 ਨੈਗੇਟਿਵ ਪਾਏ ਗਏ ਹਨ ਅਤੇ 7 ਰਿਪੋਰਟ ਪਾਜ਼ੀਟਿਵ ਆ ਚੁੱਕੀ ਹੈ। ਪਾਜ਼ੀਟਿਵ ਪਾਏ ਕੇਸਾਂ 'ਚੋਂ ਇਨ੍ਹਾਂ 'ਚੋਂ ਇਕ ਦੀ ਮੌਤ ਹੋ ਚੁੱਕੀ ਹੈ।
ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ 12 ਮਰੀਜ਼ ਦਾਖਲ ਹਨ। ਜ਼ਿਲੇ ਦੇ ਹ ਪਿੰਡ 'ਚ ਸਿਹਤ ਵਿਭਾਗ ਦੀਆਂ ਟੀਮਾਂ ਦਿਨ-ਰਾਤ ਸਥਿਤੀ 'ਤੇ ਨਜ਼ਰ ਰੱਖ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਿੰਡ ਪੈਂਸਰਾ ਦੇ ਵਿਅਕਤੀਆਂ ਦੇ ਜੋ 40 ਸੈਂਪਲ ਲਏ ਸਨ, ਉਨ੍ਹਾਂ 'ਚੋਂ 24 ਨੈਗੇਟਿਵ ਆਏ ਹਨ ਅਤੇ ਪਾਜ਼ੀਟਿਵ ਮਰੀਜ਼ ਹਰਜਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਕਾਫੀ ਹਦ ਤੱਕ ਨੈਗੇਟਿਵ ਪਾਏ ਹਨ। ਸਿਵਲ ਸਰਜਨ ਨੇ ਇਹ ਵੀ ਦੱਸਿਆ ਕਿ ਖਾਨਪੁਰ ਦਾ ਮਰੀਜ਼ ਮਲਕੀਤ ਸਿੰਘ, ਜਿਸ 'ਚ ਕੁਝ ਲੱਛਣ ਪਾਏ ਗਏ ਸਨ, ਬੀਤੇ ਦਿਨੀਂ ਉਸ ਦਾ ਸੈਂਪਲ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਮਿਲਿਆ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼, ਸਿਹਤ ਵਿਭਾਗ ਚੌਕਸ
ਇਹ ਵੀ ਪੜ੍ਹੋ: ਦੇਸ਼ 'ਚ ਤਬਲੀਗੀ ਜਮਾਤ ਨੂੰ ਲੈ ਕੇ ਹਾਹਾਕਾਰ! ਬਠਿੰਡਾ ਪੁੱਜੇ 40 ਲੋਕਾਂ ਦੀ ਹੋਈ ਪਛਾਣ
ਕਿਵੇਂ ਲੜਾਂਗੇ ਕੋਰੋਨਾ ਨਾਲ ਜੰਗ : ਸਰਕਾਰੀ ਹਸਪਤਾਲ ਕੋਲ ਇਕ ਵੀ ਵੈਂਟੀਲੇਟਰ ਨਹੀਂ
ਮਹਾਂਮਾਰੀ ਬਣੇ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਦੇਸ਼ 'ਚ ਜਿੱਥੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 3 ਹਜ਼ਾਰ ਤੋਂ ਵੀ ਪਾਰ ਹੋ ਚੁੱਕੀ ਹੈ, ਉਥੇ ਹੀ ਪੰਜਾਬ ਵੀ ਇਸ ਤੋਂ ਪਿੱਛੇ ਨਹੀਂ ਹੈ। ਪੰਜਾਬ ਵਿਚ ਹੁਣ ਤੱਕ 68 ਮਰੀਜ਼ਾਂ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ। ਹੁਸ਼ਿਆਰਪੁਰ 'ਚ ਹੁਣ ਤੱਕ ਕੋਰੋਨਾ ਦੇ 7 ਪਾਜ਼ੇਟਿਵ ਮਰੀਜ਼ ਪਾਏ ਗਏ ਹਨ, ਜਿਨ੍ਹਾਂ 'ਚੋਂ 1 ਦੀ ਮੌਤ ਵੀ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਕਰਫਿਊ ਦੌਰਾਨ ਔਰਤ ਦਾ ਬੇਰਹਿਮੀ ਨਾਲ ਕਤਲ, ਜਬਰ-ਜ਼ਨਾਹ ਹੋਣ ਦਾ ਖਦਸ਼ਾ
