ਕੈਪਟਨ ਨੇ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂਆਂ ਨੂੰ ਵੀਡੀਓ ਕਾਲ ਕਰਕੇ ਪੁੱਛਿਆ ਹਾਲਚਾਲ

Sunday, May 03, 2020 - 04:37 PM (IST)

ਕੈਪਟਨ ਨੇ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂਆਂ ਨੂੰ ਵੀਡੀਓ ਕਾਲ ਕਰਕੇ ਪੁੱਛਿਆ ਹਾਲਚਾਲ

ਹੁਸ਼ਿਆਰਪੁਰ (ਘੁੰਮਣ)— ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਕੋਵਿਡ ਕੇਅਰ ਸੈਂਟਰ ਰਿਆਤ ਬਾਹਰਾ 'ਚ ਇਕਾਂਤਵਾਸ ਹੋਏ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂਆਂ ਨਾਲ ਮੋਬਾਇਲ 'ਤੇ ਫੋਨ ਵੀਡੀਓ ਕਾਲ ਕਰਕੇ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਗੱਲਬਾਤ ਦੌਰਾਨ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਕਾਫੀ ਗੰਭੀਰਤਾ ਦਿਖਾਈ ਜਾ ਰਹੀ ਹੈ ਅਤੇ ਉਨ੍ਹਾਂ ਦੇ ਇਕਾਂਤਵਾਸ ਦੌਰਾਨ ਹਰ ਜ਼ਰੂਰੀ ਸੁਵਿਧਾ ਸਮੇਂ ਸਿਰ ਮੁਹੱਈਆ ਕਰਵਾਈ ਜਾ ਰਹੀ ਹੈ।

ਇਹ ਵੀ ਪੜ੍ਹੋ: ਵੱਡੀ ਖਬਰ: ਫਗਵਾੜਾ 'ਚ ਕੋਰੋਨਾ ਦੇ ਕਾਰਨ ਬਜ਼ੁਰਗ ਦੀ ਮੌਤ, ਪੰਜਾਬ 'ਚ ਮੌਤਾਂ ਦਾ ਅੰਕੜਾ 22 ਤੱਕ ਪੁੱਜਾ

ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਇਥੇ ਮਿਲਣ ਵਾਲੀਆਂ ਸੁਵਿਧਾਵਾਂ, ਪ੍ਰਬੰਧਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਹਾਲ-ਚਾਲ ਬਾਰੇ ਜਾਣਕਾਰੀ ਹਾਸਲ ਕੀਤੀ। ਜਿਸ 'ਤੇ ਸ਼ਰਧਾਲੂਆਂ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਉਨ੍ਹਾਂ ਦੀ ਪੂਰੀ ਦੇਖਭਾਲ ਕਰ ਰਿਹਾ ਹੈ ਅਤੇ ਬੱਚਿਆਂ ਵਾਂਗ ਉਨ੍ਹਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਵੀ ਰਿਆਤ ਬਾਹਰਾ ਜਾ ਕੇ ਸ਼ਰਧਾਲੂਆਂ ਨਾਲ ਗੱਲਬਾਤ ਕੀਤੀ ਅਤੇ ਦੱਸਿਆ ਕਿ ਉਨ੍ਹਾਂ ਦੀ ਸਿਹਤ ਦੇ ਮੱਦੇਨਜ਼ਰ ਹੀ ਉਨ੍ਹਾਂ ਨੂੰ ਇਕਾਂਤਵਾਸ 'ਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਸ਼ਰਧਾਲੂਆਂ ਦੀ ਦੇਖਭਾਲ ਜ਼ਿਲਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਅਤੇ ਇਸ 'ਚ ਕੋਈ ਕਮੀ ਨਹੀਂ ਛੱਡੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ 'ਚ 'ਕੋਰੋਨਾ' ਦਾ ਕਹਿਰ ਜਾਰੀ, ਤਰਨਤਾਰਨ 'ਚ ਇਕੱਠੇ 26 ਕੇਸ ਆਏ ਸਾਹਮਣੇ

ਅਪਨੀਤ ਰਿਆਤ ਨੇ ਕਿਹਾ ਕਿ ਸਾਰੇ ਸ਼ਰਧਾਲੂ ਉਪਲੱਬਧ ਕਰਵਾਏ ਗਏ ਮਾਸਕ ਅਤੇ ਸੈਨੀਟਾਈਜ਼ਰ ਦਾ ਇਸਤੇਮਾਲ ਲਗਾਤਾਰ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਉਂਝ ਤਾਂ ਉਨ੍ਹਾਂ ਨੂੰ ਹਰ ਜ਼ਰੂਰੀ ਸੁਵਿਧਾ ਮੁਹੱਈਆ ਕਰਵਾਈ ਗਈ ਹੈ, ਫਿਰ ਵੀ ਹੋਰ ਕੋਈ ਚੀਜ਼ ਦੀ ਜ਼ਰੂਰਤ ਹੋਵੇ, ਤਾਂ ਉਸ ਨੂੰ ਵੀ ਉਪਲੱਬਧ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਸ ਤਰ੍ਹਾਂ ਸਾਰੇ ਸ਼ਰਧਾਲੂਆਂ ਨੂੰ ਸ੍ਰੀ ਹਜ਼ੂਰ ਸਾਹਿਬ ਤੋਂ ਉਨ੍ਹਾਂ ਦੇ ਜ਼ਿਲਿਆਂ ਤੱਕ ਵਾਪਸ ਲਿਆਈ ਹੈ, ਉਸੇ ਤਰ੍ਹਾਂ ਹੀ ਉਨ੍ਹਾਂ ਦੇ ਸਿਹਤਮੰਦ ਹੋਣ 'ਤੇ ਉਨ੍ਹਾਂ ਦੇ ਘਰਾਂ ਤੱਕ ਪਹੁੰਚਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਕਾਂਤਵਾਸ ਉਨ੍ਹਾਂ ਦੀ ਸਿਹਤ ਦੇ ਮੱਦੇਨਜ਼ਰ ਹੀ ਕੀਤਾ ਗਿਆ ਹੈ ਅਤੇ ਇਸ ਵਿਚ ਸਾਰੇ ਸਹਿਯੋਗ ਕਰਨ।

ਇਹ ਵੀ ਪੜ੍ਹੋ: ਜਲੰਧਰ 'ਚ 'ਕੋਰੋਨਾ' ਦਾ ਕਹਿਰ, 4 ਨਵੇਂ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ


author

shivani attri

Content Editor

Related News