ਹੁਸ਼ਿਆਰਪੁਰ ਵਾਸੀਆਂ ਲਈ ਚੰਗੀ ਖਬਰ, ਪਿਛਲੇ 9 ਦਿਨਾਂ ਤੋਂ ਜ਼ਿਲੇ ''ਚ ਕੋਰੋਨਾ ਦਾ ਕੋਈ ਪਾਜ਼ੀਟਿਵ ਕੇਸ ਨਹੀਂ

04/11/2020 4:11:46 PM

ਹੁਸ਼ਿਆਰਪੁਰ (ਘੁੰਮਣ)— ਜ਼ਿਲਾ ਨਿਵਾਸੀਆਂ ਲਈ ਇਕ ਵਾਰ ਫਿਰ ਚੰਗੀ ਖਬਰ ਹੈ। ਪਿਛਲੇ 9 ਦਿਨਾਂ ਤੋਂ ਜ਼ਿਲੇ 'ਚ ਕੋਰੋਨਾ ਵਾਇਰਸ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ ਆਇਆ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਕੋਵਿਡ-19 ਦੀ ਰੋਕਥਾਮ ਲਈ ਸਿਹਤ ਵਿਭਾਗ ਦੁਆਰਾ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ 'ਚ ਜੋ ਮਰੀਜ਼ ਅੰਮ੍ਰਿਤਸਰ ਰੈਫਰ ਕੀਤਾ ਗਿਆ ਸੀ, ਉਸ ਦੀ ਹਾਲਤ ਸਥਿਰ ਚੱਲ ਰਹੀ ਹੈ। ਜ਼ਿਲੇ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 279 ਸੈਂਪਲ ਲਏ ਗਏ ਜਿਨ੍ਹਾਂ 'ਚੋਂ 237 ਦੀ ਰਿਪੋਰਟ ਨੈਗੇਟਿਵ ਆਈ ਹੈ। 36 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ ਜਦੋਂਕਿ ਪਹਿਲਾਂ 7 ਪਾਜ਼ੀਟਿਵ ਆਏ ਮਰੀਜ਼ਾਂ 'ਚੋਂ 1 ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਨਾ ਕਰਫਿਊ ਤੇ ਨਾ ਕੀਤਾ ਪੁਲਸ ਦਾ ਲਿਹਾਜ਼, ਸ਼ਰੇਆਮ ਚਾੜ੍ਹ 'ਤਾ ਔਰਤ ਦਾ ਕੁਟਾਪਾ (ਵੀਡੀਓ)

ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਅੱਜ 28 ਨਵੇਂ ਤੇ 7 ਦਾਖਲ ਮਰੀਜ਼ਾਂ ਦੇ ਰਿਪੀਟ ਟੈਸਟ ਸੈਂਪਲ ਲਈ ਗਏ ਜਿਨ੍ਹਾਂ ਨੂੰ ਲੈਬਾਰਟਰੀ ਭੇਜਿਆ ਹੈ। ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ 14 ਮਰੀਜ਼ ਅੰਡਰ ਆਬਜ਼ਰਵੇਸ਼ਨ ਚੱਲ ਰਹੇ ਹਨ। ਉਨ੍ਹਾਂ ਨੇ ਜ਼ਿਲਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਰਫਿਊ ਦੀ ਪਾਲਣਾ ਕਰਦੇ ਹੋਏ ਘਰਾਂ ਵਿਚ ਹੀ ਰਹਿਣ ਅਤੇ ਸਮਾਜਕ ਦੂਰੀ ਬਣਾਏ ਰੱਖਣ ਨੂੰ ਹੀ ਤਰਜੀਹ ਦੇਣ ਤਾਂ ਕਿ ਕੋਰੋਨਾ ਵਾਇਰਸ ਦੀ ਚੇਨ ਨੂੰ ਤੋੜਿਆ ਜਾ ਸਕੇ।

ਇਹ ਵੀ ਪੜ੍ਹੋ​​​​​​​: ਜਲੰਧਰ 'ਚ ਕੋਰੋਨਾ ਨਾਲ ਮਰੇ ਮ੍ਰਿਤਕ ਦੇ 3 ਪਰਿਵਾਰਕ ਮੈਂਬਰਾਂ ਦੀ ਰਿਪੋਰਟ ਵੀ ਆਈ ਪਾਜ਼ੀਟਿਵ

ਪੰਜਾਬ 'ਚ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਅੰਕੜਾ 157 ਤੱਕ ਪਹੁੰਚਿਆ
ਪੰਜਾਬ 'ਚ ਹੁਣ ਤੱਕ 157 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 12 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੋਹਾਲੀ 'ਚ ਸਭ ਤੋਂ ਵੱਧ ਕੋਰੋਨਾ ਦੇ 50 ਕੇਸ ਹਨ। ਨਵਾਂਸ਼ਹਿਰ 'ਚ ਕੋਰੋਨਾ ਦੇ 19 ਕੇਸ, ਹੁਸ਼ਿਆਰਪੁਰ ਦੇ 07 ਕੇਸ, ਜਲੰਧਰ ਅਤੇ 15, ਮਾਨਸਾ ਅਤੇ ਅੰਮ੍ਰਿਤਸਰ 'ਚ 11-11 ਕੇਸ, ਲੁਧਿਆਣਾ 'ਚ 1੦ ਕੇਸ, ਕਪੂਰਥਲਾ ਅਤੇ ਸ੍ਰੀ ਮੁਕਤਸਰ ਸਾਹਿਬ 'ਚ 1-1 ਕੇਸ ਪਾਜ਼ੀਟਿਵ ਪਾਇਆ ਗਿਆ ਹੈ। ਰੋਪੜ 'ਚ ਕੋਰੋਨਾ ਦੇ 3 ਕੇਸ, ਪਠਾਨਕੋਟ 'ਚ 15, ਫਰੀਦਕੋਟ, ਪਟਿਆਲਾ, ਬਰਨਾਲਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ 'ਚ 2-2 ਕੇਸ ਅਤੇ ਮੋਗਾ 4 ਕੇਸ ਪਾਜ਼ੀਟਿਵ ਸਾਹਮਣੇ ਆ ਚੁੱਕੇ ਹਨ।

ਇਹ ਵੀ ਪੜ੍ਹੋ​​​​​​​: ਬਲਦੇਵ ਸਿੰਘ ਦੇ ਸੰਪਰਕ ''ਚ ਰਹੇ ਇਨ੍ਹਾਂ ਲੋਕਾਂ ਨੇ ਦਿੱਤੀ ''ਕੋਰੋਨਾ'' ਨੂੰ ਮਾਤ, ਇੰਝ ਕੀਤਾ ਘਰਾਂ ਨੂੰ ਰਵਾਨਾ

shivani attri

This news is Content Editor shivani attri