ਇਹ ਵੀ ਪੜ੍ਹੋ: ਭਾਈ ਨਿਰਮਲ ਸਿੰਘ ਦੀ ਆਖਰੀ ਫੋਨ ਕਾਲ ਆਈ ਸਾਹਮਣੇ, ਰਿਕਾਰਡਿੰਗ ਹੋਈ ਵਾਇਰਲ (ਵੀਡੀਓ)
ਅਜਿਹੇ ਹਾਲਾਤ ਵਿਚ ਜਿਸ ਰਫਤਾਰ ਨਾਲ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ, ਉਸ ਅਨੁਸਾਰ ਐਮਰਜੈਂਸੀ 'ਚ ਅਜਿਹੇ ਮਰੀਜ਼ਾਂ ਦੇ ਇਲਾਜ ਲਈ ਸ਼ਹਿਰ ਵਿਚ ਵੈਂਟੀਲੇਟਰਾਂ ਦੀ ਗਿਣਤੀ ਕਾਫੀ ਨਹੀਂ ਹੈ। ਦਿਲਚਸਪ ਗੱਲ ਹੈ ਕਿ ਜ਼ਿਲਾ ਹੈੱਡਕੁਆਰਟਰ 'ਤੇ ਸਥਿਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਜਿੱਥੇ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਅੰਡਰ-ਆਬਜ਼ਰਵੇਸ਼ਨ ਰੱਖਿਆ ਗਿਆ ਹੈ, 'ਚ ਇਕ ਵੀ ਵੈਂਟੀਲੇਟਰ ਨਹੀਂ ਹੈ, ਜਦਕਿ ਦੂਜੇ ਪਾਸੇ ਸ਼ਹਿਰ ਦੇ ਵੱਖਰੇ-ਵੱਖਰੇ ਪ੍ਰਾਈਵੇਟ ਹਸਪਤਾਲਾਂ ਵਿਚ 27 ਵੈਂਟੀਲੇਟਰ ਉਪਲਬਧ ਹਨ, ਜਿਨ੍ਹਾਂ ਵਿਚੋਂ 15 ਵੈਂਟੀਲੇਟਰ ਸਿਹਤ ਵਿਭਾਗ ਲਈ ਰਿਜ਼ਰਵ ਰੱਖੇ ਗਏ ਹਨ।
ਇਹ ਵੀ ਪੜ੍ਹੋ: ਕੋਰੋਨਾ ਦਾ ਕਹਿਰ : ਨਵਾਂਸ਼ਹਿਰ ਤੋਂ ਬਾਅਦ ਹੁਣ ਅੰਮ੍ਰਿਤਸਰ ਬਣ ਰਹੀ ਪਾਜ਼ੇਟਿਵ ਮਰੀਜ਼ਾਂ ਦੀ ਚੇਨ
ਇਹ ਵੀ ਪੜ੍ਹੋ: ਤਬਲੀਗੀ ਜਮਾਤ 'ਚ ਸ਼ਾਮਲ ਹੋਏ ਹੁਸ਼ਿਆਰਪੁਰ ਦੇ ਨੌਜਵਾਨ ਨੂੰ ਆਈਸੋਲੇਸ਼ਨ ਵਾਰਡ 'ਚ ਭੇਜਿਆ
ਕਿਸ ਹਸਪਤਾਲ ਕੋਲ ਕਿੰਨੇ ਵੈਂਟੀਲੇਟਰ :
ਸ਼ਿਵਮ ਹਸਪਤਾਲ 'ਚ 7
ਆਈ. ਵੀ. ਵਾਈ. ਹਸਪਤਾਲ 'ਚ 7
ਮਾਡਰਨ ਹਸਪਤਾਲ 'ਚ 5
ਨਾਰਦ ਹਸਪਤਾਲ 'ਚ 4
ਅਮਨ ਹਸਪਤਾਲ 'ਚ 4
ਇਹ ਵੀ ਪੜ੍ਹੋ: ਜਲੰਧਰ: ਮਾਨਸਿਕ ਤੌਰ 'ਤੇ ਪਰੇਸ਼ਾਨ ਮੁੰਡੇ ਨੇ ਕੈਪਟਨ ਨੂੰ ਕੀਤਾ ਟਵੀਟ, ਦੋ ਘੰਟਿਆਂ 'ਚ ਮਿਲੀ ਮਦਦ
ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਐਲਾਨ, ਪੁਲਸ ਜਵਾਨਾਂ ਤੇ ਸਫਾਈ ਸੇਵਕਾਂ ਦਾ ਹੋਵੇਗਾ 50-50 ਲੱਖ ਦਾ ਬੀਮਾ